05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਇਸ ਵਾਰ ਅਕਾਲੀ, ਕਾਂਗਰਸ, ਭਾਜਪਾ ਤੇ ‘ਆਪ’ ਦੀ ਨਹੀਂ ਸਿਰਫ ਬਸਪਾ ਦੀ ਵਾਰੀ-ਪ੍ਰਧਾਨ ਜੱਸੀ

ਅਜੀਤ ਡੈਸਕ 19-07-2026
ਬਾਘਾ ਪੁਰਾਣਾ, 18 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)- ਸਥਾਨਕ ਸ਼ਹਿਰ ਦੀ ਮੁਗਲੂ ਕੀ ਪੱਤੀ ਵਿਖੇ ਸ਼ਿੰਦਰਪਾਲ ਸਿੰਘ ਦੇ ਗ੍ਰਹਿ ਵਿਖੇ ਬਹੁਜਨ ਸਮਾਜ ਪਾਰਟੀ ਦੀ 2027 ਦੀਆਂ ਚੋਣਾਂ ਸਬੰਧੀ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨ ਦੇ ਮੰਤਵ ਨਾਲ ਅਹਿਮ ਮੀਟਿੰਗ ਕੀਤੀ ਗਈ| ਜਿਸ ਵਿਚ ਪਾਰਟੀ ਦੇ ਵੱਖ-ਵੱਖ ਪਿੰਡਾਂ ਵਿਚੋਂ ਅਤੇ ਸ਼ਹਿਰ ਦੇ ਵਾਰਡਾਂ ਚੋਂ ਅਹੁਦੇਦਾਰ ਇਕੱਤਰ ਹੋਏ। ਪਾਰਟੀ ਦੇ ਸੀਨੀਅਰ ਆਗੂ ਸ਼ਹਿਰੀ ਪ੍ਰਧਾਨ ਜਗਤਾਰ ਸਿੰਘ ਜੱਸੀ ਨੇ ਕਿਹਾ ਕਿ ਇਸ ਵਾਰ ਐਸ.ਸੀ., ਬੀ.ਸੀ. ਸਮਾਜ ਪੂਰੀ ਤਰ੍ਹਾਂ ਜਾਗ ਚੁੱਕਿਆ ਹੈ ਅਤੇ ਇਸ ਵਾਰ ਸਰਕਾਰ ਬਸਪਾ ਦੀ ਆਵੇਗੀ ਕਿਉਂਕਿ ਸਾਰੀਆਂ ਪਾਰਟੀਆਂ ਸੰਵਿਧਾਨ ਵਿਰੋਧੀ ਹਨ| ਜੇਕਰ ਸੰਵਿਧਾਨ ਪੱਖੀ ਕੋਈ ਪਾਰਟੀ ਹੈ ਤਾਂ ਉਹ ਸਿਰਫ ਤੇ ਸਿਰਫ ਇਕੋ-ਇਕ ਪਾਰਟੀ ਬਹੁਜਨ ਸਮਾਜ ਪਾਰਟੀ ਹੈ ਜੋ ਸੰਵਿਧਾਨ ਦੀ ਰਾਖੀ ਕਰ ਰਹੀ ਹੈ। ਪ੍ਰਧਾਨ ਜੱਸੀ ਨੇ ਕਿਹਾ ਕਿ ਇਸ ਵਾਰ ਭੈਣ ਮਾਇਆਵਤੀ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਦੇ ਅਹੁਦੇ ’ਤੇ ਬਿਠਾ ਕੇ ਹੀ ਸਾਹ ਲਵਾਂਗੇ| ਉਨ੍ਹਾਂ ਕਿਹਾ ਕਿ ਬਸਪਾ ਪੰਜਾਬ ਵਿਚ ਆਪਣੀ ਸਰਕਾਰ ਲਿਆਵੇਗੀ ਤੇ ਬਣਦੀਆਂ ਸਹੂਲਤਾਂ ਤੇ ਘਰ-ਘਰ ਰੁਜ਼ਗਾਰ ਦੇ ਕੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦਾ ਸੁਪਨਾ ਪੂਰਾ ਕਰੇਗੀ। ਇਸ ਮੌਕੇ ਅਸ਼ੋਕ ਕੁਮਾਰ, ਬਲਵਿੰਦਰ ਸਿੰਘ ਜ਼ਿਲ੍ਹਾ ਇੰਚਾਰਜ, ਮਨਮੋਹਨ ਸਿੰਘ ਤੇ ਨੀਲਾ ਸਿੰਘ ਹਾਜ਼ਰ ਰਹੇ।
ਪਿਛਲੀ ਖ਼ਬਰ ਹੇਮਕੁੰਟ ਸਕੂਲ ਨੇ ਵਿਦਿਆਰਥੀਆਂ ਨੂੰ ਸਨਮਾਨ ਪੱਤਰ ਦੇ ਕੇ ਕੀਤਾ ਸਨਮਾਨਿਤ ਅਗਲੀ ਖ਼ਬਰ ਪੀ.ਡਬਲਿਊ.ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਜ਼ਿਲ੍ਹਾ ਮੋਗਾ ਦੀ ਜਨਰਲ ਬਾਡੀ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।