06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਸ਼ਹੀਦ ਊਧਮ ਸਿੰਘ ਚੌਕ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਹਾਦਸਿਆਂ ਦੀ ਰੋਕਥਾਮ ਲਈ ਬਣਨਗੇ ਡਿਵਾਈਡਰ

ਅਜੀਤ ਡੈਸਕ 14-06-2026
ਧਰਮਕੋਟ, 13 ਜੂਨ (ਪਰਮਜੀਤ ਸਿੰਘ)-ਸ਼ਹਿਰ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਧਰਮਕੋਟ ਦੇ ਪ੍ਰਸਿੱਧ ਸ਼ਹੀਦ ਊਧਮ ਸਿੰਘ ਚੌਕ ਦੇ ਨਵੀਨੀਕਰਨ ਅਤੇ ਸੁੰਦਰਤਾ ਵਧਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ¢ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਅਗਵਾਈ ਹੇਠ ਉਨ੍ਹਾਂ ਦੀ ਟੀਮ ਵਲੋਂ ਇਸ ਮਹੱਤਵਪੂਰਨ ਪ੍ਰੋਜੈਕਟ ਦਾ ਆਗਾਜ਼ ਕੀਤਾ ਗਿਆ ਜਿਸ ਨਾਲ ਨਾ ਸਿਰਫ ਚੌਕ ਦੀ ਦਿੱਖ ਨੂੰ ਨਵਾਂ ਰੂਪ ਮਿਲੇਗਾ ਸਗੋਂ ਟਰੈਫਿਕ ਪ੍ਰਬੰਧਨ ਅਤੇ ਸੜਕ ਸੁਰੱਖਿਆ ਵਿਚ ਵੀ ਵੱਡਾ ਸੁਧਾਰ ਆਵੇਗਾ¢ ਇਸ ਮੌਕੇ ਚੌਕ ਦੇ ਨਵੀਨੀਕਰਨ ਲਈ ਟੱਕ ਲਗਾਉਣ ਦੀ ਰਸਮ ਅਦਾ ਕੀਤੀ ਗਈ¢ ਇਸ ਦੌਰਾਨ ਡਾ. ਅੰਮਿ੍ਤਪਾਲ ਸਿੰਘ ਬਿੱਟੂ, ਗੁਰਮੀਤ ਮੁਖੀਜਾ ਅਤੇ ਡਾ. ਗੁਰਮੀਤ ਸਿੰਘ ਗਿੱਲ ਸਮੇਤ ਹੋਰ ਆਗੂ ਵੀ ਹਾਜ਼ਰ ਸਨ¢ ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਚੌਕ ਧਰਮਕੋਟ ਦਾ ਇਕ ਅਹਿਮ ਟਰੈਫਿਕ ਕੇਂਦਰ ਹੈ ਜਿੱਥੇ ਹਰ ਰੋਜ਼ ਵੱਡੀ ਗਿਣਤੀ ਵਿਚ ਵਾਹਨਾਂ ਦੀ ਆਵਾਜਾਈ ਰਹਿੰਦੀ ਹੈ¢ ਪਿਛਲੇ ਕਾਫੀ ਸਮੇਂ ਤੋਂ ਸ਼ਹਿਰ ਨਿਵਾਸੀਆਂ ਵਲੋਂ ਇਸ ਚੌਕ ਦੀ ਸੁੰਦਰਤਾ ਵਧਾਉਣ ਅਤੇ ਟਰੈਫਿਕ ਸਮੱਸਿਆਵਾਂ ਦੇ ਹੱਲ ਲਈ ਮੰਗ ਕੀਤੀ ਜਾ ਰਹੀ ਸੀ¢ ਉਨ੍ਹਾਂ ਦੱਸਿਆ ਕਿ ਖਾਸ ਕਰਕੇ ਜਲੰਧਰ ਵਾਲੀ ਸਾਈਡ ਤੋਂ ਆਉਣ ਵਾਲੇ ਕਈ ਵਾਹਨ ਚਾਲਕ ਗਲਤ ਦਿਸ਼ਾ ਵੱਲ ਮੁੜ ਜਾਂਦੇ ਹਨ ਜਿਸ ਕਾਰਨ ਕਈ ਵਾਰ ਹਾਦਸਿਆਂ ਦੀ ਸਥਿਤੀ ਪੈਦਾ ਹੋ ਜਾਂਦੀ ਹੈ ਅਤੇ ਕਈ ਸੜਕ ਹਾਦਸੇ ਵੀ ਵਾਪਰ ਚੁੱਕੇ ਹਨ¢ ਇਸ ਸਮੱਸਿਆ ਦੇ ਹੱਲ ਲਈ ਚੌਕ ਦੇ ਨਵੀਨੀਕਰਨ ਦੇ ਨਾਲ-ਨਾਲ ਜਲੰਧਰ ਰੋਡ ਅਤੇ ਮੋਗਾ ਰੋਡ ਉੱਪਰ ਡਿਵਾਈਡਰ ਬਣਾਏ ਜਾਣਗੇ ਤਾਂ ਜੋ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਅਤੇ ਸੁਰੱਖਿਅਤ ਬਣਾਇਆ ਜਾ ਸਕੇ¢ ਆਗੂਆਂ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਸ਼ਹੀਦ ਊਧਮ ਸਿੰਘ ਚੌਕ ਦੀ ਦਿੱਖ ਵਿਚ ਨਿਖਾਰ ਆਵੇਗਾ ਅਤੇ ਇਹ ਚੌਕ ਸ਼ਹਿਰ ਦੀ ਸ਼ਾਨ ਵਜੋਂ ਉੱਭਰੇਗਾ¢ ਨਾਲ ਹੀ ਟਰੈਫਿਕ ਨਿਯਮਾਂ ਦੀ ਪਾਲਨਾ ਨੂੰ ਯਕੀਨੀ ਬਣਾਉਣ ਵਿਚ ਵੀ ਮਦਦ ਮਿਲੇਗੀ¢ ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਅਗਵਾਈ ਹੇਠ ਸ਼ਹਿਰ ਦੇ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ¢ ਇਸ ਮੌਕੇ ਮੌਜੂਦ ਸ਼ਹੀਦ ਊਧਮ ਸਿੰਘ ਚੈਰੀਟੇਬਲ ਮੈਮੋਰੀਅਲ ਟਰੱਸਟ ਦੇ ਪ੍ਰਧਾਨ ਜਗੀਰ ਸਿੰਘ ਜੱਜ, ਥਲਵਿੰਦਰ ਸਿੰਘ, ਗੁਰਮੇਜ ਸਿੰਘ ਸੰਧਾ, ਵਿਸਾਖਾ ਸਿੰਘ ਅਤੇ ਹੋਰ ਮੈਂਬਰਾਂ ਨੇ ਵੀ ਚੌਕ ਦੇ ਨਵੀਨੀਕਰਨ ਦੀ ਸ਼ੁਰੂਆਤ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਨਾਲ ਸ਼ਹਿਰ ਦੀ ਸੁੰਦਰਤਾ ਵਿਚ ਵਾਧਾ ਹੋਣ ਦੇ ਨਾਲ-ਨਾਲ ਟਰੈਫਿਕ ਸਮੱਸਿਆਵਾਂ ਤੋਂ ਵੀ ਕਾਫੀ ਹੱਦ ਤੱਕ ਨਿਜਾਤ ਮਿਲੇਗੀ¢ ਉਨ੍ਹਾਂ ਹਲਕਾ ਵਿਧਾਇਕ ਅਤੇ ਉਨ੍ਹਾਂ ਦੀ ਟੀਮ ਦਾ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਭਵਿੱਖ ਵਿਚ ਵੀ ਸ਼ਹਿਰ ਦੇ ਵਿਕਾਸ ਲਈ ਇਸ ਤਰ੍ਹਾਂ ਦੇ ਲੋਕ-ਹਿਤੈਸ਼ੀ ਕੰਮ ਜਾਰੀ ਰਹਿਣਗੇ¢ ਇਸ ਮੌਕੇ ਹਰਪ੍ਰੀਤ ਸਿੰਘ ਰਿੱਕੀ ਚੇਅਰਮੈਨ ਲੈਂਡਮਾਰਗੇਜ ਬੈਂਕ, ਰਾਜਾ ਬਤਰਾ, ਡਾ. ਹਰਮੀਤ ਸਿੰਘ ਲਾਡੀ, ਹਰਭਜਨ ਸਿੰਘ ਬਤਰਾ, ਸੁਖਬੀਰ ਸਿੰਘ ਸੁੱਖਾ, ਗੁਰਮੇਲ ਸਿੰਘ ਭੋਲਾ, ਚਮਕੌਰ ਸਿੰਘ, ਪਵਨ ਰੇਲੀਆ, ਗੁਰਸੇਵਕ ਸਿੰਘ ਚਾਹਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹੋਰ ਸ਼ਹਿਰ ਦੇ ਮੋਹਤਵਾਰ ਹਾਜ਼ਰ ਸਨ¢
ਪਿਛਲੀ ਖ਼ਬਰ ਗੁਰੂ ਹਰਿਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਮੱਦੋਕੇ ਆਰਟਸ, ਮੈਡੀਕਲ ਅਤੇ ਨਾਨ-ਮੈਡੀਕਲ ਮਾਨਤਾ ਵਾਲਾ ਬਣਿਆ ਅਗਲੀ ਖ਼ਬਰ ਆਲ ਇੰਡੀਆ ਵਾਲਮੀਕਿ ਖ਼ਾਲਸਾ ਦਲ ਨੇ ਬਾਬਾ ਲਾਲ ਸਿੰਘ ਦੀ 34ਵੀਂ ਬਰਸੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।