06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਭਾਈ ਜਗਤਾਰ ਸਿੰਘ ਹਵਾਰਾ ਵਲੋਂ ਸੁੱਖ ਗਿੱਲ ਮੋਗਾ ਕੌਮੀ ਇਨਸਾਫ ਮੋਰਚੇ ਦੇ ਮੀਡੀਆ ਇੰਚਾਰਜ ਨਿਯੁਕਤ

ਅਜੀਤ ਡੈਸਕ 14-06-2026
ਮੋਗਾ, 13 ਜੂਨ (ਸੁਰਿੰਦਰਪਾਲ ਸਿੰਘ)-ਕੌਮੀ ਇਨਸਾਫ ਮੋਰਚੇ ਨਾਲ ਪਹਿਲੇ ਦਿਨ ਤੋਂ ਜੁੜੇ ਹੋਏ ਅਤੇ ਮੋਰਚੇ ਦੀਆਂ ਸਰਗਰਮੀਆਂ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਸੁੱਖ ਗਿੱਲ ਮੋਗਾ ਨੂੰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਕੌਮੀ ਇਨਸਾਫ ਮੋਰਚੇ ਦਾ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਸੁੱਖ ਗਿੱਲ ਮੋਗਾ ਨੇ ਮੋਰਚੇ ਦੀ ਸ਼ੁਰੂਆਤ ਤੋਂ ਹੀ ਲਗਾਤਾਰ ਸੇਵਾਵਾਂ ਨਿਭਾਈਆਂ ਹਨ ਉਹ 7 ਮਈ ਦੇ ਦਿੱਲੀ ਗੁਰਦੁਆਰਾ ਬੰਗਲਾ ਸਾਹਿਬ ਤੋਂ ਜੰਤਰ-ਮੰਤਰ ਤੱਕ ਰੋਸ ਮਾਰਚ ਦੌਰਾਨ ਵੀ ਮੋਰਚੇ ਦੇ ਨਾਲ ਡਟੇ ਰਹੇ ਅਤੇ ਗਿ੍ਫਤਾਰੀ ਦੇ ਕੇ ਤਿਹਾੜ ਜੇਲ੍ਹ ਵੀ ਗਏ | ਮੋਰਚੇ ਪ੍ਰਤੀ ਉਨ੍ਹਾਂ ਦੀ ਨਿਸ਼ਠਾ, ਸੰਘਰਸ਼ ਅਤੇ ਸੇਵਾਵਾਂ ਨੂੰ ਦੇਖਦੇ ਹੋਏ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ | ਇਸ ਮੌਕੇ ਕੌਮੀ ਇਨਸਾਫ ਮੋਰਚੇ ਦੇ ਆਗੂਆਂ ਭਾਈ ਇਕਬਾਲ ਸਿੰਘ ਦਿੱਲੀ, ਬਲਵਿੰਦਰ ਸਿੰਘ ਕਾਲਾ ਝਾੜ ਸਾਹਬ, ਬਾਪੂ ਗੁਰਚਰਨ ਸਿੰਘ ਹਵਾਰਾ ਅਤੇ ਜਥੇਦਾਰ ਗੁਰਦੀਪ ਸਿੰਘ ਬਠਿੰਡਾ ਨੇ ਕਿਹਾ ਕਿ ਸੁੱਖ ਗਿੱਲ ਮੋਗਾ ਨੇ ਹਰ ਪੜਾਅ 'ਤੇ ਮੋਰਚੇ ਦੀ ਆਵਾਜ਼ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਯੋਗਦਾਨ ਦਿੱਤਾ ਹੈ | ਉਨ੍ਹਾਂ ਨੂੰ ਮੀਡੀਆ ਇੰਚਾਰਜ ਬਣਾਉਣ ਨਾਲ ਮੋਰਚੇ ਦੀਆਂ ਗਤੀਵਿਧੀਆਂ ਅਤੇ ਮੰਗਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਇਆ ਜਾ ਸਕੇਗਾ | ਨਵੀਂ ਜ਼ਿੰਮੇਵਾਰੀ ਮਿਲਣ 'ਤੇ ਸੁੱਖ ਗਿੱਲ ਮੋਗਾ ਨੇ ਭਾਈ ਜਗਤਾਰ ਸਿੰਘ ਹਵਾਰਾ ਅਤੇ ਮੋਰਚੇ ਦੀ ਲੀਡਰਸ਼ਿਪ ਦਾ ਧੰਨਵਾਦ ਕੀਤਾ ¢
ਪਿਛਲੀ ਖ਼ਬਰ ਪਿੰਡ ਤਖਤੂਪੁਰਾ ਤੋਂ ਲਿੰਕ ਸੜਕਾਂ ਦੀਆਂ ਬਰਮਾ ਪੂਰੀਆਂ ਕਰਨ ਦੀ ਮੁਹਿੰਮ ਸ਼ੁਰੂ ਅਗਲੀ ਖ਼ਬਰ ਭਾਗਪੁਰ ਗਗੜਾ ਦੇ ਕਈ ਪਰਿਵਾਰ ਕਾਂਗਰਸ ਛੱਡ ਕੇ 'ਆਪ' ਵਿਚ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।