08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਖਸਤਾ ਹਾਲਤ ਇਮਾਰਤ ਵਿਚ ਚੱਲ ਰਿਹਾ ਹੈ ਭਿੰਡਰ ਕਲਾਂ ਦਾ ਡਾਕਘਰ

ਅਜੀਤ ਡੈਸਕ 16-07-2026
ਕਿਸ਼ਨਪੁਰਾ ਕਲਾਂ, 14 ਜੁਲਾਈ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਪਿੰਡ ਭਿੰਡਰ ਕਲਾਂ ਦਾ ਡਾਕਘਰ ਪਿਛਲੇ ਲੰਬੇ ਸਮੇਂ ਤੋਂ ਖਸਤਾ ਹਾਲਤ ਇਮਾਰਤ ਵਿਚ ਚੱਲ ਰਿਹਾ ਹੈ। ਪੁਰਾਣੀ ਅਤੇ ਨੀਵੀਂ ਹੋ ਚੁੱਕੀ ਇਮਾਰਤ ਕਾਰਨ ਬਰਸਾਤ ਦੇ ਮੌਸਮ ਦੌਰਾਨ ਡਾਕਘਰ ਦੇ ਕਰਮਚਾਰੀਆਂ ਤੇ ਇੱਥੇ ਕੰਮ ਕਰਵਾਉਣ ਆਉਣ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪਿੰਡ ਵਾਸੀਆਂ ਅਨੁਸਾਰ ਮੀਂਹ ਪੈਂਦਿਆਂ ਹੀ ਡਾਕਘਰ ਦੀ ਇਮਾਰਤ ਵਿਚ ਚੋਣ ਲੱਗ ਜਾਂਦੀ ਹੈ ਜਿਸ ਕਾਰਨ ਦਫਤਰੀ ਕੰਮਕਾਜ ਪ੍ਰਭਾਵਿਤ ਹੁੰਦਾ ਹੈ। ਇਸ ਨਾਲ ਡਾਕਘਰ ਵਿਚ ਰੱਖੇ ਮਹੱਤਵਪੂਰਨ ਸਰਕਾਰੀ ਦਸਤਾਵੇਜ਼ਾਂ, ਰਿਕਾਰਡ ਅਤੇ ਹੋਰ ਜ਼ਰੂਰੀ ਸਮਾਨ ਨੂੰ ਵੀ ਨੁਕਸਾਨ ਪਹੁੰਚਣ ਦਾ ਖਤਰਾ ਬਣਿਆ ਰਹਿੰਦਾ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਸਰਕਾਰ, ਸਬੰਧਿਤ ਵਿਭਾਗ ਜਾਂ ਪਿੰਡ ਦੀ ਪੰਚਾਇਤ ਵਲੋਂ ਇਸ ਮਹੱਤਵਪੂਰਨ ਸਰਕਾਰੀ ਅਦਾਰੇ ਦੀ ਇਮਾਰਤ ਦੀ ਹਾਲਤ ਸੁਧਾਰਨ ਲਈ ਕੋਈ ਠੋਸ ਯਤਨ ਨਹੀਂ ਕੀਤੇ ਜਾ ਰਹੇ। ਅਜਿਹੇ ਵਿਚ ਡਾਕਘਰ ਦੀ ਖਸਤਾ ਹਾਲਤ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਪਿੰਡ ਵਾਸੀਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਸਮੇਤ ਡਾਕ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਭਿੰਡਰ ਕਲਾਂ ਦੇ ਡਾਕਘਰ ਦੀ ਖਸਤਾ ਹਾਲਤ ਨੂੰ ਗੰਭੀਰਤਾ ਨਾਲ ਲੈਂਦਿਆਂ ਜਲਦ ਨਵੀਂ ਇਮਾਰਤ ਦਾ ਨਿਰਮਾਣ ਕਰਵਾਇਆ ਜਾਵੇ।
ਪਿਛਲੀ ਖ਼ਬਰ ਮੋਹਨ ਲਾਲ ਅਰੋੜਾ ਲਧਾਈ ਕੇ ਵਾਲੇ ਨਮਿਤ ਸ਼ਰਧਾਂਜਲੀ ਸਮਾਗਮ ’ਚ ਵੱਡੇ ਪੱਧਰ ’ਤੇ ਪੁੱਜੀਆਂ ਅਹਿਮ ਸ਼ਖ਼ਸੀਅਤਾਂ ਅਗਲੀ ਖ਼ਬਰ ਭਗਵਾਨ ਜਗਨਨਾਥ ਦੀ 6ਵੀਂ ਰਥ ਯਾਤਰਾ ਮੋਗਾ ਲਈ ਮਾਣ ਵਾਲੀ ਗੱਲ-ਡਾ. ਸੰਜੀਵ ਸੈਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।