28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਹੇਮਕੁੰਟ ਸਕੂਲ ਐਨ.ਸੀ.ਸੀ. ਸੀਨੀਅਰ ਵਿੰਗ ਦੀ ਹੋਈ ਨਵੀਂ ਇਨਰੋਲਮੈਂਟ

ਅਜੀਤ ਡੈਸਕ 10-07-2026
ਕੋਟ ਈਸੇ ਖਾਂ, 9 ਜੁਲਾਈ (ਗੁਰਮੀਤ ਸਿੰਘ ਖ਼ਾਲਸਾ)-ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਹੇਮਕੁੰਟ ਸੀਨੀ. ਸੈਕੰ. ਸਕੂਲ ਕੋਟ ਈਸੇ ਖਾਂ ਵਿਖੇ ਐਨ.ਸੀ.ਸੀ. ਲੜਕੇ ਅਤੇ ਲੜਕੀਆਂ ਦੇ ਯੂਨਿਟ ਚੱਲ ਰਹੇ ਹਨ। ਜਿੱਥੇ ਪੜ੍ਹਾਈ ਅਤੇ ਖੇਡਾਂ ਦੇ ਨਾਲ-ਨਾਲ ਸਮੇਂ-ਸਮੇਂ ਹੋਰ ਕਈ ਪ੍ਰਕਾਰ ਦੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਹਰ ਸਾਲ ਹੀ ਨਵੇ ਵਿਦਿਆਰਥੀਆਂ ਦੀ ਐਨ.ਸੀ.ਸੀ. ਲਈ ਇਨਰੋਲਮੈਂਟ ਕੀਤੀ ਜਾਂਦੀ ਹੈ। ਇਸੇ ਤਹਿਤ 05 ਪੰਜਾਬ ਬਟਾਲੀਅਨ (ਗਰਲਜ਼) ਮੋਗਾ ਦੇ ਕਮਾਂਡਿੰਗ ਅਫ਼ਸਰ ਸੁਨੀਲ ਕੁਮਾਰ ਦੀ ਅਗਵਾਈ ਹੇਠ ਸ੍ਰੀ ਹੇਮਕੁੰਟ ਸੀਨੀ. ਸੈਕੰ. ਸਕੂਲ ਵਿਚ ਸੀਨੀਅਰ ਵਿੰਗ ਦੀ ਨਵੀਂ ਭਰਤੀ ਹੋਈ। ਸਕੂਲ ਦੇ ਐਨ.ਸੀ.ਸੀ. ਦੇ ਏ.ਐਨ.ਓ. ਸਿਮਰਨਜੀਤ ਕੌਰ ਦੀ ਮੌਜੂਦਗੀ ਵਿਚ ਸੂਬੇਦਾਰ ਮੁਖਤਿਆਰ ਆਜ਼ਾਦ, ਬੀ.ਐਚ.ਐਮ. ਰੋਹਿਤ ਕੁਮਾਰ ਅਤੇ ਹਵਾਲਦਾਰ ਦਿਨੇਸ਼ ਕੁਮਾਰ ਨੇ ਗਿਆਰ੍ਹਵੀਂ ਕਲਾਸ ਦੀਆਂ ਵਿਦਿਆਰਥਣਾਂ ਦੀ ਇੰਟਰਵਿਊ ਉਪਰੰਤ 29 ਯੋਗ ਕੈਡਟ ਐਨ.ਸੀ.ਸੀ. ਸੀਨੀਅਰ ਵਿੰਗ ਲਈ ਚੁਣੇ। ਉਨ੍ਹਾਂ ਕਿਹਾ ਕਿ ਐਨ.ਸੀ.ਸੀ. ਕਰਨ ਵਾਲਾ ਵਿਦਿਆਰਥੀ ਸਰੀਰਕ ਤੇ ਮਾਨਸਿਕ ਤੌਰ ‘ਤੇ ਤੰਦਰੁਸਤ ਰਹਿੰਦਾ ਹੈ ਅਤੇ ਨਾਲ ਹੀ ਐਨ.ਸੀ.ਸੀ. ਦੇ ਏ.ਬੀ. ਤੇ ਸੀ ਸਰਟੀਫਿਕੇਟ ਦੇ ਫ਼ਾਇਦਿਆਂ ਬਾਰੇ ਵਿਸਥਾਰ ਪੂਰਵਕ ਦੱਸਿਆ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ.ਡੀ. ਰਣਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਰਮਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਐਨ.ਸੀ.ਸੀ. ਨਿਯਮਾਂ ਤੋਂ ਜਾਗਰੂਕ ਕਰਵਾਉਂਦੇ ਹੋਏ ਐਨ.ਸੀ.ਸੀ ਦੀਆਂ ਗਤੀਵਿਧੀਆਂ ਬਾਰੇ ਵਿਸਥਾਰ ਸਾਹਿਤ ਜਾਣਕਾਰੀ ਦਿੱਤੀ। ਉਨ੍ਹਾਂ ਨੇ ਐਨ.ਸੀ.ਸੀ ਕੈਂਡਿਟਸ ਨੂੰ ਜੀਵਨ ਵਿਚ ਦੇਸ਼ ਪ੍ਰਤੀ ਜ਼ਿੰਮੇਵਾਰੀ ਤੇ ਚੰਗੇ ਭਵਿੱਖ ਤੋਂ ਜਾਗਰੂਕ ਕਰਵਾਇਆ। ਇਸ ਮੌਕੇ ਕੇਅਰ ਟੇਕਰ ਯਾਦਵਿੰਦਰ ਕੌਰ ਵੀ ਹਾਜ਼ਰ ਸੀ।
ਪਿਛਲੀ ਖ਼ਬਰ ਲੈਂਡ ਪੁਲਿੰਗ ਨੀਤੀ ਤਹਿਤ ਜ਼ਮੀਨਾਂ ’ਤੇ ਡਾਕੇ ਦੀ ਕੋਸ਼ਿਸ਼ ਬਰਦਾਸ਼ਤ ਨਹੀਂ-ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ ਅਗਲੀ ਖ਼ਬਰ ਮਨਜੀਤ ਮਾਨ ਮਿਲੇ ਭੁਪੇਸ਼ ਬਘੇਲ ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।