07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਕੌਮੀ ਇਨਸਾਫ਼ ਮੋਰਚੇ ਵਲੋਂ ਪੰਥਕ ਅਤੇ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਆਰ-ਪਾਰ ਦੀ ਲੜਾਈ ਲੜਨ ਦਾ ਐਲਾਨ

ਅਜੀਤ ਡੈਸਕ 21-06-2026
ਮੋਗਾ, 20 ਜੂਨ (ਸੁਰਿੰਦਰਪਾਲ ਸਿੰਘ)-ਕੌਮੀ ਇਨਸਾਫ਼ ਮੋਰਚੇ ਦੇ ਸੱਦੇ ‘ਤੇ ਅੱਜ ਪੰਥਕ ਅਤੇ ਕਿਸਾਨ ਜਥੇਬੰਦੀਆਂ ਦੀ ਇਕ ਵਿਸ਼ਾਲ ਅਤੇ ਪ੍ਰਭਾਵਸ਼ਾਲੀ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਪੰਜਾਬ ਦੇ ਮੌਜੂਦਾ ਮਸਲਿਆਂ ਦਾ ਹੱਲ ਹੁਣ ਕੇਵਲ ਇਕ ਵੱਡੇ ਲੋਕ ਅੰਦੋਲਨ ਰਾਹੀਂ ਹੀ ਸੰਭਵ ਹੈ। ਮੀਟਿੰਗ ਵਿਚ ਬੋਲਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਨੂੰ ਦਰਪੇਸ਼ ਰਾਜਨੀਤਕ, ਸਮਾਜਿਕ ਅਤੇ ਧਾਰਮਿਕ ਚੁਣੌਤੀਆਂ ਦੇ ਮੱਦੇਨਜ਼ਰ ਸੂਬੇ ਭਰ ਵਿਚ ਵੱਡਾ ਜਨ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਦੇਸ਼ ਦੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਦੇ ਪੰਜਾਬ ਦੌਰਿਆਂ ਦੌਰਾਨ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਮੀਟਿੰਗ ਵਿਚ ਇਹ ਵੀ ਫ਼ੈਸਲਾ ਕੀਤਾ ਗਿਆ ਕਿ 11 ਜੁਲਾਈ ਨੂੰ ਭਾਜਪਾ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਰਿਹਾਇਸ਼ ਦੇ ਬਾਹਰ ਰੋਸ ਧਰਨਾ ਦਿੱਤਾ ਜਾਵੇਗਾ, ਜਦ ਕਿ 4 ਜੁਲਾਈ ਨੂੰ ਸਰਹਿੰਦ ਵਿਖੇ ਰੇਲ ਰੋਕੋ ਅੰਦੋਲਨ ਕੀਤਾ ਜਾਵੇਗਾ। ਇਸ ਤੋਂ ਇਲਾਵਾ 15 ਅਗਸਤ ਨੂੰ ਐਲਾਨੀ ਗਈ ਆਰ-ਪਾਰ ਦੀ ਲੜਾਈ ਲਈ ਤਿਆਰੀਆਂ ਸਬੰਧੀ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਵੀ ਪ੍ਰਮੁੱਖਤਾ ਨਾਲ ਉਠਾਇਆ ਗਿਆ। ਇਸ ਸਬੰਧੀ ਫ਼ੈਸਲਾ ਕੀਤਾ ਗਿਆ ਕਿ ਦੁਨੀਆ ਭਰ ਦੀਆਂ ਅੰਬੈਸੀਆਂ, ਸੰਸਦ ਮੈਂਬਰਾਂ ਅਤੇ ਸੰਯੁਕਤ ਰਾਸ਼ਟਰ ਸੰਘ (ਯੂ.ਐਨ.�.) ਨੂੰ ਪੱਤਰ ਲਿਖ ਕੇ ਇਸ ਮਾਮਲੇ ਵੱਲ ਧਿਆਨ ਦਿਵਾਇਆ ਜਾਵੇਗਾ। ਇਸ ਮੌਕੇ ਭਾਈ ਜਸਵੀਰ ਸਿੰਘ ਰੋਡੇ, ਭਾਈ ਮੋਹਕਮ ਸਿੰਘ, ਭਾਈ ਸਤਨਾਮ ਸਿੰਘ ਮਨਾਵਾਂ, ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਜਥੇਦਾਰ ਗੁਰਦੀਪ ਸਿੰਘ ਬਠਿੰਡਾ, ਬਾਪੂ ਗੁਰਚਰਨ ਸਿੰਘ ਹਵਾਰਾ, ਗੁਰਜੰਤ ਸਿੰਘ ਕੱਟੂ, ਭਰਪੂਰ ਸਿੰਘ, ਭੁਪਿੰਦਰ ਸਿੰਘ ਗਦਲੀ, ਕੁਲਦੀਪ ਸਿੰਘ ਡੱਲਾ, ਸੰਤ ਚਰਨਜੀਤ ਸਿੰਘ ਜਸੋਵਾਲ, ਸਰਦੂਲ ਸਿੰਘ ਝਾੜ ਸਾਹਿਬ, ਜਥੇਦਾਰ ਬੂਟਾ ਸਿੰਘ ਰਣਸੀਂਹ, ਪਾਲ ਸਿੰਘ ਘਢੋਵਾਂ, ਬਲਵਿੰਦਰ ਸਿੰਘ ਝਾੜ ਸਾਹਿਬ, ਗੁਰਿੰਦਰ ਸਿੰਘ ਭੰਗੂ, ਡਾ. ਦਰਸ਼ਨ ਪਾਲ, ਸੁੱਖ ਗਿੱਲ ਮੋਗਾ, ਜੀਤ �ਲਖ, ਬਲਵਿੰਦਰ ਸਿੰਘ ਪਿਆਰੇਆਣਾ, ਇੰਦਰਵੀਰ ਸਿੰਘ ਪਟਿਆਲਾ, ਭਾਈ ਪਾਲ ਸਿੰਘ ਫਰਾਂਸ, ਰੇਸ਼ਮ ਸਿੰਘ ਖਰੜ, ਲੀਡਰ ਨੰਬਰਦਾਰ ਧਰਮਕੋਟ, ਲਖਬੀਰ ਸਿੰਘ ਸੋਟੀ ਅਤੇ ਪ੍ਰੋ. ਬਲਿੰਦਰ ਸਿੰਘ ਸਮੇਤ ਵੱਖ-ਵੱਖ ਪੰਥਕ ਅਤੇ ਕਿਸਾਨ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ। ਮੀਟਿੰਗ ਵਿਚ ਵਾਰਸ ਪੰਜਾਬ, ਅਕਾਲੀ ਦਲ ਅੰਮ੍ਰਿਤਸਰ, ਯੂਨਾਈਟਿਡ ਅਕਾਲੀ ਦਲ, ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ, ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਅਤੇ ਕਿਸਾਨ ਯੂਨੀਅਨ ਅੰਮ੍ਰਿਤਸਰ ਦੇ ਨੁਮਾਇੰਦਿਆਂ ਨੇ ਵੀ ਸ਼ਮੂਲੀਅਤ ਕੀਤੀ।
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ਼ ਕੀਤੇ ਕੂੜ ਪ੍ਰਚਾਰ ਦੇ ਵਿਰੋਧ ’ਚ ‘ਆਪ’ ਦਾ ਅਕਾਲੀ ਦਲ ਖ਼ਿਲਾਫ਼ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਆਗਾਮੀ ਵਿਧਾਨ ਸਭਾ ਚੋਣਾਂ ’ਚ ਜਥੇਦਾਰ ਮਾਹਲਾ ਕਰਨਗੇ ਸ਼ਾਨਦਾਰ ਪ੍ਰਦਰਸ਼ਨ-ਜਗਮੋਹਨ ਸਿੰਘ ਸਰਪੰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।