28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਸਿਵਲ ਸਰਜਨ ਡਾ. ਅਸ਼ੋਕ ਕੁਮਾਰ ਸਿੰਗਲਾ ਦੀ ਅਗਵਾਈ ਹੇਠ ਜ਼ਿਲ੍ਹਾ ਮੋਗਾ ਨੂੰ ਸਟੇਟ ਐਵਾਰਡ ਦੀ ਵੱਡੀ ਪ੍ਰਾਪਤੀ

ਅਜੀਤ ਡੈਸਕ 03-07-2026
ਮੋਗਾ, 2 ਜੁਲਾਈ (ਗੁਰਤੇਜ ਸਿੰਘ ਬੱਬੀ)-ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਕਰਵਾਏ ਗਏ ਸਟੇਟ ਲੈਵਲ ਐਵਾਰਡ ਫ਼ਾਰ ਡਾਕਟਰ ਸਮਾਗਮ ਦੌਰਾਨ ਜ਼ਿਲ੍ਹਾ ਮੋਗਾ ਨੇ ਇਕ ਹੋਰ ਸ਼ਾਨਦਾਰ ਉਪਲਬਧੀ ਆਪਣੇ ਨਾਮ ਕੀਤੀ। ਸਿਵਲ ਸਰਜਨ ਮੋਗਾ ਡਾ. ਅਸ਼ੋਕ ਕੁਮਾਰ ਸਿੰਗਲਾ ਦੀ ਯੋਗ ਅਗਵਾਈ ਅਤੇ ਦੂਰਅੰਦੇਸ਼ੀ ਸਦਕਾ ਜ਼ਿਲ੍ਹੇ ਦੇ ਡਾ. ਉਪਵਨ ਚੋਪੜਾ ਨੂੰ ਸੂਬਾ ਪੱਧਰੀ ਸਨਮਾਨ ਨਾਲ ਨਿਵਾਜਿਆ ਗਿਆ। ਡਾ. ਉਪਵਨ ਚੋਪੜਾ, ਮੈਡੀਕਲ ਅਫ਼ਸਰ ਨਿਹਾਲ ਸਿੰਘ ਵਾਲਾ ਨੂੰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵਲੋਂ ਉਨ੍ਹਾਂ ਦੀਆਂ ਸ਼ਾਨਦਾਰ ਸਿਹਤ ਸੇਵਾਵਾਂ ਅਤੇ ਲੋਕ ਭਲਾਈ ਲਈ ਕੀਤੇ ਗਏ ਵਿਸ਼ੇਸ਼ ਯੋਗਦਾਨ ਦੇ ਮੱਦੇਨਜ਼ਰ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਜ਼ਿਲ੍ਹੇ ਵਿਚ ਸਰਕਾਰੀ ਸਿਹਤ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ, ਲੋਕਾਂ ਤੱਕ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪਹੁੰਚਾਉਣ ਅਤੇ ਸਿਹਤ ਖੇਤਰ ਵਿਚ ਸ਼ਾਨਦਾਰ ਕਾਰਗੁਜ਼ਾਰੀ ਦੇ ਨਤੀਜੇ ਵਜੋਂ ਇਹ ਉਪਲਬਧੀ ਹਾਸਲ ਹੋਈ ਹੈ। ਇਸ ਮੌਕੇ ਸਿਵਲ ਸਰਜਨ ਡਾ. ਅਸ਼ੋਕ ਕੁਮਾਰ ਸਿੰਗਲਾ ਨੇ ਐਵਾਰਡ ਜੇਤੂ ਡਾਕਟਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਨਮਾਨ ਪੂਰੇ ਜ਼ਿਲ੍ਹਾ ਸਿਹਤ ਵਿਭਾਗ ਦੀ ਸਾਂਝੀ ਮਿਹਨਤ, ਸਮਰਪਣ ਅਤੇ ਟੀਮ ਵਰਕ ਦਾ ਨਤੀਜਾ ਹੈ। ਉਨ੍ਹਾਂ ਸਮੂਹ ਡਾਕਟਰਾਂ, ਪੈਰਾਮੈਡੀਕਲ ਸਟਾਫ਼ ਅਤੇ ਸਿਹਤ ਕਰਮਚਾਰੀਆਂ ਨੂੰ ਭਵਿੱਖ ਵਿਚ ਵੀ ਇਮਾਨਦਾਰੀ ਅਤੇ ਤਨਦੇਹੀ ਨਾਲ ਲੋਕ ਸੇਵਾ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਜ਼ਿਲ੍ਹੇ ਦੇ ਸਿਹਤ ਅਧਿਕਾਰੀਆਂ, ਡਾਕਟਰਾਂ ਅਤੇ ਸਮੂਹ ਸਟਾਫ਼ ਨੇ ਇਸ ਮੌਕੇ ਡਾ. ਅਸ਼ੋਕ ਕੁਮਾਰ ਸਿੰਗਲਾ, ਡਾ. ਸੰਜੇ ਪਵਾਰ ਸੀਨੀਅਰ ਮੈਡੀਕਲ ਅਫ਼ਸਰ ਪੱਤੋ ਹੀਰਾ ਸਿੰਘ ਅਤੇ ਡਾ. ਉਪਵਨ ਚੋਪੜਾ ਮੈਡੀਕਲ ਅਫ਼ਸਰ ਨਿਹਾਲ ਸਿੰਘ ਵਾਲਾ ਨੂੰ ਦਿਲੋਂ ਵਧਾਈ ਦਿੰਦਿਆਂ ਇਸ ਉਪਲਬਧੀ ਨੂੰ ਜ਼ਿਲ੍ਹਾ ਮੋਗਾ ਲਈ ਮਾਣ ਵਾਲਾ ਪਲ ਕਰਾਰ ਦਿੱਤਾ।
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਅਗਲੀ ਖ਼ਬਰ ਚੋਣਾਂ ਤੋਂ ਪਹਿਲਾਂ ਸਕੀਮਾਂ ਦਾ ਐਲਾਨ ਕਰਕੇ ਲੋਕਾਂ ਦਾ ਭਰੋਸਾ ਨਹੀਂ ਜਿੱਤਿਆ ਜਾ ਸਕਦਾ-ਸੰਜੀਵ ਕੁਮਾਰ ਬਠਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।