27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਉਪ ਮੰਡਲ ਇੰਜੀਨੀਅਰ ਕੁਲਦੀਪ ਸਿੰਘ ਦੀ ਕੀਤੀ ਨਾਜਾਇਜ਼ ਬਦਲੀ ਪ੍ਰਤੀ ਕੀਤਾ ਰੋਸ ਪ੍ਰਗਟ

ਅਜੀਤ ਡੈਸਕ 03-07-2026
ਸਮਾਧ ਭਾਈ, 2 ਜੁਲਾਈ (ਜਗਰੂਪ ਸਿੰਘ ਸਰੋਆ)-ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਸਬ ਡਵੀਜ਼ਨ ਸਮਾਧ ਭਾਈ ਦੀ ਮੀਟਿੰਗ ਮੀਤ ਪ੍ਰਧਾਨ ਜਸਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਡਵੀਜ਼ਨ ਜਰਨਲ ਸਕੱਤਰ ਅਵਤਾਰ ਸਿੰਘ ਘੋਲੀਆ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਬ ਡਵੀਜ਼ਨ ਸਮਾਧ ਭਾਈ ਦੇ ਸੈਕਟਰੀ ਕਰਮ ਸਿੰਘ ਨੇ ਕਿਹਾ ਕਿ ਜਿੰਨਾ ਚਿਰ ਪੰਜਾਬ ਸਰਕਾਰ ਤੇ ਪੀ. ਐਸ. ਪੀ. ਸੀ. ਐਲ. ਦੀ ਮੈਨੇਜਮੈਂਟ ਬਿਜਲੀ ਕਾਮਿਆਂ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਨਹੀਂ ਕਰਦੀ ਵਰਕ ਟੂ ਰੂਲ ਮੁਤਾਬਿਕ 9 ਤੋਂ 5 ਡਿਊਟੀ ਕੀਤੀ ਜਾਵੇਗੀ। ਉਨ੍ਹਾਂ ਪੈਡੀ ਸੀਜ਼ਨ ਦੌਰਾਨ ਉਪ ਮੰਡਲ ਇੰਜੀਨੀਅਰ ਕੁਲਦੀਪ ਸਿੰਘ ਦੀ ਕੀਤੀ ਨਾਜਾਇਜ਼ ਬਦਲੀ ਪ੍ਰਤੀ ਰੋਸ ਪ੍ਰਗਟ ਕੀਤਾ ਅਤੇ ਕਿਹਾ ਕਿ ਵਿਭਾਗ ਦੇ ਨਿਯਮਾਂ ਨੂੰ ਛਿੱਕੇ ਟੰਗ ਕੇ ਕੀਤੀ ਇਸ ਬਦਲੀ ਨੂੰ ਜੇਕਰ ਰੱਦ ਨਾ ਕੀਤਾ ਗਿਆ ਤਾਂ ਵੱਡੇ ਪੱਧਰ ‘ਤੇ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨਾਲ ਸਰਕਾਰੀ ਤੰਤਰ ਦੀ ਸ਼ਹਿ ਨਾਲ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਨੂੰ ਠੱਲ੍ਹ ਪਾਉਣ ਲਈ ਸਮੁੱਚੇ ਪੰਜਾਬ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਜੇਕਰ ਇਸ ਸਮੇਂ ਦੌਰਾਨ ਬਿਜਲੀ ਸਪਲਾਈ ਵਿਚ ਕੋਈ ਵਿਘਨ ਪੈਂਦਾ ਹੈ ਤਾਂ ਉਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਦੀ ਹੋਵੇਗੀ। ਇਸ ਰੋਸ ਰੈਲੀ ਵਿਚ ਕਰਨੈਲ ਸਿੰਘ, ਦਰਸ਼ਨ ਸਿੰਘ, ਜਸਵਿੰਦਰ ਸਿੰਘ, ਗੁਰਸੇਵਕ ਸਿੰਘ, ਮਹੇਸ਼ ਕੁਮਾਰ, ਬਲਜਿੰਦਰ ਕੌਰ, ਦਵਿੰਦਰ ਸਿੰਘ, ਜੇ.ਈ. ਜਸ਼ਨਦੀਪ ਸਿੰਘ, ਜੇ.ਈ. ਮਨਪ੍ਰੀਤ ਸਿੰਘ, ਆਰ.ਏ. ਭੋਲਾ ਸਿੰਘ, ਮਨਪ੍ਰੀਤ ਸਿੰਘ, ਕੁਲਵਿੰਦਰ ਕੌਰ ਆਦਿ ਸ਼ਾਮਲ ਸਨ।
ਪਿਛਲੀ ਖ਼ਬਰ ਸੰਗਠਨ ਸਿਰਜਨ ਅਭਿਆਨ ਤਹਿਤ ਮੋਗਾ ਵਿਖੇ ਪ੍ਰਭਾਵਸ਼ਾਲੀ ਸਮਾਗਮ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।