06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਲਗਾਈ

ਅਜੀਤ ਡੈਸਕ 24-06-2026

ਕਿਸ਼ਨਪੁਰਾ ਕਲਾਂ, 23 ਜੂਨ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਥਕ ਗੁਰਦੁਆਰਾ ਸਾਹਿਬ ਸੰਤ ਬਾਬਾ ਵਿਸਾਖਾ ਸਿੰਘ, ਕਿਸ਼ਨਪੁਰਾ ਕਲਾਂ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਅਤੇ ਹੈੱਡ ਗ੍ਰੰਥੀ ਭਾਈ ਗੁਰਮੇਲ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਧਰਮ ਅਤੇ ਮਨੁੱਖਤਾ ਦੀ ਰੱਖਿਆ ਲਈ ਅਦੁੱਤੀ ਕੁਰਬਾਨੀ ਦਿੱਤੀ, ਜਿਸ ਨੂੰ ਸਿੱਖ ਕੌਮ ਹਮੇਸ਼ਾ ਸ਼ਰਧਾ ਅਤੇ ਸਤਿਕਾਰ ਨਾਲ ਯਾਦ ਕਰਦੀ ਹੈ। ਉਨ੍ਹਾਂ ਕਿਹਾ ਕਿ ਜੂਨ ਮਹੀਨੇ ਦੀ ਅਤਿ ਦੀ ਗਰਮੀ ਦੌਰਾਨ ਛਬੀਲ ਲਗਾ ਕੇ ਰਾਹਗੀਰਾਂ ਅਤੇ ਸੰਗਤਾਂ ਨੂੰ ਠੰਢਾ ਮਿੱਠਾ ਜਲ ਛਕਾਉਣਾ ਗੁਰੂ ਸਾਹਿਬ ਦੀ ਸੇਵਾ ਅਤੇ ਪਰਉਪਕਾਰ ਦੀ ਸਿੱਖਿਆ ਨੂੰ ਅਮਲ ਵਿਚ ਲਿਆਉਣ ਦਾ ਇਕ ਉੱਤਮ ਉਪਰਾਲਾ ਹੈ। ਛਬੀਲ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਅਤੇ ਰਾਹਗੀਰਾਂ ਨੇ ਠੰਢੇ ਮਿੱਠੇ ਜਲ ਦਾ ਪ੍ਰਸ਼ਾਦ ਪ੍ਰਾਪਤ ਕੀਤਾ। ਇਸ ਮੌਕੇ ਪ੍ਰਧਾਨ ਮਹਿੰਦਰ ਸਿੰਘ ਮਾਨ, ਪ੍ਰਧਾਨ ਅਜਮੇਰ ਸਿੰਘ ਮਾਨ, ਮਾਸਟਰ ਸੁਦਰਸ਼ਨ ਸਿੰਘ, ਹਰਭਜਨ ਸਿੰਘ ਬਾਬਾ, ਅੰਗਰੇਜ਼ ਸਿੰਘ ਮਾਣੀਆਂ, ਜਿੰਦਰ ਸਿੰਘ, ਬਾਬਾ ਰਾਮ ਰਤਨ ਸਿੰਘ, ਨਿਰਮਲ ਸਿੰਘ ਮੱਟੂ, ਗੁਰਮੇਲ ਸਿੰਘ ਕਲਸੀ ਫ਼ਰਨੀਚਰ ਗੈਲਰੀ ਵਾਲੇ, ਗੁਰਤੇਜਿੰਦਰ ਸਿੰਘ ਗੋਪੀ ਮਾਨ, ਗੁਰਮੀਤ ਸਿੰਘ ਲਾਡੀ, ਜਸਪ੍ਰੀਤ ਸਿੰਘ ਜੱਸੀ, ਗੁਰਜੀਤ ਸਿੰਘ, ਡਾ. ਹਰਮਿੰਦਰ ਸਿੰਘ ਮਾਨ, ਪਰਮਜੀਤ ਕੌਰ ਆਦਿ ਹਾਜ਼ਰ ਸਨ।

 

ਪਿਛਲੀ ਖ਼ਬਰ ਮਾਈਨਿੰਗ ਲਈ ਚਲਦੀਆਂ ਟਰੈਕਟਰ ਟਰਾਲੀਆਂ ਤੋਂ ਤੰਗ ਕਿਸਾਨ ‘ਮਰਨ ਵਰਤ’ ’ਤੇ ਬੈਠਾ ਅਗਲੀ ਖ਼ਬਰ ਯੂਥ ਕਾਂਗਰਸ ਦੀਆਂ ਚੋਣਾਂ ’ਚ ਭੋਲਾ ਸਿੰਘ ਬਰਾੜ ਧੜੇ ਦੇ ਨੌਜਵਾਨ ਜਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।