11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਉੱਤਰਾਖੰਡ ‘ਚ ਸਿੱਖ ਸ਼ਰਧਾਲੂਆਂ ਅਤੇ ਸਥਾਨਿਕ ਲੋਕਾਂ ਦੇ ਆਪਸੀ ਟਕਰਾਅ ਦੇ ਮਸਲੇ ਨੂੰ ਸ਼ਾਂਤ ਕਰਨਾ ਸਿੱਖਾਂ ਦੇ ਵਫ਼ਦ ਦਾ ਕਦਮ ਸ਼ਲਾਘਾਯੋਗ-ਜਥੇਦਾਰ ਮਾਣੂੰਕੇ

ਅਜੀਤ ਡੈਸਕ 27-06-2026
ਨਿਹਾਲ ਸਿੰਘ ਵਾਲਾ, 26 ਜੂਨ (ਸੁਖਦੇਵ ਸਿੰਘ ਖ਼ਾਲਸਾ)-ਉੱਤਰਾਖੰਡ ‘ਚ ਸਿੱਖ ਸ਼ਰਧਾਲੂਆਂ ਉੱਪਰ ਉੱਥੋਂ ਦੇ ਲੋਕਾਂ ਵਲੋਂ ਕੀਤੇ ਹਮਲਿਆਂ ਨੂੰ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਹੱਲ ਕਰਨਾ ਸਿੱਖਾਂ ਦੇ ਇਕ ਵਫ਼ਦ ਲੋਕ ਸਭਾ ਹਲਕਾ ਫ਼ਰੀਦਕੋਟ ਦੇ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖ਼ਾਲਸਾ, ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ ਤੇ ਵਾਰਿਸ ਪੰਜਾਬ ਦੇ ਆਗੂ ਤਰਸੇਮ ਸਿੰਘ ਦਾ ਚੁੱਕਿਆ ਕਦਮ ਸ਼ਲਾਘਾਯੋਗ ਹੈ। ਇਹ ਪ੍ਰਗਟਾਵਾ ਕਰਦਿਆਂ ਹਲਕਾ ਨਿਹਾਲ ਸਿੰਘ ਵਾਲਾ ਦੇ ਆਗੂ ਜਥੇਦਾਰ ਬਲਦੇਵ ਸਿੰਘ ਮਾਣੂੰਕੇ ਨੇ ਕਿਹਾ ਕਿ ਸਿੱਖਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅਕਾਲੀ ਦਲ, ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਮੁੱਖ ਮੰਤਰੀ ਨੇ ਇਸ ਪੰਥਕ ਮੁੱਦੇ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਨਿੱਜੀ ਤੌਰ ‘ਤੇ ਸਾਡੀਆਂ ਰਾਜਸੀ ਪਾਰਟੀਆਂ ਦੇ ਆਪਸੀ ਕਿੰਨੇ ਵੀ ਵਖਰੇਵੇਂ ਹੋਣ ਪਰ ਸਿੱਖ ਕੌਮ ਦੇ ਸਾਂਝੇ ਮਸਲਿਆਂ ਨੂੰ ਹੱਲ ਕਰਨ ਤੋਂ ਪਾਸਾ ਵਟਣਾ ਸੂਬੇ ਦੀਆਂ ਸਾਰੀਆਂ ਹੀ ਰਾਜਸੀ ਪਾਰਟੀਆਂ ਦਾ ਇਸ ਮਸਲੇ ਤੇ ਪੱਖ ਨਿਰਾਸ਼ਾਜਨਕ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਹੀ ਮਹਾਰਾਸ਼ਟਰ ਸਰਕਾਰ ਵਲੋਂ ਸਿੱਖਾਂ ਦੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਪ੍ਰਬੰਧਕੀ ਢਾਂਚੇ ‘ਚ ਆਪਣੀ ਮਨਮਰਜ਼ੀ ਨਾਲ ਕੀਤੀ ਜਾ ਰਹੀ ਤਬਦੀਲੀ ਕਾਰਨ ਸਮੁੱਚੇ ਪੰਥ ਦੇ ਸਿੱਖਾਂ ਅੰਦਰ ਰੋਸ ਪੈਦਾ ਹੋ ਗਿਆ ਜਿਸ ਦਾ ਸਿੱਖਾਂ ਦੀਆਂ ਪੰਥਕ ਜਥੇਬੰਦੀਆਂ ਨੂੰ ਮਿਲ ਕੇ ਹੱਲ ਕਰਨ ਦੀ ਲੋੜ ਹੈ।
ਪਿਛਲੀ ਖ਼ਬਰ ਵਿਧਾਇਕ ਬਿਲਾਸਪੁਰ ਨੇ ਚੁਗਾਵਾਂ ’ਚ ਕੀਤੀ ਪ੍ਰਭਾਵਸ਼ਾਲੀ ਲੋਕ ਮਿਲਣੀ ਅਗਲੀ ਖ਼ਬਰ ਖੇਤੀਬਾੜੀ ਵਿਭਾਗ ਚੰਡੀਗੜ੍ਹ ਨੇ ਬੱਧਨੀ ਕਲਾਂ ’ਚ ਕੀੜੇਮਾਰ ਦਵਾਈਆਂ ਦੀ ਦੁਕਾਨ ’ਤੇ ਕੀਤੀ ਅਚਨਚੇਤ ਰੇਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।