02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਹੋਲੀ ਹਾਰਟ ਸਕੂਲ ਵਿਖੇ ਗਰਮੀ ਤੋਂ ਬਚਾਅ ਲਈ ਸੈਮੀਨਾਰ

ਅਜੀਤ ਡੈਸਕ 05-07-2026
ਅਜੀਤਵਾਲ, 4 ਜੁਲਾਈ (ਹਰਦੇਵ ਸਿੰਘ ਮਾਨ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਬੱਚਿਆਂ ਨੂੰ ਗਰਮੀ ਤੋਂ ਬਚਣ ਲਈ ਸੈਮੀਨਾਰ ਦਾ ਆਯੋਜਨ ਕੀਤਾ ਗਿਆ| ਜਿਸ ਵਿਚ ਅਧਿਆਪਕਾਂ ਨੇ ਵੱਖ-ਵੱਖ ਤਰੀਕਿਆਂ ਨਾਲ ਗਰਮੀ ਦੇ ਕਹਿਰ ਤੋਂ ਬਚਾਅ ਲਈ ਜਾਣਕਾਰੀ ਦਿੱਤੀ। ਇਸ ਸਮੇਂ ਚੇਅਰਮੈਨ ਸੁਭਾਸ਼ ਪਲਤਾ ਅਤੇ ਡਾਇਰੈਕਟਰ ਸ਼੍ਰੇਆ ਪਲਤਾ ਨੇ ਅਧਿਆਪਕਾਂ ਅਤੇ ਬੱਚਿਆਂ ਨੂੰ ਗਰਮੀ ਨਾਲ ਫੈਲ ਰਹੀਆਂ ਬਿਮਾਰੀਆਂ ਤੋਂ ਬਚਾਅ ਤੇ ਸਰੀਰਕ ਲੋੜਾਂ ਸਬੰਧੀ ਜਰੂਰੀ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਬੱਚੇ ਵੱਧ ਸੰਵੇਦਨਸ਼ੀਲ ਹੁੰਦੇ ਨੇ ਜਿਸ ਕਰਕੇ ਅਧਿਆਪਕਾਂ ਅਤੇ ਮਾਪਿਆਂ ਨੂੰ ਬਹੁਤ ਧਿਆਨ ਦੇਣ ਦੀ ਜ਼ਰੂਰਤ ਹੈ| ਬੱਚਿਆਂ ਨੂੰ ਹਾਈਡਰੇਸ਼ਨ, ਵਾਰ-ਵਾਰ ਪਾਣੀ ਪੀਣ ਅਤੇ ਨਾਲ ਦੀ ਨਾਲ ਹੀ ਅਧਿਆਪਕਾਂ ਨੂੰ ਵਾਰ-ਵਾਰ ਪਾਣੀ, ਲੱਸੀ, ਨਿੰਬੂ ਪਾਣੀ ਅਤੇ ਨਾਰੀਅਲ ਪਾਣੀ ਦੀ ਵਰਤੋਂ ਬਾਰੇ ਵੀ ਦੱਸਿਆ। ਅਧਿਆਪਕਾਂ ਨੇ ਬੱਚਿਆਂ ਨੂੰ ਚੱਕਰ ਆਉਣ, ਬਹੁਤ ਜ਼ਿਆਦਾ ਪਸੀਨਾ ਆਉਣਾ ਜਾਂ ਬਿਲਕੁਲ ਨਾ ਆਉਣਾ ਸਿਰਦਰਦ ਤੇ ਜਾਂ ਉਲਟੀ ਵਰਗੇ ਲੱਛਣ ਦਿਖਾਈ ਦੇਣ ਤੇ ਅਧਿਆਪਕਾਂ ਜਾਂ ਮਾਪਿਆਂ ਨੂੰ ਤੁਰੰਤ ਦੱਸਣ ਲਈ ਕਿਹਾ। ਸਕੂਲ ਪ੍ਰਿੰਸੀਪਲ ਸਾਕਸ਼ੀ ਗੂਲੇਰੀਆ ਨੇ ਅਧਿਆਪਕਾਂ ਨੂੰ ਬੱਚਿਆਂ ਨੂੰ 12 ਵਜੇ ਤੋਂ ਬਾਅਦ ਬਾਹਰ ਨਾ ਜਾਣ ਅਤੇ ਧੁੱਪ ਵਿਚ ਖੇਡਣ ਤੋਂ ਰੋਕਣ ਲਈ ਕਿਹਾ। ਸਕੂਲ ਮੈਨੇਜਮੈਂਟ ਕਮੇਟੀ ਵਲੋਂ ਸਕੂਲ ਵਿਚ ਐਮਰਜੈਂਸੀ ਵਿਚ ਵਰਤੋਂ ਆਉਣ ਵਾਲੀਆਂ ਚੀਜ਼ਾਂ ਮੁਹੱਈਆ ਕੀਤੀਆਂ ਗਈਆਂ।
ਪਿਛਲੀ ਖ਼ਬਰ ਪਿੰਡ ਰੋਡੇ ਦੀ ਲੜਕੀ ਨੇ ਕੀਤੀ ਖੁਦਕੁਸ਼ੀ, ਮਾਮਲਾ ਦਰਜ ਅਗਲੀ ਖ਼ਬਰ ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਮਹਾਨ ਤਪਸਵੀ ਸੰਤ ਬਾਬਾ ਤੇਜਾ ਸਿੰਘ ਦੀ 61ਵੀਂ ਸਾਲਾਨਾ ਬਰਸੀ ਮੌਕੇ ਤਿੰਨ ਰੋਜ਼ਾ ਵਿਸ਼ਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।