19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਸੰਤ ਗਿਆਨੀ ਗੁਰਬਚਨ ਸਿੰਘ ਜੀ ਖ਼ਾਲਸਾ ਭਿੰਡਰਾਂ ਵਾਲਿਆਂ ਦੀ ਸਾਲਾਨਾ ਬਰਸੀ ਸਮਾਗਮ ਅੱਜ

ਅਜੀਤ ਡੈਸਕ 29-06-2026
ਕਿਸ਼ਨਪੁਰਾ ਕਲਾਂ, 28 ਜੂਨ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਸੰਤ ਗਿਆਨੀ ਗੁਰਬਚਨ ਸਿੰਘ ਜੀ ਖ਼ਾਲਸਾ ਭਿੰਡਰਾਂ ਵਾਲਿਆਂ ਦੀ ਸਾਲਾਨਾ ਬਰਸੀ ਅੱਜ ਪਿੰਡ ਭਿੰਡਰ ਕਲਾਂ ਦੇ ਗੁਰਦੁਆਰਾ ਬਾਬਾ ਸੰਮਣ ਜੀ ਵਿਖੇ ਮਹੰਤ ਕਪੂਰ ਸਿੰਘ ਜੀ (ਮੁਖੀ ਗੁਰਦੁਆਰਾ ਅਖੰਡ ਪ੍ਰਕਾਸ਼ ਸੰਪਰਦਾਇ ਭਿੰਡਰਾਂ) ਦੀ ਰਹਿਨੁਮਾਈ ਹੇਠ ਬੜੀ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਜਾ ਰਹੀ ਹੈ। ਇਸ ਸਮਾਗਮਾਂ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਦੇ ਪ੍ਰਕਾਸ਼ ਨਾਲ ਕੀਤੀ ਗਈ, ਜਿਨ੍ਹਾਂ ਦੇ ਭੋਗ ਅੱਜ 29 ਜੂਨ ਦਿਨ ਸੋਮਵਾਰ ਨੂੰ ਪਾਏ ਜਾਣਗੇ। ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਨ੍ਹਾਂ ਵਿਚ ਰਾਗੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ ਜਾਵੇਗਾ ਤੇ ਗੁਰਮਤਿ ਵਿਚਾਰਾਂ ਵੀ ਸਾਂਝੀਆਂ ਕੀਤੀਆਂ ਜਾਣਗੀਆਂ। ਪ੍ਰਬੰਧਕ ਕਮੇਟੀ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਰਿਵਾਰਾਂ ਸਮੇਤ ਸਮਾਗਮ ਵਿਚ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਬਖ਼ਸਿਸ਼ਾਂ ਪ੍ਰਾਪਤ ਕਰਨ। ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
ਪਿਛਲੀ ਖ਼ਬਰ ਭਾਰਤ-ਅਮਰੀਕਾ ਮੁਕਤ ਵਪਾਰ ਦੇ ਵਿਰੋਧ ’ਚ ਬੀ.ਕੇ.ਯੂ. (ਏਕਤਾ-ਉਗਰਾਹਾਂ) ਨੇ ਫ਼ਲੈਗ ਮਾਰਚ ਕੱਢਿਆ ਅਗਲੀ ਖ਼ਬਰ ਸਰਪੰਚਾਂ ਨੂੰ ਮਾਣਭੱਤਾ ਦੇਣਾ ਮਾਨ ਸਰਕਾਰ ਦਾ ਸ਼ਲਾਘਾਯੋਗ ਫ਼ੈਸਲਾ-ਵਿਧਾਇਕ ਬਿਲਾਸਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।