04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਮੁਫ਼ਤ ਮੈਡੀਕਲ ਜਾਂਚ ਕੈਂਪ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ, ਕੈਪੀਟੌਲ ਹਸਪਤਾਲ ਨੇ ਕੈਂਪ 25 ਜੁਲਾਈ ਤੱਕ ਕੀਤਾ ਜਾਰੀ

ਅਜੀਤ ਡੈਸਕ 19-07-2026
ਮੋਗਾ, 18 ਜੁਲਾਈ (ਸੁਰਿੰਦਰਪਾਲ ਸਿੰਘ)-ਮੋਗਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਵਲੋਂ ਮਿਲ ਰਹੇ ਭਰਪੂਰ ਸਹਿਯੋਗ ਅਤੇ ਸ਼ਾਨਦਾਰ ਹੁੰਗਾਰੇ ਨੂੰ ਦੇਖਦੇ ਹੋਏ ਕੈਪੀਟੌਲ ਮਲਟੀ ਸੁਪਰ ਸਪੈਸ਼ਲਿਟੀ ਹਸਪਤਾਲ ਜੋ ਕਿ ਬੁੱਘੀਪੁਰਾ-ਅੰਮ੍ਰਿਤਸਰ ਬਰਨਾਲਾ ਬਾਈਪਾਸ ਮੋਗਾ ਵਿਖੇ ਸਥਿਤ ਹੈ, ਵਲੋਂ ਚੱਲ ਰਿਹਾ ਮੁਫ਼ਤ ਮੈਡੀਕਲ ਜਾਂਚ ਕੈਂਪ ਹੁਣ 25 ਜੁਲਾਈ 2026 ਤੱਕ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਫ਼ੈਸਲੇ ਦਾ ਉਦੇਸ਼ ਵੱਧ ਤੋਂ ਵੱਧ ਲੋਕਾਂ ਨੂੰ ਮਾਹਿਰ ਡਾਕਟਰਾਂ ਦੀ ਸਲਾਹ ਅਤੇ ਉੱਚ ਪੱਧਰੀ ਸਿਹਤ ਸੇਵਾਵਾਂ ਦਾ ਲਾਭ ਪਹੁੰਚਾਉਣਾ ਹੈ। ਕੈਂਪ ਦੌਰਾਨ ਮਰੀਜ਼ ਦਿਲ ਦੇ ਰੋਗ, ਜਨਰਲ ਮੈਡੀਸਨ, ਜਨਰਲ ਸਰਜਰੀ, ਕਿਡਨੀ ਅਤੇ ਯੂਰੋਲੋਜੀ, ਕੈਂਸਰ ਸਮੇਤ ਹੋਰ ਬਿਮਾਰੀਆਂ ਲਈ ਤਜਰਬੇਕਾਰ ਅਤੇ ਮਾਹਿਰ ਡਾਕਟਰਾਂ ਤੋਂ ਮੁਫ਼ਤ ਸਲਾਹ ਪ੍ਰਾਪਤ ਕਰ ਸਕਣਗੇ। ਇਸ ਤੋਂ ਇਲਾਵਾ ਟੈਸਟਾਂ, ਪ੍ਰੋਸੀਜਰਾਂ ਅਤੇ ਸਰਜਰੀਆਂ ‘ਤੇ 40 ਫ਼ੀਸਦੀ ਤੱਕ ਦੀ ਵਿਸ਼ੇਸ਼ ਛੂਟ ਦਾ ਲਾਭ ਵੀ ਉਪਲਬਧ ਰਹੇਗਾ। ਕੈਪੀਟੌਲ ਹਸਪਤਾਲ ਮੋਗਾ ਦੇ ਮੈਡੀਕਲ ਡਾਇਰੈਕਟਰ ਡਾ. ਹਰਨੂਰ ਸਿੰਘ ਪਰੂਥੀ ਨੇ ਕਿਹਾ ਸਾਨੂੰ ਬਹੁਤ ਖ਼ੁਸ਼ੀ ਹੈ ਕਿ ਇਸ ਮੁਫ਼ਤ ਮੈਡੀਕਲ ਜਾਂਚ ਕੈਂਪ ਨੂੰ ਲੋਕਾਂ ਵਲੋਂ ਲਗਾਤਾਰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਲੋਕ ਇਸ ਕੈਂਪ ਦਾ ਲਾਭ ਉਠਾਉਂਦੇ ਹੋਏ ਆਪਣੀ ਸਿਹਤ ਦੀ ਜਾਂਚ ਕਰਵਾ ਰਹੇ ਹਨ ਅਤੇ ਮਾਹਿਰ ਡਾਕਟਰਾਂ ਤੋਂ ਮੁਫ਼ਤ ਸਲਾਹ ਪ੍ਰਾਪਤ ਕਰ ਰਹੇ ਹਨ। ਲੋਕਾਂ ਦੀ ਮੰਗ ਅਤੇ ਸਹੂਲਤ ਨੂੰ ਧਿਆਨ ਵਿਚ ਰੱਖਦਿਆਂ ਅਸੀਂ ਕੈਂਪ ਨੂੰ 25 ਜੁਲਾਈ ਤੱਕ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਹੈ, ਤਾਂ ਜੋ ਹੋਰ ਵੀ ਵੱਧ ਲੋਕ ਇਸ ਵਿਸ਼ੇਸ਼ ਮੌਕੇ ਦਾ ਲਾਭ ਉਠਾ ਸਕਣ। ਕੈਪੀਟੌਲ ਗਰੁੱਪ ਆਫ਼ ਹਸਪਤਾਲ ਦੇ ਚੇਅਰਮੈਨ ਡਾ. ਚਰਨਜੀਤ ਸਿੰਘ ਪਰੂਥੀ ਨੇ ਕਿਹਾ ਕੈਪੀਟੌਲ ਹਸਪਤਾਲ ਹਮੇਸ਼ਾ ਹੀ ਲੋਕਾਂ ਨੂੰ ਉਨ੍ਹਾਂ ਦੇ ਆਪਣੇ ਸ਼ਹਿਰ ਵਿਚ ਉੱਚ ਪੱਧਰੀ, ਮਿਆਰੀ ਅਤੇ ਆਧੁਨਿਕ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਰਿਹਾ ਹੈ। ਮੋਗਾ ਵਿਚ ਚੱਲ ਰਹੇ ਇਸ ਮੁਫ਼ਤ ਮੈਡੀਕਲ ਜਾਂਚ ਕੈਂਪ ਨੂੰ ਮਿਲ ਰਹੇ ਭਰਵੇਂ ਹੁੰਗਾਰੇ ਨੇ ਸਾਨੂੰ ਹੋਰ ਉਤਸ਼ਾਹਿਤ ਕੀਤਾ ਹੈ। ਇਸੇ ਨੂੰ ਧਿਆਨ ਵਿਚ ਰੱਖਦਿਆਂ ਕੈਂਪ ਨੂੰ 25 ਜੁਲਾਈ ਤੱਕ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ, ਤਾਂ ਜੋ ਵੱਧ ਤੋਂ ਵੱਧ ਲੋਕ ਸਮੇਂ ਸਿਰ ਆਪਣੀ ਸਿਹਤ ਦੀ ਜਾਂਚ ਕਰਵਾ ਕੇ ਮਾਹਿਰ ਡਾਕਟਰਾਂ ਤੋਂ ਇਲਾਜ ਦਾ ਲਾਭ ਲੈ ਸਕਣ। ਇਸ ਮੌਕੇ ਹਸਪਤਾਲ ਪ੍ਰਬੰਧਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਪੀਟੌਲ ਮਲਟੀ ਸੁਪਰ ਸਪੈਸ਼ਲਿਟੀ ਹਸਪਤਾਲ ਮੋਗਾ ਵਿਖੇ ਆਧੁਨਿਕ ਤਕਨੀਕ ਨਾਲ ਲੈਸ ਮਲਟੀ ਸੁਪਰ ਸਪੈਸ਼ਲਿਟੀ ਸਿਹਤ ਸੇਵਾਵਾਂ ਉਪਲਬਧ ਹਨ। ਹਸਪਤਾਲ ਵਿਚ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਆਰੋਗਿਆ ਯੋਜਨਾ ਅਧੀਨ ਯੋਗ ਲਾਭਪਾਤਰੀਆਂ ਲਈ ਪ੍ਰਤੀ ਪਰਿਵਾਰ ਪ੍ਰਤੀ ਸਾਲ 5 ਲੱਖ ਤੱਕ ਅਤੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਤੱਕ ਦੇ ਮੁਫ਼ਤ ਕੈਸ਼ਲੈਸ ਇਲਾਜ ਦੀ ਸਹੂਲਤ ਉਪਲਬਧ ਹੈ। ਇਨ੍ਹਾਂ ਸਰਕਾਰੀ ਸਿਹਤ ਯੋਜਨਾਵਾਂ ਅਧੀਨ ਯੋਗ ਮਰੀਜ਼ ਕੈਂਸਰ, ਦਿਲ ਦੇ ਰੋਗ, ਕਾਰਡਿਅਕ ਸਰਜਰੀ ਅਤੇ ਯੂਰੋਲੋਜੀ ਨਾਲ ਸਬੰਧਿਤ ਇਲਾਜਾਂ ਲਈ ਕੈਸ਼ਲੈਸ ਸਹੂਲਤ ਦਾ ਲਾਭ ਲੈ ਸਕਦੇ ਹਨ। ਹਸਪਤਾਲ ਪ੍ਰਬੰਧਨ ਨੇ ਮੋਗਾ ਅਤੇ ਆਸ-ਪਾਸ ਦੇ ਸਮੂਹ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ 25 ਜੁਲਾਈ ਤੱਕ ਚੱਲਣ ਵਾਲੇ ਇਸ ਮੁਫ਼ਤ ਮੈਡੀਕਲ ਜਾਂਚ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ.
ਪਿਛਲੀ ਖ਼ਬਰ ਬਾਬਾ ਮਹਿੰਗਾ ਸਿੰਘ ਪਾਰਕ ਟੀਮ ਵਲੋਂ ਗ਼ਰੀਬ ਬੱਚੀ ਨੂੰ ਦਾਖ਼ਲੇ ਵਾਸਤੇ ਦਿੱਤੀ ਮਦਦ ਅਗਲੀ ਖ਼ਬਰ ਐਸ.ਓ.ਆਈ. ਵਿੰਗ ਬਾਘਾ ਪੁਰਾਣਾ ਦੇ ਨਵ-ਨਿਯੁਕਤ ਪ੍ਰਧਾਨ ਸੁਖਵੀਰ ਸਿੰਘ ਸੁੱਖਾ ਬਰਾੜ ਦਾ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।