20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਮੁੱਖ ਮੰਤਰੀ ਦੀ ਅੱਜ ਦੀ ਭਲੂਰ ਫੇਰੀ ਸਬੰਧੀ ਹਲਕੇ ਦੇ ਲੋਕਾਂ ਵਿਚ ਵੱਡਾ ਉਤਸ਼ਾਹ-ਟਿੱਕੂ ਬਰਾੜ, ਜੱਸੂ ਬਰਾੜ, ਦਰਸ਼ਨ ਬਰਾੜ, ਗੁਰਭੇਜ ਬਰਾੜ

ਅਜੀਤ ਡੈਸਕ 29-06-2026
ਠੱਠੀ ਭਾਈ, 28 ਜੂਨ (ਜਗਰੂਪ ਸਿੰਘ ਮਠਾੜੂ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ 29 ਜੂਨ ਨੂੰ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਪਿੰਡ ਭਲੂਰ ਵਿਖੇ ਸੱਥ ਵਿਚ ਕਰਵਾਈ ਜਾ ਰਹੀ ਲੋਕ ਮਿਲਣੀ ਨੂੰ ਲੈ ਕੇ ਸਮੁੱਚੇ ਹਲਕੇ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਟਰੱਕ ਯੂਨੀਅਨ ਬਾਘਾ ਪੁਰਾਣਾ ਦੇ ਪ੍ਰਧਾਨ ਅੰਤਰਜੀਤ ਸਿੰਘ ਟਿੱਕੂ ਬਰਾੜ ਮੱਲਕੇ, ਜਸਪ੍ਰੀਤ ਸਿੰਘ ਜੱਸੂ ਬਰਾੜ ਸਰਪੰਚ ਪਿੰਡ ਦੱਲੂਵਾਲਾ, ਸਹਿਕਾਰੀ ਸਭਾ ਸੁਖਾਨੰਦ ਦੇ ਸਾਬਕਾ ਪ੍ਰਧਾਨ ਦਰਸ਼ਨ ਸਿੰਘ ਬਰਾੜ ਅਤੇ ਗੁਰਭੇਜ ਸਿੰਘ ਬਰਾੜ ਸਰਪੰਚ ਪਿੰਡ ਮਾੜੀ ਮੁਸਤਫ਼ਾ ਨੇ ਸਾਂਝੇ ਤੌਰ ‘ਤੇ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇਹ ਲੋਕ ਮਿਲਣੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਮੌਕੇ ‘ਤੇ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਇਕ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਲੋਕ ਇਸ ਲੋਕ ਮਿਲਣੀ ਵਿਚ ਸ਼ਮੂਲੀਅਤ ਕਰਨਗੇ ਅਤੇ ਆਪਣੇ ਮਸਲੇ ਸਿੱਧੇ ਤੌਰ ‘ਤੇ ਮੁੱਖ ਮੰਤਰੀ ਦੇ ਧਿਆਨ ਵਿਚ ਲਿਆਉਣਗੇ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਦੀਆਂ ਸੱਥਾਂ ਵਿਚ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਦੀ ਪਹਿਲ ਦੀ ਲੋਕਾਂ ਵਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ। ਉਨ੍ਹਾਂ ਹਲਕੇ ਦੇ ਸਮੂਹ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਭਲੂਰ ਵਿਖੇ ਪਹੁੰਚ ਕੇ ਇਸ ਲੋਕ ਮਿਲਣੀ ਦਾ ਹਿੱਸਾ ਬਣਨ ਅਤੇ ਆਪਣੇ ਇਲਾਕੇ ਦੇ ਵਿਕਾਸ ਅਤੇ ਲੋਕ ਭਲਾਈ ਨਾਲ ਸਬੰਧਿਤ ਮਸਲਿਆਂ ਨੂੰ ਸਰਕਾਰ ਸਾਹਮਣੇ ਰੱਖਣ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਮੁੱਖ ਮੰਤਰੀ ਦੀ ਇਸ ਫੇਰੀ ਨਾਲ ਹਲਕੇ ਦੇ ਵਿਕਾਸ ਨੂੰ ਹੋਰ ਗਤੀ ਮਿਲੇਗੀ ਅਤੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਸਮੱਸਿਆਵਾਂ ਦੇ ਹੱਲ ਲਈ ਰਾਹ ਪੱਧਰਾ ਹੋਵੇਗਾ।
ਪਿਛਲੀ ਖ਼ਬਰ ਮੌਜੂਦਾ ਸਰਕਾਰ ਰਾਖਵਾਂਕਰਨ ਦੀ ਕਰ ਰਹੀ ਹੈ ਅੰਨ੍ਹੇਵਾਹ ਲੁੱਟ-ਆਗੂ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਮੋਗਾ ਵਲੋਂ ਮੁੱਖ ਮੰਤਰੀ ਪੰਜਾਬ ਦੇ ਭਲੂਰ ਪਹੁੰਚਣ ਨੂੰ ਲੈ ਕੇ ਉੱਚ ਅਧਿਕਾਰੀਆਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।