27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਮਿੱਟੀ, ਰੇਤਾ, ਬਜਰੀ, ਸੀਮੈਂਟ ਆਦਿ ਨੂੰ ਬਿਨਾਂ ਢਕੇ ਆਵਾਜਾਈ ਕਰਨ ’ਤੇ ਪੂਰਨ ਰੋਕ

ਅਜੀਤ ਡੈਸਕ 10-07-2026

ਮੋਗਾ, 9 ਜੁਲਾਈ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿਚ ਉਸਾਰੀ ਦੇ ਕੰਮਾਂ ਵਿਚ ਵਰਤੋਂ ਆਉਣ ਵਾਲਾ ਸਮਾਨ ਜਿਵੇਂ ਕਿ ਮਿੱਟੀ, ਰੇਤਾ, ਬਜਰੀ, ਸੀਮੈਂਟ, ਇੱਟਾਂ ਆਦਿ ਨੂੰ ਬਿਨਾਂ ਢਕੇ ਆਵਾਜਾਈ ਕਰਨ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਹੁਕਮਾਂ ਵਿਚ ਦੱਸਿਆ ਗਿਆ ਹੈ ਕਿ ਵਿਅਕਤੀਆਂ ਵਲੋਂ ਉਸਾਰੀ ਦੇ ਕੰਮਾਂ ਵਿਚ ਵਰਤੋਂ ਆਉਣ ਵਾਲਾ ਸਮਾਨ ਜਿਵੇਂ ਕਿ ਮਿੱਟੀ, ਰੇਤਾ, ਬਜਰੀ, ਸੀਮੈਂਟ, ਇੱਟਾਂ ਆਦਿ ਨੂੰ ਬਿਨਾਂ ਢਕੇ ਟਰੈਕਟਰ, ਟਰਾਲੀ, ਟਿੱਪਰਾਂ ਜਾਂ ਹੋਰ ਵਾਹਨਾਂ ਰਾਹੀਂ ਵੱਖ-ਵੱਖ ਸਥਾਨਾਂ ‘ਤੇ ਲਿਜਾਇਆ ਜਾਂਦਾ ਹੈ। ਇਸ ਆਵਾਜਾਈ ਦੌਰਾਨ ਬਰੀਕ ਸਮਾਨ ਸੜਕ ‘ਤੇ ਆਵਾਜਾਈ ਕਰਨ ਵਾਲੇ ਵਿਅਕਤੀਆਂ ਦੀਆਂ ਅੱਖਾਂ ਵਿਚ ਪੈ ਜਾਂਦਾ ਹੈ, ਜਿਸ ਨਾਲ ਸੜਕਾਂ ‘ਤੇ ਦੁਰਘਟਨਾਵਾਂ ਹੋਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ ਜਿਸ ਨਾਲ ਵਿਅਕਤੀਆਂ ਦਾ ਜਾਨੀ ਨੁਕਸਾਨ ਵੀ ਹੋ ਜਾਂਦਾ ਹੈ। ਇਹ ਪਾਬੰਦੀ ਆਦੇਸ਼ 8 ਸਤੰਬਰ 2026 ਤੱਕ ਲਾਗੂ ਰਹਿਣਗੇ।
ਪਿਛਲੀ ਖ਼ਬਰ ਹਰਭਜਨ ਸਿੰਘ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਅਗਲੀ ਖ਼ਬਰ ਕਮਾਲ-ਕੇ ਨਜ਼ਦੀਕ ਟਰੈਕਟਰ ਟਰਾਲੀ ਹੋਏ ਹਾਦਸੇ ਦਾ ਸ਼ਿਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।