28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਖ਼ਿਲਾਫ਼ ਬੋਲਣ ’ਤੇ ਯੂਥ ਅਕਾਲੀ ਦਲ ਜ਼ਿਲ੍ਹਾ ਮੋਗਾ ਨੇ ਫੂਕਿਆ ਮੁੱਖ ਮੰਤਰੀ ਦਾ ਪੁਤਲਾ

ਅਜੀਤ ਡੈਸਕ 10-07-2026

ਮੋਗਾ, 9 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਅੱਜ ਸ਼੍ਰੋਮਣੀ ਅਕਾਲੀ ਦਲ ਯੂਥ ਜ਼ਿਲ੍ਹਾ ਮੋਗਾ ਨੇ ਸ਼ਹਿਰ ਦੇ ਮੁੱਖ ਚੌਕ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਫ਼ੂਕ ਕੇ ਨਾਅਰੇਬਾਜ਼ੀ ਕੀਤੀ। ਪੁਤਲਾ ਫੂਕਣ ਸਮੇਂ ਜ਼ਿਲ੍ਹਾ ਪ੍ਰਧਾਨ ਦਿਹਾਤੀ ਹਰਜੋਤ ਸਿੰਘ ਡੇਮਰੂ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਦੇਬ ਅਸੀਸ ਮਲਿਕ, ਕੋਰ ਕਮੇਟੀ ਮੈਂਬਰ ਯੂਥ ਸੁਖਜੀਤ ਸਿੰਘ ਮਾਹਲਾ, ਮੋਗਾ ਸ਼ਹਿਰੀ ਦੇ ਯੂਥ ਪ੍ਰਧਾਨ ਸੁਖਬੀਰ ਸਿੰਘ ਗਿੱਲ, ਐਸ.ਓ.ਆਈ. ਦੇ ਪ੍ਰਧਾਨ ਜੋਏਦੀਪ ਸ਼ਰਮਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਮੌਕੇ ਯੂਥ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੋ ਸ਼ਰਾਬ ਦੇ ਨਸ਼ੇ ਵਿਚ ਗੁਰੂ ਸਾਹਿਬਾਨਾਂ ਦੀ ਬੇਅਦਬੀ ਕੀਤੀ ਅਤੇ ਹੰਕਾਰ ਅਤੇ ਸੱਤਾ ਦੇ ਨਸ਼ੇ ਵਿਚ ਚੂਰ ਮੁੱਖ ਮੰਤਰੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਇਆ ਹੈ, ਉਸ ਨੂੰ ਲੈ ਕੇ ਹੀ ਉਨ੍ਹਾਂ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੇ ਆਦੇਸ਼ਾਂ ‘ਤੇ ਜ਼ਿਲ੍ਹਾ ਪੱਧਰੀ ਪ੍ਰਦਰਸ਼ਨ ਕੀਤਾ ਹੈ। ਆਗੂਆਂ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਿਸ ਨੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਇਆ ਹੈ ਉਸ ਦਾ ਕੱਖ ਨਹੀਂ ਰਿਹਾ ਤੇ ਹਮੇਸ਼ਾ ਮੂੰਹ ਦੀ ਖਾਧੀ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੋ ਸ਼ਬਦਾਵਲੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਖ਼ਿਲਾਫ਼ ਬੋਲੀ ਹੈ ਉਸ ਦੀ ਸ਼੍ਰੋਮਣੀ ਅਕਾਲੀ ਦਲ ਯੂਥ ਡਟ ਕੇ ਨਿੰਦਿਆ ਕਰਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਸੰਮਤੀ ਮੈਂਬਰ ਇੰਦਰਜੀਤ ਸਿੰਘ, ਗੁਰਪ੍ਰੀਤ ਸਿੰਘ ਹਲਕਾ ਬਾਘਾ ਪੁਰਾਣਾ, ਜਸਦੀਪ ਸਿੰਘ ਹਲਕਾ ਨਿਹਾਲ ਸਿੰਘ ਵਾਲਾ, ਜਸਵੀਰ ਸਿੰਘ ਡਰੋਲੀ ਹਲਕਾ ਮੋਗਾ, ਪਰਮਿੰਦਰ ਸਿੰਘ ਹਲਕਾ ਧਰਮਕੋਟ, ਐਡਵੋਕੇਟ ਅਮਨਦੀਪ ਸਿੰਘ ਸੋਢੀ, ਬਲਬੀਰ ਸਿੰਘ ਧੀਰਾ, ਨਰਦੀਪ ਸਿੰਘ ਕਿੰਗਰਾ, ਜਸਨੂਰ ਗਿੱਲ ਮੋਗਾ, ਗੁਰਪ੍ਰੀਤ ਸਿੰਘ ਹਰੀਏ ਵਾਲਾ, ਪਿਰਤਪਾਲ ਸਿੰਘ ਰਾਜੇਆਣਾ, ਹਰਕਰਨ ਸਿੰਘ ਵਾਂਦਰ, ਅਗਸਤਪ੍ਰੀਤ ਸਿੰਘ ਵੈਰੋਕੇ, ਸੁਖਪ੍ਰੀਤ ਸਿੰਘ ਸਮਾਧ ਭਾਈ, ਬੱਬੀ ਵੈਰੋਕੇ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਵਿਧਾਇਕ ਬਿਲਾਸਪੁਰ ਨੇ ਰਣਸੀਂਹ ਖ਼ੁਰਦ ਵਿਖੇ ਕੀਤੀ ਲੋਕ ਮਿਲਣੀ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਕੀਤੀਆਂ ਹੱਲ ਅਗਲੀ ਖ਼ਬਰ ਸ਼੍ਰੋ. ਅਕਾਲੀ ਦਲ (ਬ) ਵਲੋਂ ਨਵ-ਨਿਯੁਕਤ ਕੀਤੇ ਆਬਜ਼ਰਵਰ ਨੇ ਸਰਕਲ ਪ੍ਰਧਾਨਾਂ ਤੇ ਅਹੁਦੇਦਾਰਾਂ ਨਾਲ ਕੀਤੀ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।