11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਸੇਫ਼ ਸਕੂਲ ਵਾਹਨ ਪਾਲਿਸੀ ਦੇ ਤਹਿਤ ਵੱਖ-ਵੱਖ ਸਕੂਲੀ ਵੈਨਾਂ ਦੀ ਕੀਤੀ ਚੈਕਿੰਗ

ਅਜੀਤ ਡੈਸਕ 04-07-2026
ਮੋਗਾ, 3 ਜੁਲਾਈ (ਅਸ਼ੋਕ ਬਾਂਸਲ)-ਸੀਨੀਅਰ ਕਪਤਾਨ ਪੁਲਿਸ ਮੋਗਾ ਦੇ ਦਿਸ਼ਾ ਨਿਰਦੇਸ਼ ਹੇਠ ਜਤਿੰਦਰ ਸਿੰਘ ਡੀ.ਐਸ.ਪੀ. ਸਬ ਡਵੀਜ਼ਨ ਮੋਗਾ ਅਤੇ ਟ੍ਰੈਫਿਕ ਮੋਗਾ ਦੀ ਰਹਿਨੁਮਾਈ ਹੇਠ ਟਰੈਫ਼ਿਕ ਸਟਾਫ਼ ਮੋਗਾ, ਟਰੈਫ਼ਿਕ ਐਜੂਕੇਸ਼ਨ ਸੈਲ ਮੋਗਾ ਵਲੋਂ ਸ਼੍ਰੀ ਚੇਤਨਿਆ ਟੈਕਨੋ ਸਕੂਲ ਮਹਿਣਾ ਦੀਆਂ ਸਕੂਲੀ ਵੈਨਾਂ ਦੀ ਚੈਕਿੰਗ ਕੀਤੀ ਗਈ। ਅਤੇ ਸਕੂਲੀ ਵੈਨਾਂ ਦੇ ਡਰਾਈਵਰਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਸਬੰਧੀ ਜਾਗਰੂਕ ਕੀਤਾ ਗਿਆ। ਸੇਫ਼ ਸਕੂਲ ਵਾਹਨ ਪਾਲਿਸੀ ਦੀ ਨਾ ਪਾਲਣਾ ਕਰਨ ਵਾਲੇ ਸਕੂਲੀ ਵੈਨਾਂ ਦੇ ਚਲਾਨ ਵੀ ਕੀਤੇ ਗਏ। ਇਸ ਮੌਕੇ ਐਸ.ਆਈ. ਸੁਖਮੰਦਰ ਸਿੰਘ ਇੰਚਾਰਜ ਟਰੈਫ਼ਿਕ ਸਟਾਫ਼ ਮੋਗਾ, ਏ.ਐਸ.ਆਈ. ਕੇਵਲ ਸਿੰਘ ਇੰਚਾਰਜ ਟਰੈਫ਼ਿਕ ਐਜੂਕੇਸ਼ਨ ਸੈਲ ਮੋਗਾ, ਏ.ਐਸ.ਆਈ. ਜਗਤਾਰ ਸਿੰਘ ਟ੍ਰੈਫਿਕ ਸਟਾਫ਼ ਮੋਗਾ, ਏ.ਐਸ.ਆਈ. ਕੁਲਦੀਪ ਸਿੰਘ ਟ੍ਰੈਫਿਕ ਸਟਾਫ਼ ਮੋਗਾ ਅਤੇ ਸਕੂਲੀ ਵੈਨਾਂ ਦੇ ਸਮੂਹ ਡਰਾਈਵਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਖ਼ਾਲਸਾ ਕਾਲਜ ਦੇ 14 ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ 1.19 ਲੱਖ ਦੀ ਵਜ਼ੀਫ਼ਾ ਰਾਸ਼ੀ ਤਕਸੀਮ ਅਗਲੀ ਖ਼ਬਰ ਮਾਨ ਸਰਕਾਰ ਨੇ ਮਾਂਵਾਂ-ਧੀਆਂ ਨਾਲ ਕੀਤਾ ਵਾਅਦਾ ਨਿਭਾਇਆ-ਚੇਅਰਮੈਨ ਗੁਰਤਾਰ ਸਿੰਘ ਸੰਧੂ ਕਮਾਲ ਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।