14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਕਾਲੇਕੇ ਤੋਂ ਸੰਗਤਾਂ ਦਾ ਜਥਾ ਰਵਾਨਾ

ਅਜੀਤ ਡੈਸਕ 20-06-2026


ਬਾਘਾ ਪੁਰਾਣਾ, 19 ਜੂਨ (ਟਿੰਕੂ ਕਾਠਪਾਲ)-ਪੰਜਾਬ ਸਰਕਾਰ ਦੀ ਮੁੱਖ ਮੰਤਰੀ ਯਾਤਰਾ ਯੋਜਨਾ ਤਹਿਤ ਪਿੰਡ ਕਾਲੇਕੇ ਤੋਂ ਸੰਗਤਾਂ ਦਾ ਇਕ ਵੱਡਾ ਜਥਾ ਧਾਰਮਿਕ ਯਾਤਰਾ ਲਈ ਰਵਾਨਾ ਕੀਤਾ ਗਿਆ। ਇਹ ਜਥਾ ਸ੍ਰੀ ਅੰਮ੍ਰਿਤਸਰ ਸਾਹਿਬ ਸਮੇਤ ਹੋਰ ਪ੍ਰਸਿੱਧ ਗੁਰੂ ਧਾਮਾਂ ਦੇ ਦਰਸ਼ਨ ਕਰੇਗਾ। ਯਾਤਰਾ ਲਈ ਰਵਾਨਾ ਹੋਣ ਮੌਕੇ ਪਿੰਡ ਵਾਸੀਆਂ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਸੰਗਤਾਂ ਨੂੰ ਸ਼ੁੱਭਕਾਮਨਾਵਾਂ ਦੇ ਕੇ ਵਿਦਾ ਕੀਤਾ। ਇਸ ਮੌਕੇ ਯੂਥ ਬਲਾਕ ਪ੍ਰਧਾਨ ਡਾ. ਜਗਦੇਵ ਸਿੰਘ ਕਾਲੇਕੇ, ਸਰਪੰਚ ਸ਼ਹਿਜ਼ਾਦ ਖਾਨ ਬਾਜੀ, ਰਵਿੰਦਰ ਸਿੰਘ ਛਿੰਦਾ ਅਤੇ ਮੰਗਾ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਯਾਤਰਾ ਯੋਜਨਾ ਲੋਕਾਂ ਲਈ ਬਹੁਤ ਲਾਭਦਾਇਕ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਰਾਹੀਂ ਲੋਕਾਂ ਨੂੰ ਮੁਫ਼ਤ ਅਤੇ ਸੁਵਿਧਾਜਨਕ ਢੰਗ ਨਾਲ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ, ਜਿਸ ਕਾਰਨ ਸੰਗਤਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਆਗੂਆਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਅਜਿਹੇ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਯਾਤਰਾਵਾਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਲਗਾਤਾਰ ਚਲ ਰਹੀਆਂ ਹਨ, ਜਿਸ ਨਾਲ ਵੱਡੀ ਗਿਣਤੀ ਵਿਚ ਲੋਕ ਲਾਭ ਪ੍ਰਾਪਤ ਕਰ ਰਹੇ ਹਨ। ਰਵਾਨਗੀ ਮੌਕੇ ਅਰਦਾਸ ਕਰਕੇ ਯਾਤਰਾ ਦੀ ਸਫਲਤਾ ਦੀ ਕਾਮਨਾ ਕੀਤੀ ਗਈ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਅਜਿਹੀਆਂ ਲੋਕ-ਹਿਤੈਸ਼ੀ ਯੋਜਨਾਵਾਂ ਨੂੰ ਜਾਰੀ ਰੱਖਣ ਦੀ ਮੰਗ ਕੀਤੀ।

 

ਪਿਛਲੀ ਖ਼ਬਰ ਬਾਘਾ ਪੁਰਾਣਾ ਫੋਟੋਗਰਾਫਰ ਯੂਨੀਅਨ ਨੇ ਵਰਕਸ਼ਾਪ ਲਗਾਈ ਅਗਲੀ ਖ਼ਬਰ ਪੀ.ਡਬਲਯੂ.ਡੀ.ਫ਼ੀਲਡ ਅਤੇ ਵਰਕਸ਼ਾਪ ਵਰਕਰ ਯੂਨੀਅਨ ਨੇ ਲਗਾਇਆ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।