11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਸਬ ਡਵੀਜ਼ਨ ਧਰਮਕੋਟ ਵਿਖੇ ਇਕ ਹਫ਼ਤੇ ਦੀ ਕਾਰਵਾਈ ਦੌਰਾਨ 14 ਮੁਕੱਦਮੇ ਦਰਜ 23 ਗ੍ਰਿਫ਼ਤਾਰ-ਜ਼ਿਲ੍ਹਾ ਪੁਲਿਸ ਮੁਖੀ

ਅਜੀਤ ਡੈਸਕ 27-06-2026
ਮੋਗਾ, 26 ਜੂਨ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਬ ਡਵੀਜ਼ਨ ਧਰਮਕੋਟ ਪੁਲਿਸ ਵਲੋਂ 19 ਜੂਨ ਤੋਂ ਲੈ ਕੇ 26 ਜੂਨ ਤੱਕ ਯੁੱਧ ਨਸ਼ਿਆਂ ਵਿਰੁੱਧ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਨਸ਼ਿਆਂ ਦੇ 14 ਮੁਕੱਦਮੇ ਦਰਜ ਕੀਤੇ ਅਤੇ 23 ਦੋਸ਼ੀਆਂ ਨੂੰ ਕਾਬੂ ਕਰਕੇ 349 ਗ੍ਰਾਮ ਹੈਰੋਇਨ, 1409 ਨਸ਼ੀਲੀਆਂ ਗੋਲੀਆਂ, 5600 ਪਰੈਗਾਬਲਿਨ ਪਾਬੰਦੀ ਸੁਧਾ ਕੈਪਸੂਲ ਤੇ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਪਿੰਡਾਂ ਦੀਆਂ ਪੰਚਾਇਤਾਂ, ਸਪੋਰਟਸ ਕਲੱਬ ਤੇ ਮੁਹਤਬਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਕ ਹਫ਼ਤੇ ਵਿਚ ਸਬ ਡਵੀਜ਼ਨ ਧਰਮਕੋਟ ਪੁਲਿਸ ਵਲੋਂ ਗਜ਼ਟਿਡ ਅਫ਼ਸਰਾਂ, ਪੁਲਿਸ ਅਧਿਕਾਰੀਆਂ ਵਲੋਂ ਚਾਰ ਮੀਟਿੰਗਾਂ ਕੀਤੀਆਂ ਗਈਆਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਉਹ ਪੁਲਿਸ ਨੂੰ ਸਹਿਯੋਗ ਕਰਨ ਅਤੇ ਜੇਕਰ ਕੋਈ ਵੀ ਨਸ਼ਾ ਤਸਕਰ ਨਸ਼ਾ ਵੇਚਦਾ ਹੈ ਤਾਂ ਉਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਤਾਂ ਕਿ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਸਕੇ ਅਤੇ ਨਸ਼ਿਆਂ ਖ਼ਿਲਾਫ਼ ਜੰਗ ਜਾਰੀ ਹੈ।
ਪਿਛਲੀ ਖ਼ਬਰ ਸਰਪੰਚਾਂ ਨੂੰ ਮਾਣਭੱਤਾ ਦੇਣਾ ਸਰਕਾਰ ਦਾ ਸਲਾਹੁਣਯੋਗ ਫ਼ੈਸਲਾ-ਸਰਪੰਚ ਪ੍ਰਿੰਸ ਚਾਵਲਾ ਅਗਲੀ ਖ਼ਬਰ ਐਸ. ਡੀ. ਐਮ. ਗਗਨਦੀਪ ਸਿੰਘ ਨਿਹਾਲ ਸਿੰਘ ਵਾਲਾ ਨੇ ਸੜਕਾਂ ਦੇ ਬਰਮ ਪੂਰੇ ਕਰਨ ਸੰਬੰਧੀ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।