12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਥਾਣਾ ਕੋਟ ਈਸੇ ਖਾਂ ਪੁਲਿਸ ਵਲੋਂ ਕੈਪਸੂਲਾਂ ਤੇ ਨਸ਼ੀਲੀਆਂ ਗੋਲੀਆਂ ਸਮੇਤ ਮੈਡੀਕਲ ਸਟੋਰ ਦਾ ਮਾਲਕ ਕਾਬੂ

ਅਜੀਤ ਡੈਸਕ 27-06-2026
ਮੋਗਾ, 26 ਜੂਨ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਦੇ ਦਿਸਾ ਨਿਰਦੇਸ਼ਾਂ ਅਨੁਸਾਰ ਥਾਣਾ ਕੋਟ ਈਸੇ ਖਾਂ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਇਕ ਮੈਡੀਕਲ ਸਟੋਰ ’ਤੇ ਕਾਰਵਾਈ ਕਰਦਿਆਂ 1600 ਪਰੈਗਾ ਪਾਬੰਦੀਸੁਧਾ ਕੈਪਸੂਲ ਤੇ 569 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਮੈਡੀਕਲ ਸਟੋਰ ਦੇ ਮਾਲਕ ਸਮੇਤ ਦੋ ਵਿਅਕਤੀਆਂ ‘ਤੇ ਮੁਕੱਦਮਾ ਦਰਜ ਕੀਤਾ। ਇਸ ਸੰਬੰਧੀ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਡੀ. ਪੀ. ਐਸ. ਧਰਮਕੋਟ ਸੁਖਵਿੰਦਰ ਸਿੰਘ ਬਰਾੜ ਦੀ ਅਗਵਾਈ ਵਿਚ ਥਾਣਾ ਕੋਟ ਈਸੇ ਖਾਂ ਦੇ ਮੁੱਖ ਅਫ਼ਸਰ ਇੰਸਪੈਕਟਰ ਸੁਨੀਤਾ ਰਾਣੀ ਤੇ ਸਹਾਇਕ ਥਾਣੇਦਾਰ ਰਮਨਦੀਪ ਸਿੰਘ ਅਤੇ ਡਰੱਗ ਇੰਸਪੈਕਟਰ ਸੋਨੀਆ ਗੁਪਤਾ ਨੇ ਪ੍ਰੇਮ ਮੈਡੀਕਲ ਸਟੋਰ ਮਸੀਤਾਂ ਰੋਡ ਕੋਟ ਈਸੇ ਖਾਂ ’ਤੇ ਕਾਰਵਾਈ ਕਰਦਿਆਂ ਵੱਡੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਇਸ ਤੋਂ ਇਲਾਵਾ 9940 ਰੁਪਏ ਦੀ ਡਰੱਗ ਮਨੀ ਤੇ ਇਕ ਕਾਰ ਵੀ ਬਰਾਮਦ ਕੀਤੀ। ਚੈਕਿੰਗ ਦੌਰਾਨ ਸਚਿਨ ਛਾਬੜਾ ਪੁੱਤਰ ਪ੍ਰੇਮ ਕੁਮਾਰ ਵਾਸੀ ਕੋਟ ਈਸੇ ਖਾਂ ਤੇ ਸੁਖਜੀਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਲੰਢੇਕੇ ਖ਼ਿਲਾਫ਼ ਅੰਡਰ ਸੈਕਸ਼ਨ 22, 27 ਬੀ 61, 85 ਐਨ. ਡੀ. ਪੀ. ਐਸ. ਐਕਟ ਅਤੇ 223 ਬੀ.ਐਨ.ਐਸ. ਤਹਿਤ ਥਾਣਾ ਕੋਟ ਈਸੇ ਖਾਂ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਮੈਡੀਕਲ ਸਟੋਰ ਦੇ ਮਾਲਕ ਸਚਿਨ ਛਾਬੜਾ ਨੂੰ ਮੌਕੇ ‘ਤੇ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਨੂੰ ਅਦਾਲਤ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਤਾਂ ਕਿ ਨਸ਼ੀਲੀਆਂ ਦਵਾਈਆਂ ਦੇ ਅਸਲ ਸਰੋਤਾਂ ਬਾਰੇ ਪਤਾ ਲਗਾਇਆ ਜਾ ਸਕੇ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਮੋਗਾ ਪੁਲਿਸ ਯੁੱਧ ਨਸ਼ਿਆਂ ਵਿਰੁੱਧ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤੀ ਨਾਲ ਕਾਰਵਾਈ ਨੂੰ ਅੰਜਾਮ ਦੇ ਰਹੀ ਹੈ ਅਤੇ ਕੋਈ ਵੀ ਨਸ਼ਾ ਤਸਕਰ ਅਤੇ ਅਤੇ ਨਸ਼ੀਲੀਆਂ ਦਵਾਈਆਂ ਵੇਚਣ ਵਾਲੇ ਬਖ਼ਸ਼ੇ ਨਹੀਂ ਜਾਣਗੇ।
ਪਿਛਲੀ ਖ਼ਬਰ ਖੇਤੀਬਾੜੀ ਵਿਭਾਗ ਚੰਡੀਗੜ੍ਹ ਨੇ ਬੱਧਨੀ ਕਲਾਂ ’ਚ ਕੀੜੇਮਾਰ ਦਵਾਈਆਂ ਦੀ ਦੁਕਾਨ ’ਤੇ ਕੀਤੀ ਅਚਨਚੇਤ ਰੇਡ ਅਗਲੀ ਖ਼ਬਰ ਕੋਰੇਵਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਪਿੰਡ ਇਕਾਈ ਦੀ ਚੋਣ-ਬਲੌਰ ਸਿੰਘ ਘੱਲ ਕਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।