15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਕਾਂਗਰਸ ਨੇ ਧਰਮਕੋਟ ’ਚ ਭਗਵੰਤ ਮਾਨ ਦਾ ਪੁਤਲਾ ਫੂਕਿਆ

ਅਜੀਤ ਡੈਸਕ 20-06-2026

ਧਰਮਕੋਟ, 19 ਜੂਨ (ਪਰਮਜੀਤ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਤਿਕਾਰਯੋਗ ਜਥੇਦਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ‘’ਪੰਥ ਦੋਖੀ’’ ਕਰਾਰ ਦਿੱਤੇ ਜਾਣ ਅਤੇ ਸੰਬੰਧਿਤ ਵੀਡੀ� ਦੀ ਮਾਨਤਾ ਪ੍ਰਾਪਤ ਫੋਰੈਂਸਿਕ ਲੈਬ ਵਲੋਂ ਤਸਦੀਕ ਹੋਣ ਤੋਂ ਬਾਅਦ ਅੱਜ ਧਰਮਕੋਟ ਵਿਖੇ ਕਾਂਗਰਸ ਪਾਰਟੀ ਵਲੋਂ ਸਖ਼ਤ ਰੋਸ ਪ੍ਰਗਟ ਕਰਦਿਆਂ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ। ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹੋਏ ਇਸ ਰੋਸ ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਸਿੱਖ ਧਰਮ, ਗੁਰੂ ਸਾਹਿਬਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨਾਲ ਜੁੜੇ ਮਾਮਲਿਆਂ ਵਿਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਜਾਂ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਆਗੂਆਂ ਨੇ ਕਿਹਾ ਕਿ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਰਗੀ ਸਰਵੋਚ ਧਾਰਮਿਕ ਸੰਸਥਾ ਵਲੋਂ ਭਗਵੰਤ ਮਾਨ ਨੂੰ ‘’ਪੰਥ ਦੋਖੀ’’ ਕਰਾਰ ਦਿੱਤਾ ਗਿਆ ਹੈ ਅਤੇ ਫੋਰੈਂਸਿਕ ਜਾਂਚ ਵੀ ਸਾਹਮਣੇ ਆ ਚੁੱਕੀ ਹੈ, ਤਾਂ ਨੈਤਿਕਤਾ ਦੇ ਆਧਾਰ ‘ਤੇ ਭਗਵੰਤ ਮਾਨ ਨੂੰ ਤੁਰੰਤ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਕਾਂਗਰਸੀ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਵਲੋਂ ਬਣਾਏ ਗਏ ਨਵੇਂ ਬੇਅਦਬੀ ਕਾਨੂੰਨ ਤਹਿਤ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜੇਕਰ ਕਾਨੂੰਨੀ ਤੌਰ ‘ਤੇ ਕੋਈ ਉਲੰਘਣਾ ਸਾਬਤ ਹੁੰਦੀ ਹੈ ਤਾਂ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਧਾਰਮਿਕ ਭਾਵਨਾਵਾਂ ਨਾਲ ਜੁੜੇ ਮਾਮਲਿਆਂ ਵਿਚ ਦੋਹਰੇ ਮਾਪਦੰਡ ਨਹੀਂ ਅਪਣਾਏ ਜਾਣੇ ਚਾਹੀਦੇ ਅਤੇ ਕਾਨੂੰਨ ਸਭ ਲਈ ਇਕਸਾਰ ਹੋਣਾ ਚਾਹੀਦਾ ਹੈ। ਰੋਸ ਪ੍ਰਦਰਸ਼ਨ ਦੌਰਾਨ ਕਾਂਗਰਸੀ ਵਰਕਰਾਂ ਨੇ ਕਿਹਾ ਕਿ ਪੰਜਾਬ ਦੀ ਜਨਤਾ ਅਤੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨਾ ਹਰ ਜਨਤਕ ਨੁਮਾਇੰਦੇ ਦੀ ਜ਼ਿੰਮੇਵਾਰੀ ਹੈ ਅਤੇ ਅਜਿਹੇ ਮਾਮਲਿਆਂ ਵਿਚ ਸਚਾਈ ਸਾਹਮਣੇ ਲਿਆਉਣ ਲਈ ਪਾਰਟੀ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ। ਇਸ ਮੌਕੇ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਦੇ ਆਗੂ, ਵਰਕਰ ਅਤੇ ਇਲਾਕਾ ਵਾਸੀ ਹਾਜ਼ਰ ਸਨ।

ਪਿਛਲੀ ਖ਼ਬਰ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਚੰਡੀਗੜ੍ਹ ਭਾਜਪਾ ਪ੍ਰਧਾਨ ਦੇ ਖ਼ਿਲਾਫ਼ ਰੋਸ ਧਰਨਾ ਦਿੰਦਿਆਂ ਫੂਕਿਆ ਸੂਬਾ ਪ੍ਰਧਾਨ ’ਤੇ ਚੰਡੀਗ... ਅਗਲੀ ਖ਼ਬਰ ਗੁਰਦੁਆਰਾ ਚੰਦ ਪੁਰਾਣਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਅਤੇ ਸੱਚਖੰਡ ਵਾਸੀ ਬਾਬਾ ਨਛੱਤਰ ਸਿੰਘ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।