11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਆਈ.ਐਸ.ਐਫ. ਕਾਲਜ ਆਫ ਫਾਰਮੇਸੀ ਦੀਆਂ ਫਾਰਮ ਡੀ. ਦੀਆਂ ਦੋ ਵਿਦਿਆਰਥਣਾਂ ਦੀ ਪਲੇਸਮੈਂਟ ਹੋਈ

ਅਜੀਤ ਡੈਸਕ 04-07-2026
ਮੋਗਾ, 3 ਜੁਲਾਈ (ਸੁਰਿੰਦਰਪਾਲ ਸਿੰਘ)-ਸੂਬੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਆਈ.ਐਸ.ਐਫ. ਕਾਲਜ ਆਫ ਫਾਰਮੇਸੀ ਦੀਆਂ ਫਾਰਮ ਡੀ. ਦੀਆਂ ਵਿਦਿਆਰਥਣਾਂ ਡਾ. ਅਰਸ਼ਦੀਪ ਕੌਰ ਅਤੇ ਡਾ. ਨਵਪ੍ਰੀਤ ਕੌਰ ਦੀ ਗੁਰੂਗ੍ਰਾਮ ਸਥਿਤ ਐਲੀਟ ਸੇਫਟੀ ਸਾਇੰਸਿਜ਼ ਵਿਚ ਫਾਰਮਾਕੋਵਿਜਿਲੈਂਸ ਐਸੋਸੀਏਟ ਦੇ ਅਹੁਦੇ ’ਤੇ ਚੋਣ ਹੋਈ ਹੈ। ਜਾਣਕਾਰੀ ਦਿੰਦਿਆਂ ਫਾਰਮ ਡੀ. ਵਿਭਾਗ ਦੇ ਮੁਖੀ ਡਾ. ਸੌਰਭ ਕੋਸੇ ਨੇ ਦੱਸਿਆ ਕਿ ਸੰਸਥਾ ਦਾ ਪਲੇਸਮੈਂਟ ਸੈੱਲ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਸਥਾ ਦੇ ਪਲੇਸਮੈਂਟ ਅਫਸਰ ਡਾ. ਅਮਨਦੀਪ ਸਿੰਘ ਵਿਦਿਆਰਥੀਆਂ ਨੂੰ ਤਕਨੀਕੀ ਸਿਖਲਾਈ ਦੇ ਨਾਲ-ਨਾਲ ਪਰਸਨੈਲਟੀ ਡਿਵੈਲਪਮੈਂਟ ਦੀ ਵੀ ਵਿਸ਼ੇਸ਼ ਟਰੇਨਿੰਗ ਦੇ ਰਹੇ ਹਨ। ਇਸੇ ਦਾ ਨਤੀਜਾ ਹੈ ਕਿ ਫਾਰਮ ਡੀ., ਬੀ. ਫਾਰਮ ਅਤੇ ਐਮ. ਫਾਰਮ ਦੇ ਵਿਦਿਆਰਥੀਆਂ ਦੀ ਆਖਰੀ ਸਾਲ ਦੌਰਾਨ ਦੇਸ਼ ਅਤੇ ਵਿਦੇਸ਼ ਦੀਆਂ ਇੰਡਸਟਰੀਆਂ, ਹਸਪਤਾਲਾਂ, ਰਿਸਰਚ ਸੈਂਟਰਾਂ, ਫਾਰਮਾਕੋਵਿਜਿਲੈਂਸ ਅਤੇ ਅਕਾਦਮਿਕ ਖੇਤਰ ਵਿਚ ਉੱਚ ਅਹੁਦਿਆਂ ’ਤੇ ਚੋਣ ਹੋਈ ਹੈ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਡਾ. ਜੀ.ਡੀ. ਗੁਪਤਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਦੇ ਨਾਲ-ਨਾਲ ਇੰਡਸਟਰੀ, ਹਸਪਤਾਲਾਂ ਅਤੇ ਰਿਸਰਚ ਸੈਂਟਰਾਂ ਨਾਲ ਕੀਤੇ ਗਏ ਸਮਝੌਤਿਆਂ ਕਾਰਨ ਸੰਸਥਾ ਨੂੰ ਨਵੀਂ ਦਿਸ਼ਾ ਮਿਲੀ ਹੈ। ਉਨ੍ਹਾਂ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਮਿਹਨਤ, ਗੁਣਵੱਤਾ ਭਰਪੂਰ ਸਿੱਖਿਆ ਅਤੇ ਉਦਯੋਗ ਜਗਤ ਨਾਲ ਸੰਸਥਾ ਦੀ ਮਜ਼ਬੂਤ ਭਾਈਵਾਲੀ ਦਾ ਨਤੀਜਾ ਹੈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ, ਸਕੱਤਰ ਇੰਜ. ਜਨੇਸ਼ ਗਰਗ, ਡਾ. ਮੁਸਕਾਨ ਗਰਗ, ਡਾਇਰੈਕਟਰ ਡਾ. ਜੀ. ਡੀ. ਗੁਪਤਾ ਅਤੇ ਪ੍ਰਿੰਸੀਪਲ ਡਾ. ਆਰ. ਕੇ. ਨਾਰੰਗ ਨੇ ਚੁਣੀਆਂ ਗਈਆਂ ਵਿਦਿਆਰਥਣਾਂ ਡਾ. ਅਰਸ਼ਦੀਪ ਕੌਰ ਅਤੇ ਡਾ. ਨਵਪ੍ਰੀਤ ਕੌਰ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਮਾਵਾਂ ਧੀਆਂ ਸਤਿਕਾਰ ਯੋਜਨਾ’ ਨੇ ਸੂਬਾ ਸਰਕਾਰ ਦੀ ਵਧੀਆ ਸੋਚ ਦਾ ਸਬੂਤ ਦਿੱਤਾ-ਆਗੂ ਅਗਲੀ ਖ਼ਬਰ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਚੇਅਰਮੈਨ ਜਤਿੰਦਰ ਮਸੀਹ ਗੌਰਵ ਨੇ ਮੋਗਾ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।