06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਸ਼ਿੱਦਤ ਨਾਲ ਕੀਤੀ ਮਿਹਨਤ ਟੀਚਾ ਪ੍ਰਾਪਤੀ ਲਈ ਹੁੰਦੀ ਹੈ ਸਹਾਈ-ਢਿੱਲੋਂ

ਅਜੀਤ ਡੈਸਕ 11-07-2026
ਨਿਹਾਲ ਸਿੰਘ ਵਾਲਾ, 10 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)-ਇਲਾਕੇ ਦੀ ਪੁਰਾਣੀ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਤੋਂ ਕਈ ਵਰ੍ਹੇ ਪਹਿਲਾਂ ਬਾਰ੍ਹਵੀਂ ਤੱਕ ਦੀ ਪੜ੍ਹਾਈ ਕਰ ਚੁੱਕੀਆਂ ਹੋਣਹਾਰ ਵਿਦਿਆਰਥਣਾਂ ਨੇ ਉਚੇਚੇ ਤੌਰ ‘ਤੇ ਸਕੂਲ ਪਹੁੰਚ ਕੇ ਸਕੂਲ ਪ੍ਰਬੰਧਕਾਂ, ਪ੍ਰਿੰਸੀਪਲ ਅਤੇ ਮਿਹਨਤੀ ਅਧਿਆਪਕਾਂ ਦਾ ਸਤਿਕਾਰ ਸਹਿਤ ਸ਼ੁਕਰੀਆ ਅਦਾ ਕੀਤਾ। ਸੁਖਪ੍ਰੀਤ ਕੌਰ, ਗੁਰਿੰਦਰ ਕੌਰ, ਖੁਸ਼ਪ੍ਰੀਤ ਕੌਰ, ਅਨਮੋਲਦੀਪ ਕੌਰ ਆਦਿ ਨੇ ਕਿਹਾ ਕਿ ਇਸ ਸੰਸਥਾ ਵਲੋਂ ਮਿਆਰੀ ਸਿੱਖਿਆ ਅਤੇ ਚੰਗੇ ਸੰਸਕਾਰ ਸਾਡੇ ਲਈ ਰਾਹ ਦਸੇਰਾ ਬਣੇ ਹੋਏ ਹਨ। ਇੱਥੋਂ ਮਿਲੀ ਸੇਧ ਸਾਨੂੰ ਆਪਣੀ ਮੰਜ਼ਿਲ ਵੱਲ ਸਾਬਤ ਕਦਮੀ ਵਧਣ ਲਈ ਬੇਹੱਦ ਸਹਾਈ ਹੋ ਰਹੀ ਹੈ। ਅਸੀਂ ਜਿਨ੍ਹਾਂ ਸੰਸਥਾਵਾਂ ਤੋਂ ਉਚੇਰੀ ਵਿੱਦਿਆ ਗ੍ਰਹਿਣ ਕਰ ਰਹੇ ਹਾਂ ਉੱਥੋਂ ਦਾ ਸਟਾਫ਼ ਸਾਡੀ ਮਿਹਨਤ, ਲਿਆਕਤ ਅਤੇ ਬਹੁਪੱਖੀ ਸ਼ਖ਼ਸੀਅਤ ਤੋਂ ਬਹੁਤ ਜ਼ਿਆਦਾ ਕਾਇਲ ਹੈ। ਉਹ ਸਾਥੋਂ ਅਕਸਰ ਹੀ ਆਪਣੀ ਪਹਿਲੀ ਵਿੱਦਿਅਕ ਸੰਸਥਾ, ਉੱਥੋਂ ਦੀ ਪੜ੍ਹਾਈ ਅਤੇ ਅਧਿਆਪਕਾਂ ਬਾਰੇ ਪੁੱਛਦੇ ਰਹਿੰਦੇ ਹਨ। ਸਾਨੂੰ ਅਜਿਹੇ ਵਿਹਾਰ ਸਦਕਾ ਆਪਣੇ ਇਸ ਅਦਾਰੇ ਅਤੇ ਇੱਥੋਂ ਦੇ ਅਧਿਆਪਕ ਸਾਹਿਬਾਨ ਬਾਰੇ ਬਹੁਤ ਜ਼ਿਆਦਾ ਫ਼ਖ਼ਰ ਮਹਿਸੂਸ ਹੁੰਦਾ ਹੈ। ਇਹੋ ਕਾਰਨ ਹੈ ਕਿ ਜਦੋਂ ਵੀ ਸਾਨੂੰ ਸਮਾਂ ਮਿਲਦਾ ਹੈ ਤਾਂ ਇਸ ਅਦਾਰੇ ਪ੍ਰਤੀ ਆਪਣਾ ਸ਼ੁਕਰੀਆ ਅਦਾ ਕਰਨ ਲਈ ਪਹੁੰਚ ਜਾਂਦੇ ਹਾਂ ਜੋ ਸਾਡੇ ਲਈ ਕਿਸੇ ਮੁਕੱਦਸ ਸਥਾਨ ਤੋਂ ਘੱਟ ਅਹਿਮੀਅਤ ਨਹੀਂ ਰੱਖਦਾ। ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਇਨ੍ਹਾਂ ਪੁਰਾਣੇ ਪ੍ਰਤਿਭਾਵਾਨ ਵਿਦਿਆਰਥੀਆਂ ਦਾ ਸਕੂਲ ਪਹੁੰਚਣ ’ਤੇ ਖੁੱਲ੍ਹ ਦਿਲੀ ਨਾਲ ਸਵਾਗਤ ਕੀਤਾ। ਮੈਨੇਜਿੰਗ ਡਾਇਰੈਕਟਰ ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ, ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ, ਵਾਈਸ ਪ੍ਰਿੰਸੀਪਲ ਮੈਡਮ ਮੀਨਾ ਜੈਨ, ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ, ਮੈਡਮ ਜਸਪ੍ਰੀਤ ਕੌਰ, ਮੈਡਮ ਸੁਨਿੱਧੀ ਮਿੱਤਲ ਅਤੇ ਹੋਰ ਸਟਾਫ਼ ਨੇ ਇਨ੍ਹਾਂ ਹੋਣਹਾਰ ਲੜਕੀਆਂ ਦੇ ਉਜਲੇ ਭਵਿੱਖ ਦੀ ਕਾਮਨਾ ਕਰਦਿਆਂ ਉਨ੍ਹਾਂ ਨੂੰ ਸ਼ਿੱਦਤ ਨਾਲ ਲਗਾਤਾਰ ਮਿਹਨਤ ਕਰਕੇ ਉੱਚੇ ਮੁਕਾਮ ਹਾਸਿਲ ਕਰਨ ਦੀ ਸਲਾਹ ਦਿੱਤੀ।
ਪਿਛਲੀ ਖ਼ਬਰ ‘ਆਪ’ ਸਰਕਾਰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ‘ਚ ਨਾਕਾਮ ਰਹੀ-ਐਡਵੋਕੇਟ ਰਵੀ ਗਰੇਵਾਲ ਅਗਲੀ ਖ਼ਬਰ ਐਸ.ਐਫ.ਸੀ. ਕਾਨਵੈਂਟ ਸਕੂਲ ’ਚ ਮਿਸ਼ਨ ਹਰਿਆਲੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।