05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਪੀ.ਡਬਲਿਊ.ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਜ਼ਿਲ੍ਹਾ ਮੋਗਾ ਦੀ ਜਨਰਲ ਬਾਡੀ ਦੀ ਮੀਟਿੰਗ

ਅਜੀਤ ਡੈਸਕ 19-07-2026
ਮੋਗਾ, 18 ਜੁਲਾਈ (ਸੁਰਿੰਦਰਪਾਲ ਸਿੰਘ)-ਪੀ.ਡਬਲਿਊ.ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਜ਼ਿਲ੍ਹਾ ਮੋਗਾ ਦੀ ਜਨਰਲ ਬਾਡੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮੋਗਾ ਹਰਜੀਤ ਸਿੰਘ ਨੱਥੂਵਾਲਾ ਜਦੀਦ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ। ਸਮੁੱਚਾ ਮੁਲਾਜ਼ਮ ਵਰਗ ਸਰਕਾਰ ਵਿਰੁੱਧ ਸੰਘਰਸ਼ ਕਰ ਰਿਹਾ ਹੈ। ਜਥੇਬੰਦੀ ਵਲੋਂ ਸੂਬਾ ਪੱਧਰੀ ਦੀ ਰੋਸ ਮਾਰਚ ਵਿਸ਼ਾਲ ਰੈਲੀ 21 ਜੁਲਾਈ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕੇ ਦਿੜ੍ਹਬਾ ਵਿਖੇ ਕੀਤੀ ਜਾ ਰਹੀ ਹੈ ਜਿਸ ਵਿਚ ਜ਼ਿਲ੍ਹਾ ਮੋਗਾ ਦੇ ਵੱਡੀ ਗਿਣਤੀ ਵਿਚ ਮੁਲਾਜ਼ਮ ਸਾਥੀ ਸ਼ਾਮਿਲ ਹੋਣਗੇ। ਆਗੂਆਂ ਨੇ ਪੁਰਜ਼ੋਰ ਮੰਗ ਕੀਤੀ ਕਿ 18 ਫ਼ੀਸਦੀ ਡੀ.ਏ. ਜੋ ਰੋਕਿਆ ਗਿਆ ਹੈ ਉਸ ਨੂੰ ਜਾਰੀ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਠੇਕੇ ‘ਤੇ ਕੰਮ ਕਰਦੇ ਵਰਕਰਾਂ ਨੂੰ ਮਹਿਕਮੇ ਵਿਚ ਮਰਜ਼ ਕਰ ਕੇ ਰੈਗੂਲਰ ਕੀਤਾ ਜਾਵੇ, ਪੰਚਾਇਤੀਕਰਨ ਬੰਦ ਕੀਤਾ ਜਾਵੇ, ਰੈਗੂਲਰ ਭਰਤੀ ਕੀਤੀ ਜਾਵੇ, ਮ੍ਰਿਤਕ ਪਰਿਵਾਰਾਂ ਦੇ ਵਾਰਿਸਾਂ ਨੂੰ ਤਰਸ ਦੇ ਆਧਾਰ ‘ਦੇ ਨੌਕਰੀ ਦਿੱਤੀ ਜਾਵੇ। ਇਸ ਸਮੇਂ ਹੋਰਨਾਂ ਤੋਂ ਇਲਾਵਾ ਜਨਰਲ ਸਕੱਤਰ ਸਤਿਅਮ ਪ੍ਰਕਾਸ਼, ਕੈਸ਼ੀਅਰ ਦਤਾਰ ਸਿੰਘ, ਪ੍ਰਧਾਨ ਚਰਨਜੀਤ ਸਿੰਘ, ਫੈਡਰੇਸ਼ਨ ਦੇ ਪ੍ਰਧਾਨ ਰਜਿੰਦਰ ਸਿੰਘ ਰਿਆੜ, ਅਮਰੀਕ ਸਿੰਘ ਧਰਮਕੋਟ, ਹਰਦੀਪ ਬਾਵਾ, ਨਿਹਾਲ ਸਿੰਘ, ਗੁਰਨੈਬ ਸਿੰਘ, ਰਾਜੂ ਸਿੰਘ, ਜਗਦੇਵ ਸਿੰਘ, ਜਸਵੀਰ ਸਿੰਘ ਧਰਮਕੋਟ, ਲਖਵਿੰਦਰ ਸਿੰਘ ਲੰਢੇਕੇ ਨੇ ਸੰਬੋਧਨ ਕੀਤਾ।
ਪਿਛਲੀ ਖ਼ਬਰ ਇਸ ਵਾਰ ਅਕਾਲੀ, ਕਾਂਗਰਸ, ਭਾਜਪਾ ਤੇ ‘ਆਪ’ ਦੀ ਨਹੀਂ ਸਿਰਫ ਬਸਪਾ ਦੀ ਵਾਰੀ-ਪ੍ਰਧਾਨ ਜੱਸੀ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਚੇਅਰਮੈਨ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਝੰਡੀ ਦੇ ਕੇ ਕੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।