11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਸਮੂਹ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਅਜੀਤ ਡੈਸਕ 04-06-2026
ਮੋਗਾ, 3 ਜੂਨ (ਸੁਰਿੰਦਰਪਾਲ ਸਿੰਘ)-ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਵਿਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਪ੍ਰੀ ਐਸ.ਆਈ.ਆਰ. ਦਾ ਕੰਮ ਜਾਰੀ ਹੈ | ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਉਦੇਸ਼ ਹਰੇਕ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿਚ ਸ਼ਾਮਿਲ ਕਰਨਾ ਅਤੇ ਅਯੋਗ ਵਿਅਕਤੀਆਂ ਨੂੰ ਸੂਚੀ ਵਿਚੋਂ ਬਾਹਰ ਕਰਨਾ ਹੈ | ਪੰਜਾਬ ਰਾਜ ਵਿਚ 2003 ਦੀ ਵੋਟਰ ਸੂਚੀ ਦੇ ਮੌਜੂਦਾ ਵੋਟਰਾਂ ਦੀ ਮੈਪਿੰਗ ਲਈ ਪ੍ਰੀ-ਐਸ.ਆਈ.ਆਰ. ਪ੍ਰੋਗਰਾਮ ਚੱਲ ਰਿਹਾ ਹੈ | ਇਸ ਪ੍ਰੋਗਰਾਮ ਤਹਿਤ ਵੋਟਰਾਂ ਦੀ ਮੈਪਿੰਗ ਫ਼ੀਸਦੀ ਵਧਾਉਣ ਲਈ ਮਿਤੀ 7 ਜੂਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਇਕ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਜਾਵੇਗਾ, ਜਿਸ ਦੌਰਾਨ ਬੀ.ਐਲ.ਓ. ਆਪਣੇ-ਆਪਣੇ ਬੂਥਾਂ 'ਤੇ ਉਪਲਬਧ ਰਹਿ ਕੇ ਮੈਪਿੰਗ ਪ੍ਰਤੀਸ਼ਤਤਾ ਵਧਾਉਣਗੇ | ਇਸ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਜ਼ਿਲ੍ਹੇ ਦੇ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ | ਉਨ੍ਹਾਂ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ 7 ਜੂਨ ਦੇ ਕੈਂਪ ਵਿਚ ਆਪਣੇ ਬੀ.ਐਲ.ਏ. ਦੁਆਰਾ ਸਹਿਯੋਗ ਦੇਣ ਲਈ ਕਿਹਾ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪੋਲਿੰਗ ਬੂਥ ਦੀ ਹਾਲਤ ਸਹੀ ਨਹੀਂ ਤਾਂ ਰਾਜਨੀਤਕ ਪਾਰਟੀਆਂ ਦੇ ਨੁਮਾਇੰਦੇ ਇਸ ਸਬੰਧੀ ਵੀ ਸੂਚਨਾ ਦੇ ਸਕਦੇ ਹਨ | ਸਾਗਰ ਸੇਤੀਆ ਨੇ ਦੱਸਿਆ ਇੰਟੈਂਸਿਵ ਰਿਵੀਜ਼ਨ ਦੇ ਸ਼ਡਿਊਲ ਵਿਚ ਸੋਧ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਸੋਧੇ ਸ਼ਡਿਊਲ ਅਨੁਸਾਰ ਹੁਣ 25 ਜੂਨ ਤੋਂ 24 ਜੁਲਾਈ 2026 ਤੱਕ ਸਮੂਹ ਬੀ.ਐਲ.ਓ. ਘਰ-ਘਰ ਜਾਣਗੇ | ਪੋਲਿੰਗ ਸਟੇਸ਼ਨਾਂ ਦੀ ਰੇਸ਼ਨਲਾਜੀਏਸ਼ਨ 24 ਜੁਲਾਈ 2026 ਤੱਕ ਕੀਤੀ ਜਾਵੇਗੀ | ਵੋਟਰ ਸੂਚੀ ਦਾ ਖਰੜਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ | ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 3 ਅਗਸਤ 2026 ਤੋਂ 2 ਸਤੰਬਰ 2026 ਤੱਕ ਲਏ ਜਾਣਗੇ | ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 3 ਅਗਸਤ 2026 ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ | ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 1 ਅਕਤੂਬਰ 2026 ਨੂੰ ਕੀਤੀ ਜਾਵੇਗੀ | ਉਨ੍ਹਾਂ ਜ਼ਿਲ੍ਹਾ ਮੋਗਾ ਦੀਆਂ ਸਮੂਹ ਰਾਜਨੀਤਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੂਥ ਲੈਵਲ ਏਜੰਟ ਜ਼ਰੂਰ ਨਿਯੁਕਤ ਕਰਨ ਤਾਂ ਜੋ ਇਹ ਕਾਰਜ ਨਿਰਵਿਘਨ ਢੰਗ ਨਾਲ ਨੇਪਰੇ ਚਾੜਿ੍ਹਆ ਜਾ ਸਕੇ |
ਪਿਛਲੀ ਖ਼ਬਰ ਸੇਵਾ ਕੇਂਦਰ ਮੁਲਾਜ਼ਮ ਵੈੱਲਫੇਅਰ ਐਸੋਸੀਏਸ਼ਨ ਇਕਾਈ ਮੋਗਾ ਵਲੋਂ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਮੋਗਾ ਜ਼ਿਲ੍ਹੇ ਵਿਚ ਨਿਰਮਾਣ ਅਧੀਨ ਕਿ੍ਟੀਕਲ ਕੇਅਰ ਬਲਾਕ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।