11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਸੇਵਾ ਕੇਂਦਰ ਮੁਲਾਜ਼ਮ ਵੈੱਲਫੇਅਰ ਐਸੋਸੀਏਸ਼ਨ ਇਕਾਈ ਮੋਗਾ ਵਲੋਂ ਰੋਸ ਪ੍ਰਦਰਸ਼ਨ <br/>

ਅਜੀਤ ਡੈਸਕ 04-06-2026
ਮੋਗਾ, 3 ਜੂਨ (ਜਸਪਾਲ ਸਿੰਘ ਬੱਬੀ)-ਸੇਵਾ ਕੇਂਦਰ ਮੁਲਾਜ਼ਮ ਵੈੱਲਫੇਅਰ ਐਸੋਸੀਏਸ਼ਨ ਇਕਾਈ ਮੋਗਾ ਵਲੋਂ ਜ਼ਿਲ੍ਹਾ ਪ੍ਰਧਾਨ ਦਵਿੰਦਰ ਬਾਂਸਲ ਦੀ ਅਗਵਾਈ ਹੇਠ ਧਰਨਾ ਤੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਦੇ ਸੂਬਾ ਪ੍ਰਧਾਨ ਸੁੱਖ ਗਿੱਲ ਮੋਗਾ ਅਤੇ ਆਗੂ ਆਜ਼ਾਦ ਕਿਸਾਨ ਮੋਰਚਾ ਪੰਜਾਬ ਦੀਆਂ 16 ਜਥੇਬੰਦੀਆਂ ਵਲੋਂ ਸੇਵਾ ਕੇਂਦਰ ਮੁਲਾਜ਼ਮ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਦੇ ਸੰਘਰਸ਼ ਦੀ ਹਮਾਇਤ ਕੀਤੀ | ਸੂਬਾ ਪ੍ਰਧਾਨ ਸੁੱਖ ਗਿੱਲ ਨੇ ਕਿਹਾ ਕਿ ਸੇਵਾ ਕੇਂਦਰ ਮੁਲਾਜ਼ਮ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਨੂੰ ਜਿੱਥੇ ਵੀ ਸਾਡੀ ਜ਼ਰੂਰਤ ਪਵੇਗੀ ਤਾਂ ਹਰ ਤਰਾਂ ਦੀ ਮਦਦ ਕਰਾਂਗੇ | 6 ਜੂਨ ਨੂੰ ਸੁਨਾਮ ਵਿਖੇ ਸੇਵਾ ਕੇਂਦਰ ਮੁਲਾਜ਼ਮ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਮਾਝਾ ਦੀ ਅਗਵਾਈ ਹੇਠ ਹੋਣ ਜਾ ਰਹੀ ਰੈਲੀ ਦੇ ਵਿਚ ਇਨ੍ਹਾਂ ਜਥੇਬੰਦੀਆਂ ਵਲੋਂ ਵਧ ਚੜ੍ਹ ਕੇ ਹਿੱਸਾ ਲਿਆ ਜਾਵੇਗਾ | ਸੂਬਾ ਪ੍ਰਧਾਨ ਬਲਜਿੰਦਰ ਸਿੰਘ ਮਾਝਾ ਅਤੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਬਾਂਸਲ ਵਲੋਂ ਇਨ੍ਹਾਂ ਜਥੇਬੰਦੀਆਂ ਅਤੇ ਸੂਬਾ ਪ੍ਰਧਾਨ ਸੁੱਖ ਗਿੱਲ ਦਾ ਧੰਨਵਾਦ ਕੀਤਾ ਗਿਆ ਅਤੇ ਦਵਿੰਦਰ ਬਾਂਸਲ ਵਲੋਂ ਦੱਸਿਆ ਗਿਆ ਕਿ ਆਉਣ ਵਾਲੇ ਦਿਨਾਂ ਵਿਚ ਇਹ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ |

ਪਿਛਲੀ ਖ਼ਬਰ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਦੀ ਅਗਵਾਈ ਹੇਠ ਸਰਕਲ ਘੱਲ ਕਲਾਂ ਦੀ ਮੀਟਿੰਗ <br/> ਅਗਲੀ ਖ਼ਬਰ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਸਮੂਹ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।