28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਵਾਰਿਸ ਪੰਜਾਬ ਦੇ ਪਾਰਟੀ ਦੇ ਹੱਥਾਂ ਵਿਚ ਸੁਰੱਖਿਅਤ ਹੈ ਪੰਜਾਬ ਦਾ ਭਵਿੱਖ-ਦਵਿੰਦਰ ਸਿੰਘ ਰਣੀਆਂ

ਅਜੀਤ ਡੈਸਕ 26-06-2026
ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ’ਚ ਹੋਂਦ ਵਿਚ ਆਈ ਨਵੀਂ ਪਾਰਟੀ ਵਾਰਿਸ ਪੰਜਾਬ ਦੇ ਉਹ ਪਾਰਟੀ ਹੈ ਜੋ ਇਕ ਨਿਰੋਲ ਪੰਥਕ ਤੇ ਸਿੱਖਾਂ ਦੀ ਸਹੀ ਨੁਮਾਇੰਦਗੀ ਕਰਨ ਵਾਲੀ ਪਾਰਟੀ ਹੈ ਤੇ ਪਾਰਟੀ ਵਾਰਿਸ ਪੰਜਾਬ ਦੇ ਹੱਥਾਂ ਵਿਚ ਹੀ ਪੰਜਾਬ ਦਾ ਭਵਿੱਖ ਸੁਰੱਖਿਅਤ ਹੈ । ਇਹ ਪ੍ਰਗਟਾਵਾ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਰਣੀਆਂ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਸਾਰੀਆਂ ਹੀ ਪਾਰਟੀਆਂ ਵੇਖ ਲਈਆਂ ਤੇ ਸਭ ਨੇ ਪੰਜਾਬ ਨੂੰ ਲੁੱਟਿਆ ਤੇ ਕੁੱਟਿਆ। ਰਣੀਆਂ ਨੇ ਕਿਹਾ ਕਿ ਪੰਥਕ ਲੋਕ ਧੜਾਧੜ ਵਾਰਿਸ ਪੰਜਾਬ ਨਾਲ ਜੁੜ ਰਹੇ ਹਨ ਤੇ ਪੰਜਾਬ ਦੇ ਹਰ ਸੱਚੇ ਸਿੱਖ ਨੂੰ ਵਾਰਿਸ ਪੰਜਾਬ ਦੇ ਵਿਚ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਵਾਰਿਸ ਪੰਜਾਬ ਦੇ ਪਾਰਟੀ ਆਪਣੀ ਸਰਕਾਰ ਬਣਾਏਗੀ ਅਤੇ ਪੰਜਾਬ ਦੇ ਵਿਕਾਸ ਅਤੇ ਪੰਥਕ ਹਿਤਾਂ ਦੀ ਪਹਿਰੇਦਾਰੀ ਕੀਤੀ ਜਾਵੇਗੀ।
ਪਿਛਲੀ ਖ਼ਬਰ ਐਮਰਜੈਂਸੀ ਲੋਕਤੰਤਰ ’ਤੇ ਸਭ ਤੋਂ ਵੱਡਾ ਹਮਲਾ, ਦੇਸ਼ ਕਾਂਗਰਸ ਨੂੰ ਕਦੇ ਮੁਆਫ਼ ਨਹੀਂ ਕਰੇਗਾ-ਤਰੁਣ ਚੁੱਘ ਅਗਲੀ ਖ਼ਬਰ ਹਲਕਾ ਨਿਹਾਲ ਸਿੰਘ ਵਾਲਾ ’ਚ ਐਸ.ਸੀ. ਵਿੰਗ ਨੂੰ ਮਜ਼ਬੂਤ ਕਰਨ ਲਈ ਜਲਦੀ ਹੀ ਮੁਹਿੰਮ ਅਰੰਭ ਹੋਵੇਗੀ- ਹਲਕਾ ਪ੍ਰਧਾਨ ਜਸਵਿੰਦਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।