ਠੱਠੀ ਭਾਈ, 23 ਜੂਨ (ਜਗਰੂਪ ਸਿੰਘ ਮਠਾੜੂ)-ਪੰਜਾਬ ਸਰਕਾਰ ਵਲੋਂ ਸਮਾਜ ਭਲਾਈ ਦੇ ਖੇਤਰ ਵਿਚ ਅਹਿਮ ਕਦਮ ਚੁੱਕਦਿਆਂ ਗੁਰਦੇਵ ਸਿੰਘ ਚੌਹਾਨ ਨੂੰ ਵਿਮੁਕਤ ਜਾਤੀ ਭਲਾਈ ਬੋਰਡ ਪੰਜਾਬ ਦਾ ਜ਼ਿਲ੍ਹਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਇਲਾਕੇ ਦੇ ਆਮ ਆਦਮੀ ਪਾਰਟੀ ਦੇ ਆਗੂਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਰਾਜਨੀਤਕ ਆਗੂਆਂ ਵਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ, ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸਿੱਧੂ, ਬੋਰਡ ਪੰਜਾਬ ਦੇ ਚੇਅਰਮੈਨ ਬਰਕਾ ਰਾਮ, ਬੋਰਡ ਦੇ ਉੱਚ ਅਹੁਦੇਦਾਰਾਂ ਅਤੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਵਿਮੁਕਤ ਜਾਤੀਆਂ ਅਤੇ ਪਛੜੇ ਵਰਗਾਂ ਦੀ ਭਲਾਈ ਲਈ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ।
ਗੁਰਦੇਵ ਸਿੰਘ ਚੌਹਾਨ ਵਿਮੁਕਤ ਜਾਤੀ ਭਲਾਈ ਬੋਰਡ ਪੰਜਾਬ ਦੇ ਜ਼ਿਲ੍ਹਾ ਚੇਅਰਮੈਨ ਨਿਯੁਕਤ
ਅਜੀਤ ਡੈਸਕ
24-06-2026