ਠੱਠੀ ਭਾਈ, 3 ਜੂਨ (ਜਗਰੂਪ ਸਿੰਘ ਮਠਾੜੂ)-ਨੇੜਲੇ ਪਿੰਡ ਮਾੜੀ ਮੁਸਤਫ਼ਾ ਵਿਖੇ ਅੱਜ ਸਵੇਰੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿ੍ਤਕ ਦੀ ਪਛਾਣ ਗੁਰਦਰਸ਼ਨ ਸਿੰਘ (ਕਰੀਬ 35 ਸਾਲ) ਵਾਸੀ ਸਰਾਵਾਂ ਵਜੋਂ ਹੋਈ ਹੈ, ਜੋ ਆਪਣੇ ਸਹੁਰੇ ਬਲਵਿੰਦਰ ਸਿੰਘ ਦੇ ਘਰ ਪਿੰਡ ਮਾੜੀ ਮੁਸਤਫ਼ਾ ਵਿਖੇ ਰਹਿ ਰਿਹਾ ਸੀ | ਪ੍ਰਾਪਤ ਜਾਣਕਾਰੀ ਅਨੁਸਾਰ ਗੁਰਨਾਮ ਸਿੰਘ ਜੋ ਸ਼ਰਾਬ ਪੀਣ ਦਾ ਆਦੀ ਦੱਸਿਆ ਜਾ ਰਿਹਾ ਹੈ ਅੱਜ ਸਵੇਰੇ ਕਰੀਬ 10 ਕੁ ਵਜੇ ਸ਼ਰਾਬ ਦੇ ਠੇਕੇ ਤੋਂ ਵਾਪਸ ਘਰ ਆ ਰਿਹਾ ਸੀ | ਇਸ ਦੌਰਾਨ ਜਦੋਂ ਉਹ ਸੜਕ ਪਾਰ ਕਰਨ ਲਈ ਜਦੋਂ ਉਹ ਮੰਡੀ ਵਾਲੇ ਪਾਸੇ ਤੋਂ ਬਿਨਾਂ ਦੇਖੇ ਆਪਣੇ ਮੋਟਰਸਾਈਕਲ ਸਮੇਤ ਸੜਕ ਉੱਪਰ ਚੜਿ੍ਹਆ ਤਾਂ ਉਸੇ ਸਮੇਂ ਬਾਘਾ ਪੁਰਾਣਾ ਵਲੋਂ ਮਾੜੀ ਮੁਸਤਫ਼ਾ ਦੀ ਦਿਸ਼ਾ ਵਿਚ ਆ ਰਹੀ ਇਕ ਕਾਰ ਨਾਲ ਉਸ ਦੀ ਟੱਕਰ ਹੋ ਗਈ | ਟੱਕਰ ਇੰਨੀ ਜ਼ਬਰਦਸਤ ਸੀ ਕਿ ਗੁਰਦਰਸ਼ਨ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ | ਹਾਦਸੇ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਪਾਰਟੀ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਭੇਜ ਦਿੱਤਾ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ | ਇਲਾਕੇ ਵਿਚ ਵਾਪਰੇ ਇਸ ਹਾਦਸੇ ਕਾਰਨ ਸੋਗ ਦੀ ਲਹਿਰ ਪਾਈ ਜਾ ਰਹੀ ਹੈ |