28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਐਮਰਜੈਂਸੀ ਲੋਕਤੰਤਰ ’ਤੇ ਸਭ ਤੋਂ ਵੱਡਾ ਹਮਲਾ, ਦੇਸ਼ ਕਾਂਗਰਸ ਨੂੰ ਕਦੇ ਮੁਆਫ਼ ਨਹੀਂ ਕਰੇਗਾ-ਤਰੁਣ ਚੁੱਘ

ਅਜੀਤ ਡੈਸਕ 26-06-2026
ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਐਮਰਜੈਂਸੀ ਦੀ 51ਵੀਂ ਵਰ੍ਹੇਗੰਢ ਮੌਕੇ ਭਾਜਪਾ ਜ਼ਿਲ੍ਹਾ ਦਫ਼ਤਰ ਵਿਖੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ 25 ਜੂਨ 1975 ਨੂੰ ਲਗਾਈ ਗਈ ਐਮਰਜੈਂਸੀ ਭਾਰਤੀ ਲੋਕਤੰਤਰ ਦੇ ਇਤਿਹਾਸ ਦਾ ਸਭ ਤੋਂ ਕਾਲਾ ਅਧਿਆਇ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਆਪਣੀ ਸੱਤਾ ਬਚਾਉਣ ਲਈ ਪੂਰੇ ਦੇਸ਼ ਨੂੰ ਐਮਰਜੈਂਸੀ ਦੀਆਂ ਬੇੜੀਆਂ ਵਿਚ ਜਕੜ ਦਿੱਤਾ, ਲੋਕਤੰਤਰੀ ਸੰਸਥਾਵਾਂ ਦਾ ਦਮਨ ਕੀਤਾ ਅਤੇ ਵਿਰੋਧੀ ਧਿਰ ਦੇ ਆਗੂਆਂ ਨੂੰ ਜੇਲ੍ਹਾਂ ਵਿਚ ਬੰਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਇਸ ਕਿਰਤ ਨੂੰ ਦੇਸ਼ ਕਦੇ ਮੁਆਫ਼ ਨਹੀਂ ਕਰੇਗਾ। ਤਰੁਣ ਚੁੱਘ ਨੇ ਕਿਹਾ ਕਿ ਅੱਜ ਪੰਜਾਬ ਵਿਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਹਾਲੀਆ ਵਿਵਾਦਾਂ ਤੋਂ ਧਿਆਨ ਭਟਕਾਉਣ ਲਈ ਪੂਰੇ ਪ੍ਰਸ਼ਾਸਨਿਕ ਤੰਤਰ ਦੀ ਦੁਰਵਰਤੋਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮਾਮਲੇ ਨੂੰ ਝੂਠਾ ਸਾਬਤ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਦੇਸ਼ ਦੀਆਂ ਦੋ ਮਾਨਤਾ ਪ੍ਰਾਪਤ ਪ੍ਰਯੋਗਸ਼ਾਲਾਵਾਂ ਦੀਆਂ ਰਿਪੋਰਟਾਂ ਨੇ ਸਚਾਈ ਨੂੰ ਸਾਹਮਣੇ ਲਿਆ ਦਿੱਤਾ। ਪ੍ਰੋਗਰਾਮ ਦੀ ਪ੍ਰਧਾਨਗੀ ਭਾਜਪਾ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਕੀਤੀ। ਉਨ੍ਹਾਂ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਦਾ ਜ਼ਿਲ੍ਹਾ ਦਫ਼ਤਰ ਪਹੁੰਚਣ ‘ਤੇ ਸਵਾਗਤ ਕੀਤਾ । ਇਸ ਮੌਕੇ ਭਾਜਪਾ ਦੇ ਬੁਲਾਰੇ ਨਿਧੜਕ ਸਿੰਘ ਬਰਾੜ, ਸਾਬਕਾ ਜ਼ਿਲ੍ਹਾ ਪ੍ਰਧਾਨ ਵਿਨੇ ਸ਼ਰਮਾ, ਅਨਿਲ ਬਾਂਸਲ ਸਾਬਕਾ ਸੀਨੀਅਰ ਡਿਪਟੀ ਮੇਅਰ, ਰਾਕੇਸ਼ ਸ਼ਰਮਾ ਸਮੇਤ ਅਹੁਦੇਦਾਰ, ਸੀਨੀਅਰ ਆਗੂ ਅਤੇ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਕੈਨੇਡਾ ਵਸਦੇ ਪੰਜਾਬੀਆਂ ਦਾ ਉਤਸ਼ਾਹ ਅਕਾਲੀ ਦਲ ਦੀ ਮਜ਼ਬੂਤੀ ਦਾ ਸਬੂਤ-ਮੱਖਣ ਬਰਾੜ ਅਗਲੀ ਖ਼ਬਰ ਵਾਰਿਸ ਪੰਜਾਬ ਦੇ ਪਾਰਟੀ ਦੇ ਹੱਥਾਂ ਵਿਚ ਸੁਰੱਖਿਅਤ ਹੈ ਪੰਜਾਬ ਦਾ ਭਵਿੱਖ-ਦਵਿੰਦਰ ਸਿੰਘ ਰਣੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।