12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮਾਲਵਾ ਪ੍ਰਧਾਨ ਗੁਰਚਰਨ ਸਿੰਘ ਨੇ ਕੀਤੀ ਮੁਲਾਕਾਤ

ਅਜੀਤ ਡੈਸਕ 04-06-2026
ਠੱਠੀ ਭਾਈ, 3 ਜੂਨ (ਜਗਰੂਪ ਸਿੰਘ ਮਠਾੜੂ)-ਜੈ ਭਾਰਤ ਮੰਚ (ਭਾਜਪਾ) ਮਾਲਵਾ ਦੇ ਪ੍ਰਧਾਨ ਗੁਰਚਰਨ ਸਿੰਘ ਠੱਠੀ ਭਾਈ ਨੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ¢ ਇਸ ਮੌਕੇ ਦੋਵਾਂ ਆਗੂਆਂ ਵਿਚਾਲੇ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ, ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕ ਹਿਤਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ਸਬੰਧੀ ਵਿਸਥਾਰ ਪੂਰਵਕ ਚਰਚਾ ਕੀਤੀ ਗਈ¢ ਗੁਰਚਰਨ ਸਿੰਘ ਠੱਠੀ ਭਾਈ ਨੇ ਕੇਵਲ ਸਿੰਘ ਢਿੱਲੋਂ ਨੂੰ ਸੂਬਾ ਪ੍ਰਧਾਨ ਬਣਨ 'ਤੇ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਵਿਚ ਭਾਜਪਾ ਨੂੰ ਹੋਰ ਮਜ਼ਬੂਤੀ ਮਿਲੇਗੀ¢ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਗੁਰਚਰਨ ਸਿੰਘ ਠੱਠੀ ਭਾਈ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਰਕਰਾਂ ਦੀ ਮਿਹਨਤ ਅਤੇ ਸਮਰਪਣ ਨਾਲ ਹੀ ਭਾਜਪਾ ਪੰਜਾਬ ਵਿਚ ਹੋਰ ਮਜ਼ਬੂਤ ਹੋਵੇਗੀ¢
ਪਿਛਲੀ ਖ਼ਬਰ ਰਾਈਸ ਬ੍ਰਾਨ ਡੀਲਰ ਐਸੋਸੀਏਸ਼ਨ 127 ਵਲੋਂ ਵਿਸ਼ਾਲ ਭਗਵਤੀ ਜਾਗਰਣ ਦਾ ਸੱਦਾ ਪੋਸਟਰ ਜਾਰੀ ਅਗਲੀ ਖ਼ਬਰ ਐਡੀਸ਼ਨਲ ਚੌਕੀ ਇੰਚਾਰਜ ਅਮਰਜੀਤ ਸਿੰਘ ਨੂੰ ਸਦਮਾ, ਮਾਤਾ ਦਾ ਹੋਇਆ ਦਿਹਾਂਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।