28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਮਨਜੀਤ ਮਾਨ ਮਿਲੇ ਭੁਪੇਸ਼ ਬਘੇਲ ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ

ਅਜੀਤ ਡੈਸਕ 10-07-2026

ਮੋਗਾ, 9 ਜੁਲਾਈ (ਸੁਰਿੰਦਰਪਾਲ ਸਿੰਘ)-ਮੋਗਾ ਵਿਧਾਨ ਸਭਾ ਹਲਕੇ ਦੇ ਸੇਵਾਦਾਰ ਮਨਜੀਤ ਸਿੰਘ ਮਾਨ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਭੁਪੇਸ਼ ਬਘੇਲ ਇੰਚਾਰਜ ਪੰਜਾਬ ਕਾਂਗਰਸ ਤੇ ਸਾਬਕਾ ਮੁੱਖ ਮੰਤਰੀ ਛੱਤੀਸਗੜ੍ਹ ਨਾਲ ਮੁਲਾਕਾਤ ਕੀਤੀ ਤੇ ਦੁਬਾਰਾ ਤੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਬਣੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਮਾਨ ਨੇ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ ਸਾਂਝੇ ਕੀਤੇ। ਮਾਨ ਨੇ ਭੁਪੇਸ਼ ਬਘੇਲ ਤੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਕੋਲ 2027 ਲਈ ਮੋਗਾ ਵਿਧਾਨ ਸਭਾ ਹਲਕੇ ਤੋਂ ਟਿਕਟ ਦੀ ਮੰਗ ਕੀਤੀ ਤੇ ਮਾਨ ਨੇ ਦੋਨੋਂ ਆਗੂਆਂ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਜੇਕਰ ਕਾਂਗਰਸ ਹਾਈਕਮਾਂਡ ਉਨ੍ਹਾਂ ਨੂੰ ਮੋਗਾ ਵਿਧਾਨ ਸਭਾ ਹਲਕੇ ਤੋਂ ਟਿਕਟ ਦਿੰਦੀ ਹੈ ਤਾਂ ਉਹ ਵੱਡੀ ਲੀਡ ਨਾਲ ਸੀਟ ਜਿੱਤ ਕੇ ਕਾਂਗਰਸ ਪਾਰਟੀ ਦੀ ਝੋਲੀ ਪਾਉਣਗੇ।

ਪਿਛਲੀ ਖ਼ਬਰ ਹੇਮਕੁੰਟ ਸਕੂਲ ਐਨ.ਸੀ.ਸੀ. ਸੀਨੀਅਰ ਵਿੰਗ ਦੀ ਹੋਈ ਨਵੀਂ ਇਨਰੋਲਮੈਂਟ ਅਗਲੀ ਖ਼ਬਰ ਭਲਕੇ ਡਾ. ਅਮਨਦੀਪ ਕੌਰ ਵਿਧਾਇਕ ਮੋਗਾ ਦੀ ਰਿਹਾਇਸ਼ ’ਤੇ ਰੋਸ ਧਰਨਾ-ਗਗੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।