06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਛੱਡ ਕੇ ਨੌਜਵਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ’ਚ ਸ਼ਾਮਿਲ

ਅਜੀਤ ਡੈਸਕ 24-06-2026


ਬੱਧਨੀ ਕਲਾਂ, 23 ਜੂਨ (ਸੰਜੀਵ ਕੋਛੜ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਮੋਗਾ ਜੋਨ ਨਿਹਾਲ ਸਿੰਘ ਵਾਲਾ ਦੇ ਕਸਬਾ ਬੱਧਨੀ ਕਲਾਂ ਦੇ ਇਕਾਈ ਪ੍ਰਧਾਨ ਗੁਰਮੀਤ ਸਿੰਘ ਦੀ ਪ੍ਰਧਾਨਗੀ ਹੇਠ ਅਹਿਮ ਮੀਟਿੰਗ ਹੋਈ, ਮੀਟਿੰਗ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਸੂਬਾ ਜਰਨਲ ਸਕੱਤਰ ਰਾਣਾ ਰਣਬੀਰ ਸਿੰਘ ਠੱਠਾ ਤੇ ਜ਼ਿਲ੍ਹਾ ਸਕੱਤਰ ਅਵਤਾਰ ਸਿੰਘ ਧਰਮ ਸਿੰਘ ਵਾਲਾ ਅਤੇ ਜੋਨ ਪ੍ਰਧਾਨ ਇੰਦਰਮੋਹਨ ਸਿੰਘ ਪੱਤੋ ਨੇ ਇਕੱਤਰ ਹੋਏ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰ ਵਾਰ ਦੀ ਤਰ੍ਹਾਂ ਝੋਨੇ ਦੀ ਲਵਾਈ ਸ਼ੁਰੂ ਹੁੰਦੇ ਹੀ ਯੂਰੀਆ ਖਾਦ ਦੀ ਵੱਡੇ ਪੱਧਰ ’ਤੇ ਕਿੱਲਤ ਹੈ ਤੇ ਕਾਲਾ ਬਾਜ਼ਾਰੀ ਜ਼ੋਰਾਂ ’ਤੇ ਚੱਲ ਰਹੀ ਹੈ, ਇਥੋਂ ਤੱਕ ਕਿ ਪ੍ਰਾਈਵੇਟ ਦੁਕਾਨਦਾਰਾਂ ਦੇ ਨਾਲ-ਨਾਲ ਸਹਿਕਾਰੀ ਸੁਸਾਇਟੀਆਂ ’ਚ ਵੀ ਧੱਕੇ ਨਾਲ ਨੈਨੋ, ਯੂਰੀਆ, ਸਲਫ਼ਰ ਜਿਹੇ ਹੋਰ ਬੇਲੋੜੇ ਉਤਪਾਦ ਟੈਗ ਕਰਕੇ ਕਿਸਾਨਾਂ ਦੀ ਅੰਨ੍ਹੀ ਲੁੱਟ ਕੀਤੀ ਜਾ ਰਹੀ ਹੈ । ਕਿਸਾਨ ਆਗੂਆਂ ਨੇ ਕਿਹਾ ਕਿ ਰਾਜਸਥਾਨ, ਮੱਧ ਪ੍ਰਦੇਸ਼, ਬਿਹਾਰ, ਪੰਜਾਬ ਤੇ ਹਰਿਆਣਾ ਵਿਚ ਕਿਸਾਨਾਂ ਅਤੇ ਆਦਿਵਾਸੀਆਂ ਦੀ ਮਰਜ਼ੀ ਤੋਂ ਉਲਟ ਜ਼ਬਰਦਸਤੀ ਜ਼ਮੀਨਾਂ ਐਕਵਾਇਰ ਕੀਤੀਆਂ ਜਾ ਰਹੀਆਂ ਹਨ ਜੋ ਕਿ ਲੋਕਾਂ ਦੇ ਸੰਵਿਧਾਨਕ ਅਤੇ ਮਨੁੱਖੀ ਅਧਿਕਾਰਾਂ ਦੀ ਸਿੱਧੀ ਲੁੱਟ ਹੈ । ਉਨ੍ਹਾਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਨੂੰ ਅਲਵਿਦਾ ਕਹਿ ਕੇ ਆਏ ਜ਼ਿਲ੍ਹਾ ਪ੍ਰੈੱਸ ਸਕੱਤਰ ਸੁਖਵਿੰਦਰ ਸਿੰਘ ਬੱਧਨੀ ਸਮੇਤ ਹੋਰਨਾਂ ਨੌਜਵਾਨਾਂ ਨੂੰ ਜਥੇਬੰਦੀ ਵਿਚ ਸ਼ਾਮਿਲ ਕਰਦਿਆਂ ਕਿਹਾ ਕਿ ਇਨ੍ਹਾਂ ਦੇ ਜੁੜਨ ਨਾਲ ਜਿੱਥੇ ਕਿਸਾਨ ਮਜ਼ਦੂਰ ਜਥੇਬੰਦੀ ਦੇ ਪਰਿਵਾਰ ਵਿਚ ਵਾਧਾ ਹੋਇਆ ਹੈ, ਉੱਥੇ ਹੀ ਉਨ੍ਹਾਂ ਨੂੰ ਬਣਦਾ ਪੂਰਾ ਮਾਣ ਸਤਿਕਾਰ ਦੇਣ ਦੀ ਗੱਲ ਆਖੀ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਆਪਣੇ ਕੀਤੇ ਵਾਅਦੇ ਤੋਂ ਪੂਰੀ ਤਰ੍ਹਾਂ ਮੁੱਕਰ ਚੁੱਕੀ ਹੈ, ਹਾਲੇ ਤੱਕ ਨਾ ਤਾਂ ਭਾਰੀ ਬਾਰਿਸ਼ ਕਾਰਨ ਫ਼ਸਲਾਂ ਦੇ ਹੋਏ ਖ਼ਰਾਬੇ ਦਾ ਮੁਆਵਜ਼ਾ ਦਿੱਤਾ, ਨਾ ਫ਼ਸਲਾਂ ’ਤੇ ਐਮ.ਐਸ.ਪੀ. ਲਾਗੂ ਕੀਤੀ। ਕਿਸਾਨ ਆਗੂਆਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਇਕ ਸਾਲ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਨੇ ਸ਼ੰਭੂ ਮੋਰਚੇ ਦੇ ਨੁਕਸਾਨ 3 ਕਰੋੜ 77 ਲੱਖ ਰੁਪਏ ਦੀ ਭਰਪਾਈ ਤਰੰਤ ਕਰੇ ਨਹੀਂ ਤਾਂ ਆਉਣ ਵਾਲੇ ਦਿਨਾਂ ਵਿਚ ਝਾੜੂ ਪਾਰਟੀ ਦੇ ਮੰਤਰੀਆਂ ਤੇ ਵਿਧਾਇਕਾਂ ਨੂੰ ਪਿੰਡਾਂ ਵਿਚ ਆਉਣ ਤੇ ਸਵਾਲ ਪੁੱਛੇ ਜਾਣਗੇ ਤੇ ਡਟਵਾਂ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਮਲਕੀਤ ਭਾਰਤੀ ਮੀਤ ਪ੍ਰਧਾਨ, ਸੰਨੀ ਝਾਂਜੀ, ਗੁਰਬਖ਼ਸ਼ ਸਿੰਘ,ਰਵੀ ਸ਼ਰਮਾ, ਕਾਲਾ ਸ਼ਰਮਾ, ਬਿੱਟੂ ਬਾਸੀ, ਜਸਪਾਲ ਸਿੰਘ, ਚਮਕੌਰ ਸਿੰਘ, ਬਲਵੀਰ ਸਿੰਘ ਬੱਧਨੀ ਆਦਿ ਤੋਂ ਇਲਾਵਾ ਹੋਰ ਵੀ ਨੌਜਵਾਨ ਹਾਜ਼ਰ ਸਨ।

ਪਿਛਲੀ ਖ਼ਬਰ ਗੁਰਦੇਵ ਸਿੰਘ ਚੌਹਾਨ ਵਿਮੁਕਤ ਜਾਤੀ ਭਲਾਈ ਬੋਰਡ ਪੰਜਾਬ ਦੇ ਜ਼ਿਲ੍ਹਾ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਪਟਿਆਲਾ ਦੇ ਦਾਲ ਦਲ਼ੀਆ ਚੌਂਕ ਦਾ ਨਾਂਅ ਸਵ: ਡਾ. ਲੇਖ ਰਾਜ ਖੰਨਾ ਦੇ ਨਾਂਅ ’ਤੇ ਰੱਖਿਆ ਜਾਵੇ- ਵਿਜੇ ਧੀਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।