ਨੱਥੂਵਾਲਾ ਗਰਬੀ, 23 ਜੂਨ (ਨਵਦੀਪ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਅਤੇ ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ ਸ੍ਰੀ ਅਕਾਲ ਤਖਤ ਸਾਹਿਬ ਦਰਮਿਆਨ ਵਧ ਰਹੀ ਖਿੱਚੋਤਾਣ ਨੂੰ ਲੈ ਕੇ ਪੰਜਾਬ ਦਾ ਸਿਆਸੀ ਮਾਹੌਲ ਗਰਮਾ ਗਿਆ ਹੈ। ਇਹ ਪ੍ਰਗਟਾਵਾ ਅਕਾਲੀ ਦਲ (ਬਾਦਲ) ਦੇ ਯੂਥ ਵਿੰਗ ਦੇ ਪ੍ਰਧਾਨ ਹਰਜੋਤ ਸਿੰਘ ਡੇਮਰੂ ਨੇ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਫੈਸਲਿਆਂ ਨੂੰ ਚੁਨੌਤੀ ਦੇਣਾ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਦਾ ਇਹ ਰਵੱਈਆ ਆਮ ਆਦਮੀ ਪਾਰਟੀ ਲਈ ਨੁਕਸਾਨਦਾਇਕ ਸਾਬਤ ਹੋਵੇਗਾ ਅਤੇ ਇਸ ਦਾ ਸਿਆਸੀ ਖਮਿਆਜ਼ਾ ਪਾਰਟੀ ਨੂੰ ਭੁਗਤਣਾ ਪੈ ਸਕਦਾ ਹੈ। ਡੇਮਰੂ ਨੇ ਕਿਹਾ ਕਿ ਮੌਜੂਦਾ ਮੁੱਖ ਮੰਤਰੀ ਸੱਤਾ ਦੇ ਨਸ਼ੇ ਵਿਚ ਇਸ ਸਰਵਉੱਚ ਅਸਥਾਨ ਦੇ ਫੈਸਲਿਆਂ ’ਤੇ ਸੁਆਲ ਖੜ੍ਹੇ ਕਰ ਰਹੇ ਹਨ ਜਿਸ ਨੂੰ ਪੰਜਾਬ ਦੇ ਲੋਕ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਨੇ ਆਪਣਾ ਇਹ ਰਵੱਈਆ ਨਾ ਬਦਲਿਆ ਤਾਂ ਇਸ ਦੇ ਗੰਭੀਰ ਸਿਆਸੀ ਨਤੀਜੇ ਸਾਹਮਣੇ ਆ ਸਕਦੇ ਹਨ।
ਮੁੱਖ ਮੰਤਰੀ ਦਾ ਸ੍ਰੀ ਅਕਾਲ ਤਖਤ ਸਾਹਿਬ ਨਾਲ ਟਕਰਾਅ ਆਪ ਨੂੰ ਲੈ ਡੁੱਬੇਗਾ- ਡੇਮਰੂ
ਅਜੀਤ ਡੈਸਕ
24-06-2026