05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ

ਅਜੀਤ ਡੈਸਕ 19-07-2026

ਬਰਨਾਲਾ, 18 ਜੁਲਾਈ (ਰਾਜ ਪਨੇਸਰ)-ਪੁਲਿਸ ਨੇ ਸਥਾਨਕ ਕਪਾਹ ਮੰਡੀ ਵਿਖੇ ਇਕ ਔਰਤ ਨੂੰ 70 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਹੌਲਦਾਰ ਦਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਸੁਨੀਤਾ ਵਾਸੀ ਬਰਨਾਲਾ ਨਸ਼ਾ ਵੇਚਣ ਦੀ ਆਦੀ ਹੈ ਜੋ ਕਿ ਅੱਜ ਨਸ਼ਾ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹੈ। ਜਿਸ ਨੂੰ ਕਪਾਹ ਮੰਡੀ ਬਰਨਾਲਾ ਵਿਖੇ ਘੁੰਮਦੀ ਦੇਖਿਆ ਗਿਆ ਹੈ। ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਉਕਤ ਔਰਤ ਨੂੰ 70 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਿਖੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਤੁਰੰਤ ਲਾਗੂ ਕਰੇ-ਦਰਸ਼ਨ ਸਿੰਘ ਢਿੱਲਵਾਂ ਅਗਲੀ ਖ਼ਬਰ ਹੇਮਕੁੰਟ ਸਕੂਲ ਨੇ ਵਿਦਿਆਰਥੀਆਂ ਨੂੰ ਸਨਮਾਨ ਪੱਤਰ ਦੇ ਕੇ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।