05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਅਕਾਲ ਯੂਨੀਵਰਸਿਟੀ ਦੇ ਆਲ ਇੰਡੀਆ ਸੁਪਰ-30 ਟੈਸਟ ਵਿਚ ਆਕਲੈਂਡ ਸਕੂਲ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ

ਅਜੀਤ ਡੈਸਕ 28-06-2026
ਫਤਿਹਗੜ੍ਹ ਪੰਜਤੂਰ, 27 ਜੂਨ(ਜਸਵਿੰਦਰ ਸਿੰਘ ਪੋਪਲੀ)-ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਵਲੋਂ ਸਿਵਲ ਸੇਵਾਵਾਂ ਆਈ. ਏ. ਐਸ., ਪੀ. ਸੀ. ਐਸ. ਦੀ ਤਿਆਰੀ ਲਈ ਚਲਾਏ ਜਾ ਰਹੇ ਆਲ ਇੰਡੀਆ ਸੁਪਰ-30 ਦਾਖਲਾ ਟੈਸਟ ਵਿਚ ਆਕਲੈਂਡ ਗਰਾਮਰ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਪੰਜਤੂਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਥਾਂ ਬਣਾਈ ਹੈ। ਸਕੂਲ ਦੇ ਪ੍ਰਬੰਧਕ ਜਤਿੰਦਰਪਾਲ ਰਿੰਪਾ ਪੰਜਤੂਰੀ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਨਵਨੀਤ ਕੌਰ ਸਿੱਧੂ ਨੇ ਆਲ ਇੰਡੀਆ ਪੱਧਰ ’ਤੇੇ 12ਵਾਂ ਸਥਾਨ ਜਦੋਂ ਕਿ ਜਸਪ੍ਰੀਤ ਸਿੰਘ ਨੇ 22ਵਾਂ ਸਥਾਨ ਹਾਸਲ ਕਰਕੇ ਬੀ.ਏ. (ਯੂ. ਪੀ. ਐਸ. ਸੀ.) ਇੰਟੀਗ੍ਰੇਟਿਡ ਕੋਰਸ ਲਈ ਚੋਣ ਪ੍ਰਾਪਤ ਕੀਤੀ। ਇਸ ਤੋਂ ਇਲਾਵਾ ਜਸ਼ਨ ਬੇਦੀ ਨੇ ਵੀ ਵੇਟਿੰਗ ਲਿਸਟ ਵਿਚ ਆਪਣੀ ਜਗ੍ਹਾ ਬਣਾਈ ਹੈ। ਆਪਣੀ ਇਸ ਕਾਮਯਾਬੀ ’ਤੇ ਖੁਸ਼ੀ ਜ਼ਾਹਿਰ ਕਰਦਿਆਂ ਵਿਦਿਆਰਥਣ ਨਵਨੀਤ ਕੌਰ ਅਤੇ ਜਸਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਫਲਤਾ ਵਿਚ ਸਕੂਲ ਦਾ ਬਹੁਤ ਵੱਡਾ ਯੋਗਦਾਨ ਹੈ। ਉਨ੍ਹਾਂ ਦੱਸਿਆ ਕਿ ਸਕੂਲ ਵਿਚ ਛੇਵੀਂ ਜਮਾਤ ਤੋਂ ਹੀ ਵਰਡ ਪਾਵਰ, ਦੀ ਟ੍ਰਿਬਿਊਨ ਦੇ ਅਧਿਐਨ ਅਤੇ ਐਨ. ਸੀ. ਈ. ਆਰ. ਟੀ. ਦੀ ਮਜ਼ਬੂਤ ਤਿਆਰੀ ਕਰਵਾਈ ਜਾਂਦੀ ਹੈ| ਜਿਸ ਨਾਲ ਉਨ੍ਹਾਂ ਦੀ ਸੋਚ ਦਾ ਦਾਇਰਾ ਵਿਸ਼ਾਲ ਹੋਇਆ ਅਤੇ ਹਰ ਮੁਕਾਬਲੇ ਦੀ ਪ੍ਰੀਖਿਆ ਲਈ ਮਜ਼ਬੂਤ ਬੁਨਿਆਦ ਤਿਆਰ ਹੋਈ। ਇਸ ਮੌਕੇ ਸਕੂਲ ਦੇ ਮੁਖੀ ਹਰਪ੍ਰੀਤ ਸਿੰਘ, ਸੁਖਪਾਲ ਸਿੰਘ, ਜਰਨੈਲ ਸਿੰਘ ਅਤੇ ਸਮੂਹ ਸਟਾਫ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਸਕੂਲ ਦੀ ਚੇਅਰਪਰਸਨ ਮੈਡਮ ਨਿਰਮਲਾ ਦੇਵੀ ਨੇ ਕਿਹਾ ਕਿ ਅਕਾਲ ਯੂਨੀਵਰਸਿਟੀ ਵਲੋਂ ਸਿੱਖ ਨੌਜਵਾਨਾਂ ਨੂੰ ਆਈ. ਏ. ਐਸ. ਅਤੇ ਪੀ. ਸੀ. ਐਸ. ਵਰਗੀਆਂ ਉੱਚ ਸਿਵਲ ਸੇਵਾਵਾਂ ਲਈ ਤਿਆਰ ਕਰਨ ਦਾ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਯਾਦ ਕਰਵਾਇਆ ਕਿ ਪਿਛਲੇ ਸਾਲ ਵੀ ਸਕੂਲ ਦੀ ਵਿਦਿਆਰਥਣ ਪ੍ਰਭਨੀਤ ਕੌਰ ਨੇ ਸੁਪਰ-30 ਵਿਚ ਜਗ੍ਹਾ ਬਣਾਈ ਸੀ ਤੇ ਉਹ ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਤੋਂ ਆਈ. ਏ. ਐਸ. ਦੀ ਮੁਫਤ ਕੋਚਿੰਗ ਪ੍ਰਾਪਤ ਕਰ ਰਹੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਨਵਨੀਤ ਕੌਰ ਸਿੱਧੂ ਅਤੇ ਜਸਪ੍ਰੀਤ ਸਿੰਘ ਵੀ ਇਸ ਪ੍ਰੰਪਰਾ ਨੂੰ ਅੱਗੇ ਵਧਾਉਂਦੇ ਹੋਏ ਆਪਣੀ ਤਿਆਰੀ ਪੂਰੀ ਕਰਨਗੇ।
ਪਿਛਲੀ ਖ਼ਬਰ ਨਸ਼ਿਆਂ ਦੀ ਦੁਰਵਰਤੋਂ ਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਸਿਹਤ ਵਿਭਾਗ ਮੋਗਾ ਨੇ ਜਾਗਰੂਕਤਾ ਰੈਲੀ ਕੱਢੀ ਅਗਲੀ ਖ਼ਬਰ ਫਾਰਮੇਸੀ ਆਫ਼ੀਸਰਜ਼ ਐਸੋਸੀਏਸ਼ਨ ਦੀ ਸਿਹਤ ਡਾਇਰੈਕਟਰ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।