05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਹਫਤੇ ਦੌਰਾਨ 9 ਮੁਕੱਦਮੇ ਦਰਜ, 10 ਗ੍ਰਿਫਤਾਰ

ਅਜੀਤ ਡੈਸਕ 24-06-2026

ਮੋਗਾ, 23 ਜੂਨ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਥਾਣਾ ਸਿਟੀ ਮੋਗਾ ਵਿਚ 17 ਜੂਨ ਤੋਂ ਲੈ ਕੇ 23 ਜੂਨ ਤੱਕ 9 ਮੁਕੱਦਮੇ ਦਰਜ ਕਰਕੇ 10 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਗੱਲਬਾਤ ਦੌਰਾਨ ਦੱਸਿਆ ਕਿ ਸਬ ਡਵੀਜ਼ਨ ਮੋਗਾ ਵਲੋਂ ਯੁੱਧ ਨਸ਼ਿਆਂ ਵਿਰੁੱਧ ਅਤੇ ‘ਪਿੰਡਾਂ ਦੇ ਪਹਿਰੇਦਾਰ’ ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਇਕ ਹਫਤੇ ਵਿਚ 9 ਮੁਕੱਦਮੇ ਦਰਜ ਕਰਕੇ 10 ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 65 ਗਰਾਮ ਹੈਰੋਇਨ ਅਤੇ 84 ਬੋਤਲਾਂ ਮਾਰਕਾ ਪੰਜਾਬ ਹੀਰ ਠੇਕਾ ਦੇਸੀ ਸ਼ਰਾਬ ਬਰਾਮਦ ਕੀਤੀ। ਇਸ ਦੇ ਨਾਲ ਹੀ ਲੁੱਟਾਂ ਖੋਹਾਂ ਨੂੰ ਅੰਜਾਮ ਦੇਣ ਵਾਲੇ ਇਕ ਦੋਸ਼ੀ ਨੂੰ ਕਾਬੂ ਕਰਕੇ ਉਸ ਕੋਲੋਂ ਖੋਹ ਕੀਤਾ ਮੋਬਾਈਲ ਫੋਨ ਬਰਾਮਦ ਕੀਤਾ। ਇਸ ਤੋਂ ਇਲਾਵਾ ਥਾਣਾ ਸਿਟੀ ਮੋਗਾ ਪੁਲਿਸ ਵਲੋਂ ਭਗੌੜੇ ਜਗਜੀਤ ਸਿੰਘ ਉਰਫ ਗੋਗਾ ਪੁੱਤਰ ਦੇਵ ਸਿੰਘ ਵਾਸੀ ਨਿਗਾਹਾ ਰੋਡ ਮੋਗਾ ਅਤੇ ਥਾਣਾ ਸਦਰ ਵਿਚ ਭਗੌੜਾ ਗੁਰਮੇਲ ਸਿੰਘ ਉਰਫ ਕਾਕੂ ਪੁੱਤਰ ਸਤਨਾਮ ਸਿੰਘ ਵਾਸੀ ਆਲਮਕੇ ਜ਼ਿਲ੍ਹਾ ਫਾਜ਼ਿਲਕਾ ਨੂੰ ਗ੍ਰਿਫਤਾਰ ਕੀਤਾ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਨਸ਼ਾ ਛੁਡਾਊ ਮੁਹਿੰਮ ਤਹਿਤ 5 ਨੌਜਵਾਨਾਂ ਨੂੰ ਨਸ਼ਾ ਛੁਡਾਉਣ ਲਈ ਨਸ਼ਾ ਛੁਡਾਊ ਕੇਂਦਰ ਜਨੇਰ ਵਿਖੇ ਦਾਖਲ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਪਿੰਡਾਂ ਦੀਆਂ ਪੰਚਾਇਤਾਂ, ਸਪੋਰਟਸ ਕਲੱਬਾਂ ਅਤੇ ਮੋਹਤਬਰਾਂ ਨਾਲ ਪਬਲਿਕ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ| ਜਿਸ ਵਿਚ ਗੋਧੇਵਾਲਾ ਸਟੇਡੀਅਮ, ਨੇਚਰ ਪਾਰਕ ਮੋਗਾ, ਪਿੰਡ ਚੜਿੱਕ, ਮੱਲੀਆਂ ਵਾਲਾ, ਚੱੁਪ ਕੀਤੀ, ਡਗਰੂ, ਕੋਰੇਵਾਲਾ ਖੁਰਦ, ਕੋਰੇਵਾਲਾ ਕਲਾਂ, ਝੰਡੇਆਣਾ, ਮੰਗੇਵਾਲਾ ਵਿਚ ਮੀਟਿੰਗਾਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਮੋਗਾ ਜ਼ਿਲ੍ਹੇ ਵਿਚੋਂ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਆਮ ਲੋਕ ਅੱਗੇ ਆ ਕੇ ਪੁਲਿਸ ਨੂੰ ਸਹਿਯੋਗ ਦੇਣ। 

ਪਿਛਲੀ ਖ਼ਬਰ ਯੂਥ ਕਾਂਗਰਸ ਦੀਆਂ ਚੋਣਾਂ ’ਚ ਭੋਲਾ ਸਿੰਘ ਬਰਾੜ ਧੜੇ ਦੇ ਨੌਜਵਾਨ ਜਿੱਤੇ ਅਗਲੀ ਖ਼ਬਰ ਹਰਜੋਤ ਸਿੰਘ ਬੈਂਸ ਵਲੋਂ ਅਚਨਚੇਤ ਨਿਰੀਖਣ ਬਾਅਦ ਨਗਰ ਨਿਗਮ ਕਮਿਸ਼ਨਰ ਮੋਗਾ ਨੂੰ ਕਾਰਨ ਦੱਸੋ ਨੋਟਿਸ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।