06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਪਟਿਆਲਾ ਦੇ ਦਾਲ ਦਲ਼ੀਆ ਚੌਂਕ ਦਾ ਨਾਂਅ ਸਵ: ਡਾ. ਲੇਖ ਰਾਜ ਖੰਨਾ ਦੇ ਨਾਂਅ ’ਤੇ ਰੱਖਿਆ ਜਾਵੇ- ਵਿਜੇ ਧੀਰ

ਅਜੀਤ ਡੈਸਕ 24-06-2026


ਮੋਗਾ, 23 ਜੂਨ (ਜਸਪਾਲ ਸਿੰਘ ਬੱਬੀ)-ਪੰਜਾਬ ਦੇ ਖੱਤਰੀ ਭਾਈਚਾਰਾ ਦੀ ਸੂਬਾ ਪੱਧਰੀ ਖੱਤਰੀ ਮਹਾਂ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਵਿਜੇ ਧੀਰ ਐਡਵੋਕੇਟ ਨੇ ਮੰਗ ਕੀਤੀ ਕਿ ਪਟਿਆਲਾ ਦੇ ਦਾਲ ਦਲ਼ੀਆ ਚੌਂਕ ਦਾ ਨਾਮ ਸੁਤੰਤਰਤਾ ਸੰਗਰਾਮੀ ਸਵ. ਡਾ. ਲੇਖਰਾਜ ਖੰਨਾ ਦੇ ਨਾਮ ਤੇ ਰੱਖਿਆ ਜਾਵੇ। ਇਸ ਸਬੰਧੀ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ, ਸੁਤੰਤਰਤਾ ਸੈਨਾਨੀ ਮਾਮਲਿਆਂ ਦੇ ਮੰਤਰੀ ਅਤੇ ਡਿਪਟੀ ਕਮਿਸ਼ਨਰ ਪਟਿਆਲਾ, ਕਮਿਸ਼ਨਰ ਨਗਰ ਨਿਗਮ ਪਟਿਆਲਾ ਨੂੰ ਪੱਤਰ ਵੀ ਲਿਖਿਆ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜੀਆਂ ਵਿਚ ਦੇਸ਼ ਭਗਤੀ ਅਤੇ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਅਤੇ ਜੇਲ੍ਹਾਂ ਕੱਟਣ ਵਾਲੇ ਸੁਤੰਤਰਤਾ ਸੈਨਾਨੀਆਂ ਦੀ ਯਾਦਾਂ ਨੂੰ ਤਾਜ਼ਾ ਰੱਖਣ ਲਈ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀ ਇਹ ਨੀਤੀ ਚੱਲੀ ਆ ਰਹੀ ਹੈ ਕਿ ਸਕੂਲਾਂ, ਕਾਲਜਾਂ, ਪਾਰਕਾਂ ਅਤੇ ਸ਼ਹੀਦਾਂ ਅਤੇ ਆਜ਼ਾਦੀ ਦੀ ਲੜਾਈ ਲੜਦਿਆਂ ਤਸੀਹੇ ਸਹਿਣ ਕਰਨ ਅਤੇ ਜੇਲ੍ਹਾਂ ਕੱਟਣ ਵਾਲੇ ਸੁਤੰਤਰਤਾ ਸੈਨਾਨੀਆਂ ਦੇ ਨਾਮ ਤੇ ਇਸ ਨੀਤੀ ਤਹਿਤ ਨਾਮ ਵੀ ਰੱਖੇ ਗਏ ਹਨ। ਧੀਰ ਨੇ ਦੱਸਿਆ ਕਿ ਡਾ. ਲੇਖਰਾਜ ਖੰਨਾ ਦਾ ਜੱਦੀ ਘਰ ਪਟਿਆਲਾ ਦੇ ਦਾਲ ਦਲ਼ੀਆ ਚੌਂਕ ਨਜ਼ਦੀਕ ਪੂਜਾ ਵਾਲੀ ਗਲੀ ‘ਚ ਸਥਿਤ ਹੈ। ਖੱਤਰੀ ਮਹਾਂ ਸਭਾ ਪੰਜਾਬ ਦੇ ਸੂਬਾ ਹਾਈ ਕਮਾਂਡ ਅਤੇ ਅਮਰ ਸ਼ਹੀਦ ਸੁਖਦੇਵ ਥਾਪਰ ਦੇ ਭਤੀਜੇ ਅਸ਼ੋਕ ਥਾਪਰ, ਅਜੇ ਖੰਨਾ ਨੇ ਵੀ ਚੌਂਕ ਦਾ ਨਾਮ ਸੁਤੰਤਰਤਾ ਸੈਨਾਨੀ ਸਵ. ਡਾ. ਲੇਖ ਰਾਜ ਖੰਨਾ ਰੱਖਣ ਦੀ ਮੰਗ ਕੀਤੀ।

ਪਿਛਲੀ ਖ਼ਬਰ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਛੱਡ ਕੇ ਨੌਜਵਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ’ਚ ਸ਼ਾਮਿਲ ਅਗਲੀ ਖ਼ਬਰ ਅਨੰਦ ਈਸ਼ਵਰ ਦਰਬਾਰ ਠਾਠ ਬੱਧਨੀ ਕਲਾਂ ਵਿਖੇ ਕਰਵਾਇਆ ਜਾ ਰਿਹਾ ਧਾਰਮਿਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।