06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਸਤਿਨਾਮ ਸਰਬ ਕਲਿਆਣ ਟਰੱਸਟ ਵਲੋਂ ਭਿੰਡਰ ਕਲਾਂ ਵਿਖੇ ਗੁਰਮਤਿ ਕੈਂਪ

ਅਜੀਤ ਡੈਸਕ 21-06-2026
ਕਿਸ਼ਨਪੁਰਾ ਕਲਾਂ, 20 ਜੂਨ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)�ਸਤਿਨਾਮ ਸਰਬ ਕਲਿਆਣ ਟਰੱਸਟ ਵਲੋਂ ਡੇਰਾ ਬਾਬਾ ਚੇਤਨ ਦਾਸ ਪਿੰਡ ਭਿੰਡਰ ਕਲਾਂ ਵਿਖੇ 3 ਜੂਨ ਤੋਂ ਲੈ ਕੇ 17 ਜੂਨ ਤੱਕ 15 ਦਿਨਾਂ ਗੁਰਮਤਿ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਉਦੇਸ਼ ਨੌਜਵਾਨ ਪੀੜ੍ਹੀ ਨੂੰ ਗੁਰਬਾਣੀ, ਸਿੱਖ ਇਤਿਹਾਸ ਅਤੇ ਗੁਰਮਤਿ ਜੀਵਨ ਸ਼ੈਲੀ ਨਾਲ ਜੋੜਨਾ ਸੀ। ਕੈਂਪ ਵਿਚ ਪਿੰਡ ਦੇ ਵੱਡੀ ਗਿਣਤੀ ਵਿਚ ਛੋਟੀ ਉਮਰ ਦੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਕੈਂਪ ਦੌਰਾਨ ਧਾਰਮਿਕ ਅਧਿਆਪਕ ਬੀਬੀ ਗੁਰਮੀਤ ਕੌਰ ਅਤੇ ਭਾਈ ਗੁਰਮੇਲ ਸਿੰਘ ਨੇ ਬੱਚਿਆਂ ਨੂੰ ਗੁਰਬਾਣੀ ਦੇ ਸਿਧਾਂਤਾਂ, ਸਿੱਖ ਗੁਰੂ ਸਾਹਿਬਾਨ ਦੇ ਜੀਵਨ, ਸਿੱਖ ਇਤਿਹਾਸ ਦੀਆਂ ਮਹੱਤਵਪੂਰਨ ਘਟਨਾਵਾਂ ਅਤੇ ਗੁਰਮਤਿ ਅਨੁਸਾਰ ਜੀਵਨ ਜਿਊਣ ਦੀ ਪੇ੍ਰਰਨਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਬੱਚਿਆਂ ਨੂੰ ਨਿੱਤਨੇਮ, ਸਿਮਰਨ, ਸੇਵਾ ਅਤੇ ਸੱਚੇ ਜੀਵਨ ਦੀ ਮਹੱਤਤਾ ਬਾਰੇ ਵੀ ਜਾਣੂ ਕਰਵਾਇਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਅਜੋਕੇ ਸਮੇਂ ਵਿਚ ਬੱਚਿਆਂ ਨੂੰ ਆਪਣੇ ਧਾਰਮਿਕ ਅਤੇ ਸੱਭਿਆਚਾਰਕ ਵਿਰਸੇ ਨਾਲ ਜੋੜਨਾ ਬਹੁਤ ਜ਼ਰੂਰੀ ਹੈ ਤਾਂ ਜੋ ਉਹ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਚੰਗੇ ਨਾਗਰਿਕ ਬਣ ਸਕਣ। ਕੈਂਪ ਦੌਰਾਨ ਬੱਚਿਆਂ ਨੇ ਗੁਰਬਾਣੀ ਦੀਆਂ ਬਾਣੀਆਂ ਦਾ ਉਚਾਰਨ ਸਿੱਖਿਆ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੰਕਲਪ ਲਿਆ। ਕੈਂਪ ਦੇ ਸਮਾਪਤੀ ਸਮਾਗਮ ਮੌਕੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿਚ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਵਿਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਕੈਂਪ ਵਿਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਯਾਦਗਾਰੀ ਇਨਾਮ ਦੇ ਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਗਈ। ਇਸ ਮੌਕੇ ਹੈੱਡ ਗ੍ਰੰਥੀ ਭਾਈ ਬਲਜੀਤ ਸਿੰਘ, ਕਮੇਟੀ ਮੈਂਬਰ ਗੁਰਦੀਪ ਸਿੰਘ, ਡਾ. ਗੁਰਮੀਤ ਸਿੰਘ, ਭਾਈ ਗੁਰਮੇਲ ਸਿੰਘ, ਧੰਨਜੀਤ ਸਿੰਘ, ਕਰਨੈਲ ਸਿੰਘ ਅਤੇ ਸਤਿਨਾਮ ਸਰਬ ਕਲਿਆਣ ਟਰੱਸਟ ਦੇ ਹੋਰ ਮੈਂਬਰ ਹਾਜ਼ਰ ਸਨ। ਸਮਾਗਮ ਦੇ ਅੰਤ ਵਿਚ ਡਾ. ਗੁਰਮੀਤ ਸਿੰਘ ਨੇ ਕੈਂਪ ਨੂੰ ਸਫਲ ਬਣਾਉਣ ਲਈ ਸਹਿਯੋਗ ਦੇਣ ਵਾਲੇ ਮਾਪਿਆਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਮੋਗਾ ਵਿਚ ਨਗਰ ਨਿਗਮ ਦਾ ਵੱਡਾ ਐਕਸ਼ਨ, ਕਥਿਤ ਗੈਰ-ਕਾਨੂੰਨੀ ਉਸਾਰੀ ’ਤੇ ਚੱਲਿਆ ਬੁਲਡੋਜ਼ਰ ਅਗਲੀ ਖ਼ਬਰ ‘ਪਿੰਡ ਬਚਾਓ� ਪੰਜਾਬ ਬਚਾਓ’� ਸੰਸਥਾ ਵਲੋਂ ਮੋਗਾ ਵਿਖੇ ਵਿਸ਼ੇਸ਼ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।