ਕਿਸ਼ਨਪੁਰਾ ਕਲਾਂ, 3 ਜੂਨ (ਅਮੋਲਕ ਸਿੰਘ ਕਲਸੀ)-ਬਲੌਸਮ ਕਾਨਵੈਂਟ ਸਕੂਲ ਵਿਖੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਲੋਂ ਕਪਿਲ ਸੀ. ਅਗਰਵਾਲ ਅਤੇ ਪੰਕਜ ਅਰੋੜਾ ਨੇ ਅਧਿਆਪਕਾਂ ਲਈ ਇਕ ਮਹੱਤਵਪੂਰਨ ਸੈਮੀਨਾਰ ਕਰਵਾਇਆ¢ ਇਹ ਸੈਮੀਨਾਰ ਸੀ.ਬੀ.ਐਸ.ਈ. ਡੋਮੇਨ-9 ਦੇ ਵਿਸ਼ੇ ਮੁੱਲ ਆਧਾਰਿਤ ਸਿੱਖਿਆ, ਨੈਤਿਕਤਾ ਅਤੇ ਇਮਾਨਦਾਰੀ ਅਧੀਨ ਵਿਦਿਆਰਥੀਆਂ ਵਿਚ ਨੈਤਿਕ ਕਦਰਾਂ-ਕੀਮਤਾਂ ਦਾ ਵਿਕਾਸ ਅਤੇ ਵਿਦਿਆਰਥੀਆਂ ਦੀਆਂ ਸਦਾਚਾਰਕ ਅਤੇ ਭਾਵਨਾਤਮਕ ਯੋਗਤਾਵਾਂ ਦਾ ਵਿਕਾਸ ਵਿਸ਼ਿਆਂ 'ਤੇ ਕੇਂਦਰਿਤ ਸੀ¢ ਸੈਮੀਨਾਰ ਦੌਰਾਨ ਅਧਿਆਪਕਾਂ ਨੂੰ ਵਿਦਿਆਰਥੀਆਂ ਵਿਚ ਨੈਤਿਕ, ਭਾਵਨਾਤਮਕ ਅਤੇ ਸਮਾਜਿਕ ਕਦਰਾਂ-ਕੀਮਤਾਂ ਦੇ ਵਿਕਾਸ ਲਈ ਅਹਿਮ ਜਾਣਕਾਰੀ ਅਤੇ ਵਿਹਾਰਕ ਸੁਝਾਅ ਦਿੱਤੇ¢ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਰਾੜ ਨੇ ਅਧਿਆਪਕਾਂ ਦੇ ਸੈਮੀਨਾਰ ਪ੍ਰਤੀ ਉਤਸ਼ਾਹ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਧਿਆਪਕਾਂ ਨੂੰ ਸਮੇਂ-ਸਮੇਂ 'ਤੇ ਅਜਿਹੇ ਸੈਮੀਨਾਰਾਂ ਵਿਚ ਭਾਗ ਲੈਣਾ ਚਾਹੀਦਾ ਹੈ ¢