25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਮੋਟਰਸਾਈਕਲ ਲੁੱਟਣ ਵਾਲੇ ਤਿੰਨ ਨੌਜਵਾਨ ਕਾਬੂ

ਅਜੀਤ ਡੈਸਕ 15-06-2026

ਲੁੱਟਿਆ ਮੋਟਰਸਾਈਕਲ ਤੇ ਵਾਰਦਾਤ ’ਚ ਵਰਤੀ ਕਿਰਪਾਨ ਵੀ ਬਰਾਮਦ
\ਮੋਗਾ, 14 ਜੂਨ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਦੇ ਦਿਸਾ ਨਿਰਦੇਸ਼ਾਂ ਹੇਠ ਮੋਗਾ ਪੁਲਿਸ ਵਲੋਂ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਸਿਟੀ ਮੋਗਾ ਪੁਲਿਸ ਵਲੋਂ ਕਿਰਪਾਨ ਦੀ ਨੋਕ ‘ਤੇ ਮੋਟਰਸਾਈਕਲ ਲੁੱਟਣ ਵਾਲੇ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਹੈ ਅਤੇ ਲੁੱਟਿਆ ਮੋਟਰਸਾਈਕਲ ਤੇ ਵਾਰਦਾਤ ਵਿਚ ਵਰਤੀ ਗਈ ਕਿਰਪਾਨ ਵੀ ਬਰਾਮਦ ਕਰ ਲਈ। ਇਸ ਸਬੰਧੀ ਥਾਣਾ ਸਿਟੀ ਮੋਗਾ ਦੇ ਮੁੱਖ ਅਫ਼ਸਰ ਇੰਸਪੈਕਟਰ ਵਰੁਣ ਕੁਮਾਰ ਨੇ ਦੱਸਿਆ ਕਿ ਜਦ ਉਹ ਆਪਣੀ ਪੁਲਿਸ ਪਾਰਟੀ ਨਾਲ ਗਸ਼ਤ ਲਗਾ ਰਹੇ ਸਨ ਤਾਂ ਮਾਮਲੇ ਦੀ ਤਫ਼ਤੀਸ਼ ਦੌਰਾਨ ਪੁਲਿਸ ਪਾਰਟੀ ਵਲੋਂ ਤਕਨੀਕੀ ਅਤੇ ਮਾਨਵੀ ਸੂਚਨਾ ਦੇ ਆਧਾਰ ਤੇ ਕਾਰਵਾਈ ਕਰਦਿਆਂ ਤਰਲੋਕ ਸਿੰਘ ਉਰਫ਼ ਬਾਬਾ, ਕੁਲਦੀਪ ਸਿੰਘ ਉਰਫ਼ ਕਾਲਾ ਅਤੇ ਜਸਕਰਨ ਸਿੰਘ ਉਰਫ਼ ਗਰੇਵਾਲ ਵਾਸੀ ਬੱਧਨੀ ਕਲਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਲੁੱਟਿਆ ਮੋਟਰਸਾਈਕਲ ਤੇ ਵਾਰਦਾਤ ਵਿਚ ਵਰਤੀ ਕਿਰਪਾਨ ਵੀ ਬਰਾਮਦ ਕਰ ਲਈ। ਉਨ੍ਹਾਂ ਦੱਸਿਆ ਕਿ ਉਕਤ ਮੋਟਰਸਾਈਕਲ ਸ਼ਿਕਾਇਤ ਕਰਤਾ ਸੁਮਿਤ ਕੁਮਾਰ ਪੁੱਤਰ ਸਿਵ ਕੁਮਾਰ ਵਾਸੀ ਕੁਰੂਕਸ਼ੇਤਰ ਹਰਿਆਣਾ ਹਾਲ ਆਬਾਦ ਮੋਗਾ ਕੋਲੋਂ ਲੁੱਟਿਆ ਸੀ ਤੇ ਉਨ੍ਹਾਂ ਦੀ ਸ਼ਿਕਾਇਤ ਤੇ ਮੁਕੱਦਮਾ ਦਰਜ ਕਰਕੇ ਤਫ਼ਤੀਸ਼ ਜਾਰੀ ਸੀ। ਇੰਸਪੈਕਟਰ ਵਰੁਣ ਕੁਮਾਰ ਨੇ ਦੱਸਿਆ ਕਿ ਗ੍ਰਿਫ਼ਤਾਰ ਨੌਜਵਾਨਾਂ ਨੂੰ ਮਾਣਯੋਗ ਅਦਾਲਤ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਇਹ ਵੀ ਤਫ਼ਤੀਸ਼ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਨੇ ਪਹਿਲਾਂ ਕਿੰਨੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ।

ਪਿਛਲੀ ਖ਼ਬਰ ਦਸਤਾਰ ਚੇਤਨਾ ਮਾਰਚ ਕਮੇਟੀ ਮੋਗਾ ਵਲੋਂ 7 ਰੋਜਾ ਮੁਫ਼ਤ ਦਸਤਾਰ ਸਿਖਲਾਈ ਕੈਂਪ ਅਗਲੀ ਖ਼ਬਰ ਸੁਖਮੰਦਰ ਸਿੰਘ ਮਾਹਲਾ ਖ਼ੁਰਦ ਦੀ ਸ਼ੱਕੀ ਹਾਲਤ ‘ਚ ਹੋਈ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।