07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਆਗਾਮੀ ਵਿਧਾਨ ਸਭਾ ਚੋਣਾਂ ’ਚ ਜਥੇਦਾਰ ਮਾਹਲਾ ਕਰਨਗੇ ਸ਼ਾਨਦਾਰ ਪ੍ਰਦਰਸ਼ਨ-ਜਗਮੋਹਨ ਸਿੰਘ ਸਰਪੰਚ

ਅਜੀਤ ਡੈਸਕ 21-06-2026
ਬਾਘਾ ਪੁਰਾਣਾ, 20 ਜੂਨ (ਟਿੰਕੂ ਕਾਠਪਾਲ)-ਹਲਕਾ ਬਾਘਾ ਪੁਰਾਣਾ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਥਿਤੀ ਦਿਨੋ-ਦਿਨ ਮਜ਼ਬੂਤ ਹੋ ਰਹੀ ਹੈ ਅਤੇ ਪਾਰਟੀ ਨੂੰ ਲੋਕਾਂ ਵਲੋਂ ਵੱਡਾ ਸਮਰਥਨ ਮਿਲ ਰਿਹਾ ਹੈ। ਇਹ ਪ੍ਰਗਟਾਵਾ ਸਰਪੰਚ ਜਗਮੋਹਨ ਸਿੰਘ ਜੈ ਸਿੰਘ ਵਾਲਾ ਆਗੂ ਸ਼੍ਰੋਮਣੀ ਅਕਾਲੀ ਦਲ ਨੇ ਕੀਤਾ। ਉਨ੍ਹਾਂ ਕਿਹਾ ਕਿ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਯੋਗ ਅਗਵਾਈ ਹੇਠ ਪਾਰਟੀ ਹਲਕੇ ਵਿਚ ਪੂਰੀ ਤਰ੍ਹਾਂ ਸੰਗਠਿਤ ਅਤੇ ਮਜ਼ਬੂਤ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਵਲੋਂ ਲੋਕਾਂ ਨਾਲ ਵੱਧ ਤੋਂ ਵੱਧ ਸੰਪਰਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿਚ ਪਾਰਟੀ ਪ੍ਰਤੀ ਭਰੋਸਾ ਵਧ ਰਿਹਾ ਹੈ ਅਤੇ ਇਹ ਭਰੋਸਾ ਆਉਣ ਵਾਲੀਆਂ ਚੋਣਾਂ ਵਿਚ ਜ਼ਰੂਰ ਨਜ਼ਰ ਆਵੇਗਾ। ਜਗਮੋਹਨ ਸਿੰਘ ਨੇ ਕਿਹਾ ਕਿ ਜਥੇਦਾਰ ਤੀਰਥ ਸਿੰਘ ਮਾਹਲਾ ਹਮੇਸ਼ਾ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਦੇ ਨਾਲ ਖੜੇ ਰਹਿੰਦੇ ਹਨ। ਇਸ ਕਰਕੇ ਹਲਕੇ ਦੇ ਲੋਕਾਂ ਵਿਚ ਉਨ੍ਹਾਂ ਲਈ ਖਾਸ ਸਨਮਾਨ ਅਤੇ ਭਰੋਸਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਮਾਹਲਾ ਵਲੋਂ ਹਲਕਾ ਵਾਸੀਆਂ ਦੀ ਕੀਤੀ ਜਾ ਰਹੀ ਨਿਸ਼ਕਾਮ ਸੇਵਾ ਨੂੰ ਲੋਕ ਭੁੱਲਣ ਵਾਲੇ ਨਹੀਂ ਹਨ। ਹਲਕੇ ਦੇ ਲੋਕ ਉਨ੍ਹਾਂ ਦੀ ਸੇਵਾ ਦਾ ਮੁੱਲ ਸਮਝਦੇ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਉਨ੍ਹਾਂ ਦੇ ਹੱਕ ਵਿਚ ਆਪਣਾ ਫਤਵਾ ਦੇਣਗੇ।
ਪਿਛਲੀ ਖ਼ਬਰ ਕੌਮੀ ਇਨਸਾਫ਼ ਮੋਰਚੇ ਵਲੋਂ ਪੰਥਕ ਅਤੇ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਆਰ-ਪਾਰ ਦੀ ਲੜਾਈ ਲੜਨ ਦਾ ਐਲਾਨ ਅਗਲੀ ਖ਼ਬਰ ਮੋਗਾ ਦੇ ਪਿੰਡ ਖੋਸਾ ਰਣਧੀਰ ਵਿਖੇ ਸੂਏ ਕੋਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਪੋਥੀ ਸਾਹਿਬ ਸਟੀਕ, ਗੁਟਕਾ ਸਾਹਿਬ ਤੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।