28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਭਲਕੇ ਡਾ. ਅਮਨਦੀਪ ਕੌਰ ਵਿਧਾਇਕ ਮੋਗਾ ਦੀ ਰਿਹਾਇਸ਼ ’ਤੇ ਰੋਸ ਧਰਨਾ-ਗਗੜਾ

ਅਜੀਤ ਡੈਸਕ 10-07-2026

ਮੋਗਾ, 9 ਜੁਲਾਈ (ਸੁਰਿੰਦਰਪਾਲ ਸਿੰਘ)-ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਮੋਗਾ ਦੀ ਮੀਟਿੰਗ ਕਾਮਰੇਡ ਰਾਮ ਕ੍ਰਿਸ਼ਨ ਧਰਮਕੋਟ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਜਿਸ ਵਿਚ ਕਾਮਰੇਡ ਸੁਰਜੀਤ ਸਿੰਘ ਗਗੜਾ ਸੂਬਾਈ ਪ੍ਰਧਾਨ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਮੀਟਿੰਗ ਵਿਚ ਗਗੜਾ ਨੇ ਦੱਸਿਆ ਕਿ ਮੁਲਾਜ਼ਮ ਤੇ ਪੈਨਸ਼ਨਰਜ਼ ਦੇ ਸਾਂਝਾ ਫ਼ਰੰਟ ਪੰਜਾਬ ਅਤੇ ਆਜ਼ਾਦ ਜਥੇਬੰਦੀਆਂ ਵਲੋਂ ਕੀਤੇ ਫ਼ੈਸਲੇ ਅਨੁਸਾਰ ਮੁਲਾਜ਼ਮ ਤੇ ਪੈਨਸ਼ਨਰਜ਼ ਅਤੇ ਆਜ਼ਾਦ ਜਥੇਬੰਦੀਆਂ ਦੇ ਸਾਂਝਾ ਫ਼ਰੰਟ ਮੋਗਾ ਵਲੋਂ 11 ਜੁਲਾਈ ਸਨਿੱਚਰਵਾਰ ਨੂੰ ਸਵੇਰੇ 11 ਵਜੇ ਵਿਧਾਨ ਸਭਾ ਹਲਕਾ ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੀ ਰਿਹਾਇਸ਼ ‘ਤੇ ਮੁਲਾਜ਼ਮਾਂ ਤੇ ਪੈਨਸ਼ਨਰਜ਼ ਦੀਆਂ ਲਟਕਦੀਆਂ ਤੇ ਭਖਦੀਆਂ ਮੰਗਾਂ ਦੀ ਪੂਰਤੀ ਲਈ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਦਿੱਤਾ ਜਾਣਾ ਹੈ। ਇਸ ਧਰਨੇ ਵਿਚ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਮੋਗਾ ਦੇ ਸਾਥੀ ਵੱਡੀ ਗਿਣਤੀ ਵਿਚ ਹਿੱਸਾ ਲੈਣਗੇ। ਇਸ ਤੋਂ ਇਲਾਵਾ ਮਿਤੀ 17 ਜੁਲਾਈ ਨੂੰ ਮੋਹਾਲੀ ਵਿਖੇ ਹੋ ਰਹੀ ਮਹਾਂ ਰੈਲੀ ਲਈ ਵੀ ਸਾਥੀ ਰੈਲੀ ਵਿਚ ਵੱਡੀ ਗਿਣਤੀ ਵਿਚ ਹਿੱਸਾ ਲੈਣਗੇ। ਰੈਲੀ ਲਈ ਗੱਡੀ ਕੋਟ ਈਸੇ ਖਾਂ ਤੋਂ ਚੱਲ ਕੇ ਧਰਮਕੋਟ, ਮੋਗਾ ਤੋਂ ਅਜੀਤਵਾਲ ਤੋਂ ਸਾਥੀਆਂ ਨੂੰ ਲੈ ਕੇ ਰੈਲੀ ਲਈ ਸਵੇਰੇ 7 ਵਜੇ ਚੱਲੇਗੀ। ਮੀਟਿੰਗ ਵਿਚ ਕਾਮਰੇਡ ਸੁਖਪਾਲ ਸਿੰਘ ਲਹਿਰਾ, ਕਾਮਰੇਡ ਜੰਗੀਰ ਸਿੰਘ ਬੱਧਨੀ, ਬਲਦੇਵ ਸਿੰਘ ਭੰਗੂ ਤੇ ਹਰਨੇਕ ਸਿੰਘ ਬੱਧਨੀ ਕਲਾਂ ਹਾਜ਼ਰ ਸਨ।

ਪਿਛਲੀ ਖ਼ਬਰ ਮਨਜੀਤ ਮਾਨ ਮਿਲੇ ਭੁਪੇਸ਼ ਬਘੇਲ ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਅਗਲੀ ਖ਼ਬਰ ਮੋਗਾ ਸ਼ਹਿਰ ਦੇ ਮੇਨ ਬਾਜ਼ਾਰ ਵਿਚ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ ’ਤੇ ਪਾਬੰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।