05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਲਾਲਾ ਲਾਜਪਤ ਰਾਏ ਦੇ ਵਿਚਾਰ ਅੱਜ ਵੀ ਰਾਸ਼ਟਰਵਾਦ ਦੀ ਸਭ ਤੋਂ ਵੱਡੀ ਪ੍ਰੇਰਨਾ ਹਨ-ਤਰੁਣ ਚੁੱਘ

ਅਜੀਤ ਡੈਸਕ 28-06-2026
ਮੋਗਾ, ਅਜੀਤਵਾਲ, 27 ਜੂਨ (ਸੁਰਿੰਦਰਪਾਲ ਸਿੰਘ, ਹਰਦੇਵ ਸਿੰਘ ਮਾਨ)-ਭਾਜਪਾ ਦੇ ਰਾਸ਼ਟਰੀ ਮਹਾਂਮੰਤਰੀ ਅਤੇ ਨਵ-ਨਿਯੁਕਤ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਮਹਾਨ ਆਜ਼ਾਦੀ ਸੈਨਾਨੀ, ਰਾਸ਼ਟਰਵਾਦੀ ਅਤੇ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਦੀ ਜਨਮ ਭੂਮੀ ਵਿਖੇ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ, ਜ਼ਿਲ੍ਹਾ ਮਹਾਂਮੰਤਰੀ ਮੁਖ਼ਤਿਆਰ ਸਿੰਘ ਸਾਬਕਾ ਐਸ.ਪੀ., ਸਾਬਕਾ ਸੀਨੀਅਰ ਡਿਪਟੀ ਮੇਅਰ ਅਨਿਲ ਬਾਂਸਲ, ਰਾਹੁਲ ਗਰਗ ਆਦਿ ਆਗੂ ਹਾਜ਼ਰ ਸਨ। ਤਰੁਣ ਚੁੱਘ ਨੇ ਕਿਹਾ ਕਿ ਲਾਲਾ ਲਾਜਪਤ ਰਾਏ ਸਿਰਫ਼ ਇਕ ਮਹਾਨ ਸ਼ਖ਼ਸੀਅਤ ਹੀ ਨਹੀਂ ਸਨ, ਸਗੋਂ ਉਹ ਭਾਰਤ ਦੇ ਸਵੈ-ਮਾਣ, ਰਾਸ਼ਟਰਵਾਦ ਅਤੇ ਆਜ਼ਾਦੀ ਦੇ ਸੰਘਰਸ਼ ਦੀ ਅਮਰ ਚੇਤਨਾ ਸਨ। ਨਵੀਂ ਪੀੜ੍ਹੀ ਨੂੰ ਲਾਲਾ ਲਾਜਪਤ ਰਾਏ ਵਰਗੇ ਮਹਾਨ ਪੁਰਸ਼ਾਂ ਦੇ ਜੀਵਨ ਅਤੇ ਵਿਚਾਰਾਂ ਤੋਂ ਪ੍ਰੇਰਨਾ ਲੈ ਕੇ ਰਾਸ਼ਟਰ ਸੇਵਾ ਦਾ ਸੰਕਲਪ ਲੈਣਾ ਚਾਹੀਦਾ ਹੈ। ਇਸ ਮੌਕੇ ਤਰੁਣ ਚੁੱਘ ਨੇ ਲਾਲਾ ਲਾਜਪਤ ਰਾਏ ਦੀ ਜਨਮ ਭੂਮੀ ਦਾ ਦੌਰਾ ਕੀਤਾ ਅਤੇ ਉਨ੍ਹਾਂ ਦੇ ਜੀਵਨ, ਸੰਘਰਸ਼ ਅਤੇ ਰਾਸ਼ਟਰ ਪ੍ਰਤੀ ਅਦੁੱਤੀ ਯੋਗਦਾਨ ਨੂੰ ਨਿਮਰ ਸ਼ਰਧਾਂਜਲੀ ਭੇਟ ਕੀਤੀ।
ਪਿਛਲੀ ਖ਼ਬਰ ਫਾਰਮੇਸੀ ਆਫ਼ੀਸਰਜ਼ ਐਸੋਸੀਏਸ਼ਨ ਦੀ ਸਿਹਤ ਡਾਇਰੈਕਟਰ ਨਾਲ ਮੀਟਿੰਗ ਅਗਲੀ ਖ਼ਬਰ ਮੋਗਾ ਪੁਲਿਸ ਨੇ ਇਕ ਹਫਤੇ ਵਿਚ 40 ਮੁਕੱਦਮੇ ਦਰਜ ਕਰਕੇ 54 ਦੋਸ਼ੀ ਕੀਤੇ ਗ੍ਰਿਫਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।