11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਸਰਕਾਰੀ ਪ੍ਰਾਇਮਰੀ ਸਕੂਲ ਦੁੱਨੇਕੇ ਨੂੰ ਰਾਸ਼ਟਰੀ ਪੱਧਰ 'ਤੇ ਤੀਜਾ ਸਥਾਨ ਮਿਲਿਆ <br/>

ਅਜੀਤ ਡੈਸਕ 04-06-2026
ਮੋਗਾ, 3 ਜੂਨ (ਜਸਪਾਲ ਸਿੰਘ ਬੱਬੀ)-ਸਰਕਾਰੀ ਪ੍ਰਾਇਮਰੀ ਸਕੂਲ ਦੁੱਨੇਕੇ (ਬਲਾਕ ਮੋਗਾ-2) ਦੇ ਅਧਿਆਪਕਾਂ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਮੋਗਾ ਨੇ ਰਾਸ਼ਟਰੀ ਪੱਧਰ 'ਤੇ ਆਪਣੀ ਸਫਲਤਾ ਦਾ ਝੰਡਾ ਲਹਿਰਾਇਆ ਹੈ | ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਵਲੋਂ ਚਲਾਈ ਗਈ ਤੰਬਾਕੂ ਮੁਕਤ ਪੀੜ੍ਹੀ ਵੱਲ ਕਦਮ ਮੁਹਿੰਮ ਤਹਿਤ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਂਦੇ ਹੋਏ ਜ਼ਿਲ੍ਹਾ ਮੋਗਾ ਨੇ ਦੇਸ਼ ਭਰ ਵਿਚੋਂ ਤੀਜਾ ਸਥਾਨ ਪ੍ਰਾਪਤ ਕਰਨ ਦੀ ਵਿਲੱਖਣ ਉਪਲਬਧੀ ਹਾਸਲ ਕੀਤੀ ਹੈ | ਨਵੀਂ ਦਿੱਲੀ ਵਿਖੇ ਭਾਰਤ ਸਰਕਾਰ ਦੇ ਸਕੂਲ ਸਿੱਖਿਆ ਸਕੱਤਰ ਸੰਜੇ ਕੁਮਾਰ ਆਈ.ਏ.ਐਸ. ਵਲੋਂ ਦੁੱਨੇਕੇ ਸਕੂਲ ਦੇ ਅਧਿਆਪਕ ਹਰਮਨ ਦੀਪ ਸਿੰਘ ਰਾਏ ਅਤੇ ਜ਼ਿਲ੍ਹਾ ਨੋਡਲ ਅਫਸਰ ਬਲਦੇਵ ਰਾਮ ਸਿੰਘ ਨੂੰ ਵਿਸ਼ੇਸ਼ ਟਰਾਫੀ ਅਤੇ ਸਨਮਾਨ ਪੱਤਰ ਦੇ ਕੇ ਨਿਵਾਜਿਆ ਗਿਆ | ਇਹ ਰਾਸ਼ਟਰੀ ਸਨਮਾਨ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਮੰਜੂ ਭਾਰਦਵਾਜ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਕੂਲਾਂ ਵਿਚ ਤੰਬਾਕੂ ਵਿਰੋਧੀ ਜਾਗਰੂਕਤਾ ਫੈਲਾਉਣ, ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨ, ਸਿਹਤਮੰਦ ਜੀਵਨ ਮੁੱਲਾਂ ਦੀ ਸਥਾਪਨਾ ਕਰਨ ਅਤੇ ''ਤੰਬਾਕੂ-ਮੁਕਤ ਪੀੜ੍ਹੀ'' ਦੇ ਨਿਰਮਾਣ ਲਈ ਕੀਤੇ ਗਏ ਨਿਵੇਕਲੇ, ਨਿਰੰਤਰ ਅਤੇ ਪ੍ਰਭਾਵਸ਼ਾਲੀ ਯਤਨਾਂ ਲਈ ਦਿੱਤਾ ਗਿਆ ਹੈ | ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਮੋਗਾ ਮੰਜੂ ਭਾਰਦਵਾਜ ਨੇ ਕਿਹਾ ਕਿ ਇਹ ਇਤਿਹਾਸਕ ਮਾਣ ਸਿਰਫ਼ ਇਕ ਵਿਅਕਤੀ ਜਾਂ ਸਕੂਲ ਦਾ ਨਹੀਂ ਸਗੋਂ ਸਮੁੱਚੇ ਮੋਗਾ ਜ਼ਿਲ੍ਹੇ ਦੇ ਅਧਿਆਪਕ ਵਰਗ, ਸਕੂਲ ਮੁਖੀਆਂ, ਵਿਦਿਆਰਥੀਆਂ ਅਤੇ ਸਿੱਖਿਆ ਅਧਿਕਾਰੀਆਂ ਦੀ ਸਾਂਝੀ ਅਤੇ ਅਣਥੱਕ ਮਿਹਨਤ ਦਾ ਮਿੱਠਾ ਫਲ ਹੈ | ਇਸ ਮੁਹਿੰਮ ਨੂੰ ਸਫਲਤਾ ਦੇ ਸਿਖਰ ਤੱਕ ਪਹੁੰਚਾਉਣ ਵਿਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੋਗਾ ਨਿਸ਼ਾਨ ਸਿੰਘ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੋਗਾ-2 ਮੈਡਮ ਵਰਿੰਦਰ ਕੌਰ ਅਤੇ ਜ਼ਿਲ੍ਹਾ ਤੰਬਾਕੂ ਨੋਡਲ ਬਲਦੇਵ ਰਾਮ ਨੇ ਅਹਿਮ ਭੂਮਿਕਾ ਨਿਭਾਈ |

ਪਿਛਲੀ ਖ਼ਬਰ ਗੁਲਾਬ ਸਿੰਘ ਸੈਣੀ ਦਾ ਬਾਘਾ ਪੁਰਾਣਾ ਪਹੁੰਚਣ 'ਤੇ ਭਾਜਪਾ ਆਗੂਆਂ ਵਲੋਂ ਸਵਾਗਤ <br/> ਅਗਲੀ ਖ਼ਬਰ ਆਈ. ਐਸ. ਐਫ. ਕਾਲਜ ਆਫ਼ ਫਾਰਮੇਸੀ ਵਿਖੇ ਡਾ. ਸੰਤ ਕੁਮਾਰ ਵਰਮਾ ਤੇ ਉਨ੍ਹਾਂ ਦੀ ਟੀਮ ਦੁਆਰਾ ਡਿਜ਼ਾਈਨ ਪੇਟੈਂਟ ਭਾਰਤ ਸਰਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।