09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਕੈਪੀਟੌਲ ਮਲਟੀ ਸੁਪਰ ਸਪੈਸ਼ਲਿਟੀ ਹਸਪਤਾਲ ਮੋਗਾ ਦਾ ਮੁਫ਼ਤ ਮੈਡੀਕਲ ਜਾਂਚ ਕੈਂਪ ਹੁਣ 18 ਜੁਲਾਈ ਤੱਕ

ਅਜੀਤ ਡੈਸਕ 12-07-2026
ਮੋਗਾ, 11 ਜੁਲਾਈ (ਸੁਰਿੰਦਰਪਾਲ ਸਿੰਘ)-ਮੋਗਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਵਲੋਂ ਮਿਲੇ ਭਰਪੂਰ ਸਹਿਯੋਗ ਅਤੇ ਹੁੰਗਾਰੇ ਨੂੰ ਦੇਖਦੇ ਹੋਏ ਕੈਪੀਟੌਲ ਮਲਟੀ ਸੁਪਰ ਸਪੈਸ਼ਲਿਟੀ ਹਸਪਤਾਲ ਮੋਗਾ ਵਲੋਂ ਚੱਲ ਰਿਹਾ ਮੁਫਤ ਮੈਡੀਕਲ ਜਾਂਚ ਕੈਂਪ ਹੁਣ 18 ਜੁਲਾਈ ਤੱਕ ਵਧਾ ਦਿੱਤਾ ਗਿਆ ਹੈ। ਇਸ ਫੈਸਲੇ ਦਾ ਉਦੇਸ਼ ਵੱਧ ਤੋਂ ਵੱਧ ਲੋਕਾਂ ਨੂੰ ਮਾਹਿਰ ਡਾਕਟਰਾਂ ਦੀ ਸਲਾਹ ਅਤੇ ਉੱਚ ਪੱਧਰੀ ਸਿਹਤ ਸੇਵਾਵਾਂ ਦਾ ਲਾਭ ਪਹੁੰਚਾਉਣਾ ਹੈ। ਕੈਂਪ ਦੌਰਾਨ ਟੈਸਟਾਂ, ਪ੍ਰੋਸੀਜਰਾਂ ਅਤੇ ਸਰਜਰੀਆਂ ’ਤੇ 40 ਫੀਸਦੀ ਤੱਕ ਵਿਸ਼ੇਸ਼ ਛੂਟ ਉਪਲਬਧ ਰਹੇਗੀ। ਹਸਪਤਾਲ ਦੇ ਮੈਡੀਕਲ ਡਾਇਰੈਕਟਰ ਡਾ. ਹਰਨੂਰ ਸਿੰਘ ਪਰੂਥੀ ਨੇ ਕਿਹਾ ਕਿ ਸਾਨੂੰ ਬਹੁਤ ਖੁਸ਼ੀ ਹੈ ਕਿ ਇਸ ਮੁਫਤ ਮੈਡੀਕਲ ਜਾਂਚ ਕੈਂਪ ਨੂੰ ਲੋਕਾਂ ਵਲੋਂ ਵਧੀਆ ਹੁੰਗਾਰਾ ਮਿਲਿਆ ਹੈ ਤੇ ਲੋਕਾਂ ਦੀ ਮੰਗ ਅਤੇ ਸਹੂਲਤ ਨੂੰ ਧਿਆਨ ਵਿਚ ਰੱਖਦਿਆਂ ਅਸੀਂ ਇਸ ਕੈਂਪ ਨੂੰ 18 ਜੁਲਾਈ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ ਤਾਂ ਜੋ ਹੋਰ ਲੋਕ ਇਸ ਵਿਸ਼ੇਸ਼ ਮੌਕੇ ਦਾ ਲਾਭ ਉਠਾ ਸਕਣ। ਕੈਪੀਟੌਲ ਗਰੁੱਪ ਆਫ ਹਾਸਪੀਟਲਜ਼ ਦੇ ਚੇਅਰਮੈਨ ਡਾ. ਚਰਨਜੀਤ ਸਿੰਘ ਪਰੂਥੀ ਨੇ ਕਿਹਾ ਕੈਪੀਟੌਲ ਹਸਪਤਾਲ ਹਮੇਸ਼ਾ ਹੀ ਲੋਕਾਂ ਨੂੰ ਉਨ੍ਹਾਂ ਦੇ ਆਪਣੇ ਸ਼ਹਿਰ ਵਿਚ ਉੱਚ ਪੱਧਰੀ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਰਿਹਾ ਹੈ। ਮੋਗਾ ਵਿਚ ਸ਼ੁਰੂ ਕੀਤੇ ਇਸ ਮੁਫਤ ਮੈਡੀਕਲ ਜਾਂਚ ਕੈਂਪ ਨੂੰ ਮਿਲਿਆ ਭਰਪੂਰ ਹੁੰਗਾਰਾ ਸਾਡੇ ਲਈ ਬਹੁਤ ਉਤਸ਼ਾਹਜਨਕ ਹੈ। ਇਸ ਮੌਕੇ ਹਸਪਤਾਲ ਪ੍ਰਬੰਧਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਪੀਟੌਲ ਮਲਟੀ ਸੁਪਰ ਸਪੈਸ਼ਲਿਟੀ ਹਸਪਤਾਲ ਮੋਗਾ ਵਿਖੇ ਆਧੁਨਿਕ ਤਕਨੀਕ ਨਾਲ ਲੈਸ ਮਲਟੀ ਸੁਪਰ ਸਪੈਸ਼ਲਿਟੀ ਸਿਹਤ ਸੇਵਾਵਾਂ ਉਪਲਬਧ ਹਨ। ਹਸਪਤਾਲ ਵਿਚ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਆਰੋਗਿਆ ਯੋਜਨਾ ਅਧੀਨ ਯੋਗ ਲਾਭਪਾਤਰੀਆਂ ਲਈ ਪ੍ਰਤੀ ਪਰਿਵਾਰ ਪ੍ਰਤੀ ਸਾਲ₹5 ਲੱਖ ਤੱਕ ਅਤੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਪ੍ਰਤੀ ਪਰਿਵਾਰ ਪ੍ਰਤੀ ਸਾਲ₹10 ਲੱਖ ਤੱਕ ਦੇ ਮੁਫਤ ਕੈਸ਼ਲੈੱਸ ਇਲਾਜ ਦੀ ਸਹੂਲਤ ਉਪਲਬਧ ਹੈ। ਇਨ੍ਹਾਂ ਸਰਕਾਰੀ ਸਿਹਤ ਯੋਜਨਾਵਾਂ ਅਧੀਨ ਯੋਗ ਮਰੀਜ਼ ਕੈਂਸਰ, ਦਿਲ ਦੇ ਰੋਗ, ਕਾਰਡਿਅਕ ਸਰਜਰੀ ਅਤੇ ਯੂਰੋਲੋਜੀ ਨਾਲ ਸੰਬੰਧਿਤ ਇਲਾਜਾਂ ਲਈ ਕੈਸ਼ਲੈੱਸ ਸਹੂਲਤ ਦਾ ਲਾਭ ਲੈ ਸਕਦੇ ਹਨ| ਹਸਪਤਾਲ ਪ੍ਰਬੰਧਨ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ 18 ਜੁਲਾਈ ਤੱਕ ਚੱਲਣ ਵਾਲੇ ਇਸ ਮੁਫਤ ਮੈਡੀਕਲ ਜਾਂਚ ਕੈਂਪ ਦਾ ਲਾਭ ਉਠਾਉਣ|
ਪਿਛਲੀ ਖ਼ਬਰ ਗਊਆਂ ਦੀ ਸੇਵਾ ਸਭ ਤੋਂ ਉੱਤਮ ਸੇਵਾ ਹੈ-ਕੀਮਤੀ ਲਾਲ ਭਗਤ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਜ਼ੋਨ ਮਾਣੂੰਕੇ ਦੀ ਹਲਕਾ ਅਬਜ਼ਰਵਰ ਦੀ ਅਗਵਾਈ ਹੇਠ ਹੋਈ ਵਿਸ਼ੇਸ਼ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।