12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਪ੍ਰੋ. ਲਲਿਤ ਮੋਹਨ ਗਰਗ ਨੇ ਡੀ. ਐਮ. ਕਾਲਜ ਦੇ ਪਿ੍ੰਸੀਪਲ ਦਾ ਅਹੁਦਾ ਸੰਭਾਲਿਆ <br/>

ਅਜੀਤ ਡੈਸਕ 04-06-2026
ਮੋਗਾ, 3 ਜੂਨ (ਜਸਪਾਲ ਸਿੰਘ ਬੱਬੀ)-ਪ੍ਰੋਫੈਸਰ ਲਲਿਤ ਮੋਹਨ ਗਰਗ ਨੇ ਡੀ.ਐਮ. ਕਾਲਜ ਮੋਗਾ ਦੇ ਪਿ੍ੰਸੀਪਲ ਦਾ ਅਹੁਦਾ ਸੰਭਾਲ ਲਿਆ ਹੈ | ਪਹਿਲਾਂ ਉਹ ਵਾਈਸ ਪਿ੍ੰਸੀਪਲ ਅਤੇ ਫਿਜ਼ਿਕਸ ਵਿਭਾਗ ਦੇ ਮੁਖੀ ਦੇ ਤੌਰ 'ਤੇ ਕੰਮ ਕਰ ਰਹੇ ਸਨ | ਲਗਪਗ 34 ਸਾਲਾਂ ਤੱਕ ਭੌਤਿਕ ਵਿਗਿਆਨ ਦੇ ਪ੍ਰੋਫੈਸਰ ਵਜੋਂ ਸੇਵਾ ਨਿਭਾ ਰਹੇ ਪ੍ਰੋਫੈਸਰ ਲਲਿਤ ਮੋਹਨ ਗਰਗ ਆਪਣੇ ਵਿਸ਼ੇ ਵਿਚ ਬਹੁਤ ਹੀ ਮਾਹਿਰ ਹਨ, ਜਿਨ੍ਹਾਂ ਦੇ ਵਿਦਿਆਰਥੀ ਪੂਰੇ ਭਾਰਤ ਵਿਚ ਆਪਣੀਆਂ ਸੇਵਾਵਾਂ ਦੇ ਰਹੇ ਹਨ | ਉਨ੍ਹਾਂ ਨੇ ਆਪਣੇ ਵਿਸ਼ੇ 'ਤੇ ਲਗਪਗ 10 ਕਿਤਾਬਾਂ ਲਿਖੀਆਂ ਹਨ ਜੋ ਕਿ ਬਹੁਤ ਸਾਰੀਆਂ ਉੱਚ ਵਿੱਦਿਅਕ ਸੰਸਥਾਵਾਂ ਵਿਚ ਪੜ੍ਹਾਈਆਂ ਜਾਂਦੀਆਂ ਹਨ | ਪਿ੍ੰਸੀਪਲ ਬਣਨ 'ਤੇ ਕਾਲਜ ਦੇ ਅਧਿਆਪਨ ਅਤੇ ਗੈਰ-ਅਧਿਆਪਨ ਸਟਾਫ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਕਾਲਜ ਨੂੰ ਹੋਰ ਵੀ ਉਚਾਈਆਂ 'ਤੇ ਲਿਜਾਣ ਲਈ ਉਨ੍ਹਾਂ ਨਾਲ ਮਿਲ ਕੰਮ ਕਰਨ ਦਾ ਵਾਅਦਾ ਕੀਤਾ | ਉਨ੍ਹਾਂ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਇਕੱਠੇ ਕੰਮ ਕਰਨ ਲਈ ਉਤਸ਼ਾਹਿਤ ਕੀਤਾ |

ਪਿਛਲੀ ਖ਼ਬਰ ਕੇਵਲ ਸਿੰਘ ਢਿੱਲੋਂ ਦੇ ਸੂਬਾ ਪ੍ਰਧਾਨ ਬਣਨ ਨਾਲ ਪੰਜਾਬ ਵਿਚ ਭਾਜਪਾ ਹੋਰ ਮਜ਼ਬੂਤ ਹੋਵੇਗੀ-ਮੁਖ਼ਤਿਆਰ ਸਿੰਘ ਸੰਧੂ <br/>... ਅਗਲੀ ਖ਼ਬਰ ਬਾਲਾ ਜੀ ਦੇ ਨਾਮ ਇਕ ਸ਼ਾਮ ਭਜਨ ਸੰਧਿਆ ਕਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।