ਮੋਗਾ, 3 ਜੂਨ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਦੀ ਅਗਵਾਈ ਵਿਚ ਪਿੰਡ ਘੱਲ ਕਲਾਂ ਵਿਖੇ ਸਾਬਕਾ ਸਰਪੰਚ ਅਤੇ ਅਕਾਲੀ ਆਗੂ ਲਾਲ ਸਿੰਘ ਦੇ ਘਰ ਸਰਕਲ ਘੱਲ ਕਲਾਂ ਦੀ ਮੀਟਿੰਗ ਕੀਤੀ ਗਈ ਜਿਸ ਵਿਚ ਵਿਸ਼ੇਸ਼ ਤੌਰ 'ਤੇ ਸਰਕਲ ਪ੍ਰਧਾਨ ਨਰਿੰਦਰ ਸਿੰਘ ਬੁੱਕਣ ਵਾਲਾ, ਬਲਜਿੰਦਰ ਸਿੰਘ ਕੁੱਕੂ ਆੜ੍ਹਤੀਆ, ਸਰਬਣ ਸਿੰਘ ਬੋਪਾਰਾਏ, ਚਮਕੌਰ ਸਿੰਘ ਨੰਬਰਦਾਰ, ਸਾਬਕਾ ਸਰਪੰਚ ਜਗਰਾਜ ਸਿੰਘ ਜੱਗਾ, ਨਵਨੀਤ ਸਿੰਘ, ਸੇਵਕ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਮੀਟਿੰਗ ਦੌਰਾਨ ਆਗਾਮੀ ਆ ਰਹੀਆਂ ਵਿਧਾਨ ਸਭਾ ਚੋਣਾਂ ਦੀ ਹੁਣੇ ਤੋਂ ਹੀ ਤਿਆਰੀ ਸਬੰਧੀ ਵਿਚਾਰ ਚਰਚਾ ਕੀਤੀ ਗਈ | ਇਸ ਮੌਕੇ ਸੰਜੀਤ ਸਿੰਘ ਸਨੀ ਗਿੱਲ ਨੇ ਬੋਲਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਾਲ 2027 ਦੀਆਂ ਚੋਣਾਂ ਲਈ ਹੁਣੇ ਤੋਂ ਹੀ ਤਿਆਰੀ ਵਿਚ ਜੁੱਟ ਜਾਵੇਗਾ ਅਤੇ ਉਨ੍ਹਾਂ ਵਲੋਂ ਹਰ ਹਲਕੇ ਵਿਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਲੜੀਆਂ ਜਾਣਗੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਆਪਣੀ ਸਰਕਾਰ ਬਣਾਏਗਾ ਕਿਉਂਕਿ ਆਪ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਤੋਂ ਸੂਬੇ ਦੇ ਲੋਕ ਅੱਕ ਚੁੱਕੇ ਹਨ | ਉਨ੍ਹਾਂ ਕਿਹਾ ਕਿ ਅੱਜ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜੀ ਹੋਈ ਹੈ ਅਤੇ ਸ਼ਰੇਆਮ ਦੁਕਾਨਾਂ ਵਿਚ ਵੜ ਕੇ ਨੌਜਵਾਨਾਂ 'ਤੇ ਗੋਲੀਆਂ ਚਲਾ ਕੇ ਮਾਰਿਆ ਜਾ ਰਿਹਾ ਹੈ ਅਤੇ ਚਿੱਟੇ ਨਸ਼ੇ ਦਾ ਐਨਾ ਕਹਿਰ ਹੈ ਕਿ ਨੌਜਵਾਨ ਚਿੱਟੇ ਨਸ਼ੇ ਨਾਲ ਮੌਤ ਦੇ ਮੂੰਹ ਵਿਚ ਜਾ ਰਹੇ ਹਨ ਅਤੇ ਚਿੱਟੇ ਨਸ਼ੇ ਦੇ ਸੌਦਾਗਰਾਂ ਨੂੰ ਸੱਤਾਧਾਰੀ ਸਰਕਾਰ ਦੇ ਬੰਦਿਆਂ ਦੀ ਸ਼ਹਿ ਹੈ ਤੇ ਉਹ ਧੜੱਲੇ ਨਾਲ ਜ਼ਹਿਰ ਵੇਚ ਕੇ ਆਪਣੀਆਂ ਤਜੌਰੀਆਂ ਭਰ ਰਹੇ ਹਨ ਅਤੇ ਯੁੱਧ ਨਸ਼ਿਆਂ ਵਿਰੁੱਧ ਮਹਿਜ਼ ਇਕ ਡਰਾਮਾ ਸਾਬਤ ਹੋਇਆ | ਸਨੀ ਗਿੱਲ ਨੇ ਕਿਹਾ ਕਿ ਪੰਜਾਬ ਦਾ ਜੋ ਵਿਕਾਸ ਹੋਇਆ ਉਹ ਕੇਵਲ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਇਆ ਅਤੇ ਉਸ ਤੋਂ ਬਾਅਦ ਕਿਸੇ ਵੀ ਸਰਕਾਰ ਨੇ ਸੂਬੇ ਦੇ ਵਿਕਾਸ ਲਈ ਉੱਤਾ ਨਹੀਂ ਵਾਚਿਆ ਤੇ ਆਪ ਦੇ ਰਾਜ ਵਿਚ ਸੂਬੇ ਨੇ ਵਿਕਾਸ ਤਾਂ ਕੀ ਕਰਨਾ ਸੀ ਉਲਟਾ ਪੰਜਾਬ ਨੂੰ ਕਰਜ਼ਾਈ ਕਰ ਕੇ ਕੰਗਾਲੀ ਦੀ ਕਾਗਾਰ 'ਤੇ ਪਹੁੰਚਾ ਦਿੱਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਜਿੰਦਰ ਸਿੰਘ ਨਿੱਕਾ, ਐਸ.ਸੀ. ਮਹਿਲਾ ਵਿੰਗ ਦੇ ਅਮਰਜੀਤ ਕੌਰ ਮੰਟੇ, ਸੁਖਦੇਵ ਸਿੰਘ ਦੱਦਾਹੂਰ, ਜਗਜੀਤ ਸਿੰਘ ਬਿੱਲਾ ਦੱਦਾਹੂਰ, ਕੇਵਲ ਸਿੰਘ ਮੋਠਾਂਵਾਲੀ, ਭਜਨ ਸਿੰਘ ਮੋਠਾਂਵਾਲੀ, ਨਛੱਤਰ ਸਿੰਘ ਮੋਠਾਂਵਾਲੀ, ਪਵਨਦੀਪ ਸਿੰਘ ਸਾਬਕਾ ਸਰਕਲ ਪ੍ਰਧਾਨ ਘੱਲ ਕਲਾਂ, ਜਿਊਣ ਸਿੰਘ ਸੋਸਣ, ਦਲਜੀਤ ਸਿੰਘ ਨੰਬਰਦਾਰ ਸੋਸਣ, ਕੇਵਲ ਸਿੰਘ ਸੋਸਣ ਸਮੇਤ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ |