22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਸੀ.ਐਚ.ਸੀ. ਬੱਧਨੀ ਕਲਾਂ ’ ਮਨਾਇਆ ਕੌਮੀ ਡਾਕਟਰ ਦਿਵਸ

ਅਜੀਤ ਡੈਸਕ 06-07-2026
ਬੱਧਨੀ ਕਲਾਂ, 5 ਜੁਲਾਈ (ਸੰਜੀਵ ਕੋਛੜ)-ਕਮਿਊਨਿਟੀ ਹੈਲਥ ਸੈਂਟਰ ਬੱਧਨੀ ਕਲਾਂ ਵਿਖੇ ਕੌਮੀ ਡਾਕਟਰ ਦਿਵਸ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਮੌਕੇ ਲਾਇਨਜ਼ ਕਲੱਬ ਬੱਧਨੀ ਕਲਾਂ ਦੇ ਅਹੁਦੇਦਾਰਾਂ ਵਲੋਂ ਸੀ. ਐਚ.ਸੀ. ਬੱਧਨੀ ਕਲਾਂ ਦੇ ਡਾਕਟਰਾਂ ਨੂੰ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਡਾਕਟਰੀ ਕਿੱਤਾ ਬੇਹੱਦ ਸਤਿਕਾਰ ਅਤੇ ਜ਼ੁੰਮੇਵਾਰੀ ਵਾਲਾ ਹੈ। ਇਸ ਸੇਵਾ ਦੀ ਮਹਾਨਤਾ ਕਾਰਨ ਹੀ ਡਾਕਟਰਾਂ ਨੂੰ ਰੱਬ ਦਾ ਦੂਜਾ ਰੂਪ ਕਿਹਾ ਜਾਂਦਾ ਹੈ। ਅਜਿਹੇ ਫ਼ਰਿਸ਼ਤਿਆਂ ਦਾ ਮਾਣ ਸਤਿਕਾਰ ਕਰਨਾ ਸਮਾਜ ਦੇ ਮੋਹਤਬਰ ਵਿਅਕਤੀਆਂ ਦਾ ਇਖ਼ਲਾਕੀ ਫ਼ਰਜ਼ ਬਣਦਾ ਹੈ। ਸੀਨੀਅਰ ਮੈਡੀਕਲ ਅਫ਼ਸਰ ਡਾ. ਮੰਜੂ ਨਾਹਰ ਨੇ ਲਾਇਨਜ਼ ਕਲੱਬ ਦੇ ਅਹੁਦੇਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਡਾ ਸਮੁੱਚਾ ਅਮਲਾ ਇਲਾਕੇ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਸੀਂ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਡਾ. ਬਿਧਾਨ ਚੰਦਰ ਦੁਆਰਾ ਮਨੁੱਖਤਾ ਦੀਆਂ ਸੇਵਾਵਾਂ ਲਈ ਪਾਏ ਵਡਮੁੱਲੇ ਯੋਗਦਾਨ ਨੂੰ ਸਦਾ ਯਾਦ ਰੱਖਦੇ ਹੋਏ ਉਨ੍ਹਾਂ ਦੁਆਰਾ ਦਰਸਾਏ ਮਾਰਗ ‘ਤੇ ਚੱਲਣ ਦਾ ਅਹਿਦ ਲੈਂਦੇ ਹਾਂ। ਮੈਡੀਕਲ ਅਫ਼ਸਰ ਡਾ. ਸ਼ੁੱਭਕਰਮਨ ਨੇ ਕਿਹਾ ਕਿ ਅਸੀਂ ਇਸ ਖੇਤਰ ਦੇ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਲਈ ਹਾਜ਼ਰ ਹਾਂ। ਚੰਗੀਆਂ ਸਿਹਤ ਸੇਵਾਵਾਂ ਲਈ ਸਮਾਜ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਇਸ ਮੌਕੇ ਡਾ. ਸਿਮਰਨ, ਡੈਂਟਲ ਅਫ਼ਸਰ ਡਾ. ਵਰੁਣ, ਨਰਸਿੰਗ ਸਿਸਟਰ ਮੈਡਮ ਮਨਪ੍ਰੀਤ ਕੌਰ ਅਤੇ ਤਿਲਕ ਰਾਜ ਆਦਿ ਵੀ ਮੌਜੂਦ ਸਨ। ਇਸ ਤੋਂ ਇਲਾਵਾ ਸੀਨੀਅਰ ਸਟਾਫ਼ ਨਰਸ ਨਵਪ੍ਰੀਤ ਕੌਰ ਮਾਨ ਅਤੇ ਪਰਮਜੀਤ ਕੌਰ ਨੇ ਡਾਕਟਰਾਂ ਨੂੰ ਕੌਮੀ ਡਾਕਟਰ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਉਨ੍ਹਾਂ ਦੇ ਉਜਲੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਸਨ ਅਰੋੜੀਆਂ ‘ਚ ਸੇਵਾ ਕਰਨ ਲਈ ਸੇਵਕਾਂ ਦੀ ਬੱਸ ਨੂੰ ਬਾਬਾ ਬਰਫ਼ਾਨੀ ਸੇਵਾ ਮੰਡਲ ਦੇ ਪ੍ਰਧਾਨ ਨੇ ਝੰਡੀ ਦੇ ਕੇ ਕੀਤਾ ਰਵਾਨ... ਅਗਲੀ ਖ਼ਬਰ ਪਿੰਡ ਪੱਤੋ ਹੀਰਾ ਸਿੰਘ ਵਿਖੇ 30 ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ (ਬ) ’ਚ ਕੀਤੀ ਸ਼ਮੂਲੀਅਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।