26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਪਾਵਨ ਦੂਜ ਮੌਕੇ ਮੰਦਰ ਲਾਲ ਦੁਆਰਾ ਵਿਖੇ ਭਲਕੇ ਇਕ ਸ਼ਾਮ ਬਾਵਾ ਲਾਲ ਜੀ ਦੇ ਨਾਮ ਸੰਕੀਰਤਨ-ਰਜਿੰਦਰ ਵਧਵਾ

ਅਜੀਤ ਡੈਸਕ 15-06-2026

ਮੋਗਾ, 14 ਜੂਨ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਕੋਟਕਪੂਰਾ ਬਾਈਪਾਸ ਸਥਿਤ ਮੰਦਰ ਲਾਲ ਦੁਆਰਾ ਵਿਖੇ ਪਾਵਨ ਦੂਜ ਦੇ ਪਵਿੱਤਰ ਤਿਉਹਾਰ ਮੌਕੇ 16 ਜੂਨ ਨੂੰ ਸ਼ਾਮ 5 ਵਜੇ ਤੋਂ ਪ੍ਰਭੂ ਇੱਛਾ ਤੱਕ ਇਕ ਸ਼ਾਮ ਬਾਵਾ ਲਾਲ ਜੀ ਦੇ ਨਾਮ ਸੰਕੀਰਤਨ ਕਰਵਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਦਰ ਦੇ ਚੇਅਰਮੈਨ ਅਤੇ ਮੁੱਖ ਸੇਵਾਦਾਰ ਰਜਿੰਦਰ ਵਧਵਾ ਨੇ ਦੱਸਿਆ ਕਿ ਸ੍ਰੀ ਗੁਰੂ ਮਹਾਰਾਜ ਸ੍ਰੀ ਰਾਮ ਸੁੰਦਰ ਦਾਸ ਜੀ ਮਹਾਰਾਜ ਦੇ ਦਰਬਾਰ ਸ੍ਰੀ ਧਿਆਨਪੁਰ ਧਾਮ ਦੀ ਅਪਾਰ ਕਿਰਪਾ ਅਤੇ ਆਗਿਆ ਸਦਕਾ ਹਰ ਮਹੀਨੇ ਪਾਵਨ ਦੂਜ ਦੇ ਮੌਕੇ ਆਉਣ ਵਾਲੀ ਸੰਗਤ ਲਈ ਭੰਡਾਰਾ ਲਗਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਮੰਦਰ ਦੇ ਸੇਵਾਦਾਰਾਂ ਵਲੋਂ ਭੰਡਾਰੇ ਦੀ ਸੇਵਾ ਨਿਭਾਈ ਜਾ ਰਹੀ ਹੈ। ਉਨ੍ਹਾਂ ਸਮੂਹ ਸੰਗਤ ਅਤੇ ਸੇਵਕਾਂ ਨੂੰ ਸੰਕੀਰਤਨ ਵਿਚ ਸ਼ਾਮਿਲ ਹੋ ਕੇ ਬਾਵਾ ਲਾਲ ਦਾ ਅਸ਼ੀਰਵਾਦ ਪ੍ਰਾਪਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਮਹਿਲਾ ਸੰਕੀਰਤਨ ਮੰਡਲੀ ਵਲੋਂ ਬਾਵਾ ਲਾਲ ਦੇ ਭਜਨਾਂ ਦਾ ਗੁਣਗਾਨ ਕੀਤਾ ਜਾਵੇਗਾ ।

 

ਪਿਛਲੀ ਖ਼ਬਰ ਵੈਟਰਨਸ ਵੈਲਫੇਅਰ ਆਰਗੇਨਾਈਜ਼ੇਸ਼ਨ ਇੰਡੀਆ ਇਕਾਈ ਜ਼ਿਲ੍ਹਾ ਮੋਗਾ ਦੀ ਹੋਈ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਬਾਬਾ ਬਰਫ਼ਾਨੀ ਸੇਵਾ ਮੰਡਲ ਮੋਗਾ ਨੇ ਅਮਰਨਾਥ ਯਾਤਰੀਆਂ ਲਈ ਵਿਸ਼ਾਲ ਭੰਡਾਰ ਲਗਾਉਣ ਲਈ ਮੀਟਿੰਗ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।